Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 2:38 am

+91 90915 01313 , +91 90916 01313

punjabbanni@gmail.com
punjabbani@yahoo.com

ਜਗਤਾਰ ਹਵਾਰਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਸੁਣਵਾਈ ਕੀਤੀ ਮੁਲਤਵੀ

ਜਗਤਾਰ ਹਵਾਰਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਸੁਣਵਾਈ ਕੀਤੀ ਮੁਲਤਵੀ

ਚੰਡੀਗੜ, 14 ਨਵੰਬਰ 2025 : ਜਗਤਾਰ ਸਿੰਘ ਹਵਾਰਾ ਦੀ ਦਿੱਲੀ ਦੀ ਤਿਹਾੜ ਜੇਲ ਤੋ ਪੰਜਾਬ ਦੀ ਜੇਲ ਵਿਚ ਤਬਦੀਲ ਕਰਨ ਦੀ ਦਾਇਰ ਪਟੀਸ਼ਨ ਤੇ ਸੁਣਵਾਈ ਕਰਦਿਆਂ ਅੱਜ ਸੁਪਰੀਮ ਕੋਰਟ ਨੇ ਉਸਨੂੰ ਦੋ ਹਫਤਿਆਂ ਲਈ ਮੁਲਤਵੀ ਕਰ ਦਿਤਾ ਹੈ।
ਚੀਫ਼ ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਵਿਜੇ ਬਿਸ਼ਨੋਈ ਦੇ ਬੈਂਚ ਨੇ ਅੱਜ ਇਸ ਮਾਮਲੇ ਦੀ ਸੁਣਵਾਈ ਮੁਲਤਵੀ ਕੀਤੀ।

ਦੱਸਣਾ ਬਣਦਾ ਹੈ ਕਿ ਹਵਾਰਾ 31 ਅਗਸਤ, 1995 ਨੂੰ ਚੰਡੀਗੜ੍ਹ ਵਿੱਚ ਸਿਵਲ ਸਕੱਤਰੇਤ ਦੇ ਗੇਟ ’ਤੇ ਹੋਏ ਧਮਾਕੇ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਇਸ ਧਮਾਕੇ ਵਿਚ ਉਸ ਵੇਲੇ ਦੇ ਮੁੱਖ ਮੰਤਰੀ ਬੇਅੰਤ ਸਿੰਘ ਤੇ 16 ਹੋਰ ਮਾਰੇ ਗਏ ਸਨ।

ਸੁਪਰੀਮ ਕੋਰਟ ਨੇ ਪਿਛਲੇ ਸਾਲ 27 ਸਤੰਬਰ ਨੂੰ ਹਵਾਰਾ ਦੀ ਪਟੀਸ਼ਨ ’ਤੇ ਕੇਂਦਰ, ਚੰਡੀਗੜ੍ਹ ਪ੍ਰਸ਼ਾਸਨ, ਦਿੱਲੀ ਅਤੇ ਪੰਜਾਬ ਸਰਕਾਰਾਂ ਨੂੰ ਨੋਟਿਸ ਜਾਰੀ ਕੀਤੇ ਸਨ। ਅੱਜ ਕੋਰਟ ਨੇ ਪਟੀਸਨ ਤੇ ਸੁਣਵਾਈ ਦੋ ਹਫਤਿਆਂ ਲਈ ਮੁਲਤਵੀ ਕਰ ਦਿਤੀ ਹੈ।

Scroll to Top