Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 2:16 am

+91 90915 01313 , +91 90916 01313

punjabbanni@gmail.com
punjabbani@yahoo.com

ਤਰਨਤਾਰਨ ਵਿਚ ਆਪ ਉਮੀਦਵਾਰ ਹਰਮੀਤ ਸੰਧੂ ਦੀ ਹੋਈ ਜਿੱਤ

ਤਰਨਤਾਰਨ ਵਿਚ ਆਪ ਉਮੀਦਵਾਰ ਹਰਮੀਤ ਸੰਧੂ ਦੀ ਹੋਈ ਜਿੱਤ

ਤਰਨਤਾਰ, 14 ਨਵੰਬਰ 2025 : ਤਰਨਤਾਰਨ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਅੱਜ ਸ਼ਾਨਦਾਰ ਜਿੱਤ ਦਰਜ ਕਰਦੇ ਹੋਏ ਆਪਣੀ ਧਾਕ ਬਣਾ ਲਈ ਹੈ। ਸੰਧੂ ਨੂੰ ਕੁੱਲ 42,649 ਵੋਟਾਂ ਪ੍ਰਾਪਤ ਹੋਈਆਂ, ਜਿਸ ਨਾਲ ਉਨ੍ਹਾਂ ਨੇ ਆਪਣੇ ਨਜ਼ਦੀਕੀ ਮੁਕਾਬਲੇਬਾਜ਼ਾਂ ਨੂੰ ਵੱਡੇ ਅੰਤਰ ਨਾਲ ਪਿੱਛੇ ਛੱਡ ਦਿੱਤਾ।

ਜਿੱਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈਆਂ ਦਿੰਦਿਆਂ ਕਿਹਾ ਕਿ ਤਰਨਤਾਰਨ ਦੇ ਲੋਕਾਂ ਨੇ ਫਿਰ ਸਾਬਤ ਕੀਤਾ ਹੈ ਕਿ ਉਹ ਕੰਮ ਦੀ ਰਾਜਨੀਤੀ ਨੂੰ ਤਰਜੀਹ ਦਿੰਦੇ ਹਨ, ਅਤੇ ਇਹ ਜਿੱਤ ਵਿਕਾਸ ਅਤੇ ਇਮਾਨਦਾਰ ਸਿਆਸਤ ਦੀ ਮੋਹਰ ਹੈ।

ਆਪ ਨੇਤਾਵਾਂ ਅਤੇ ਸਥਾਨਕ ਵਰਕਰਾਂ ਵਿਚ ਜਿੱਤ ਦਾ ਮਾਹੌਲ ਹੈ ਅਤੇ ਹਲਕੇ ਦੇ ਲੋਕਾਂ ਨੇ ਵੀ ਸੰਧੂ ਤੋਂ ਵੱਡੀਆਂ ਉਮੀਦਾਂ ਜਤਾਈਆਂ ਹਨ।

ਅਕਾਲੀ ਦਲ ਦੂਸਰੇ, ਵਾਰਿਸ ਪੰਜਾਬ ਦੇ ਦੂਸਰੇ ਤੇ ਕਾਂਗਰਸ ਰਹੀ ਚੌਥੇ ਸਥਾਨ ਤੇ

ਇਸੇ ਤਰਾਂ ਤਰਨਤਾਰਨ ਚੋਣ ਦੇ ਨਤੀਜਿਆਂ ਵਿਚ ਸ੍ਰੋਮਣੀ ਅਕਾਲੀ ਦਲ ਦੂਸਰੇ, ਵਾਰਿਸ ਪੰਜਾਬ ਦੇ ਦੂਸਰੇ ਤੇ ਕਾਂਗਰਸ ਰਹੀ ਚੌਥੇ ਸਥਾਨ ਤੇ ਰਹੀ ਹੈ। ਨਤੀਜਿਆਂ ਵਿਚ ਅਕਾਲੀ ਉਮੀਦਵਾਰ ਨੂੰ 30558 ਵੋਟਾਂ ਪਈਆਂ।

ਆਜ਼ਾਦ ਉਮੀਦਵਾਰ ਮਨਦੀਪ ਸਿੰਘ ਖਾਲਸਾ, ਜਿਸ ਨੂੰ ‘ਵਾਰਿਸ ਪੰਜਾਬ ਦੇ’ ਤੇ ਹੋਰਨਾਂ ਪੰਥਕ ਧਿਰਾਂ ਦੀ ਹਮਾਇਤ ਹੈ, 19620 ਵੋਟਾਂ ਨਾਲ ਤੀਜੇ ਸਥਾਨ ’ਤੇ ਰਿਹਾ। ਕਾਂਗਰਸ ਦੇ ਕਰਨਬੀਰ ਸਿੰਘ ਬੁਰਜ 15078 ਵੋਟਾਂ ਪਈਆਂ। ਭਾਜਪਾ ਦੇ ਹਰਜੀਤ ਸਿੰਘ ਸੰਧੂ 6239 ਵੋਟਾਂ ਪੰਜਵੇਂ ਨੰਬਰ ’ਤੇ ਰਹੇ। ਨੀਟੂ ਸ਼ਟਰਾਂਵਾਲਾ 464 ਵੋਟਾਂ ਨਾਲ 8ਵੇਂ ਸਥਾਨ ’ਤੇ ਹੈ।

Scroll to Top