Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 10:45 pm

+91 90915 01313 , +91 90916 01313

punjabbanni@gmail.com
punjabbani@yahoo.com

ਆਪ ਨੇ ਵਿਧਾਇਕ ਕੁਲਦੀਪ ਧਾਲੀਵਾਲ ਨੂੰ ਪਾਰਟੀ ਦਾ ਮੁੱਖ ਬੁਲਾਰਾ ਨਿਯੁੱਕਤ ਕੀਤਾ

ਆਪ ਨੇ ਵਿਧਾਇਕ ਕੁਲਦੀਪ ਧਾਲੀਵਾਲ ਨੂੰ ਪਾਰਟੀ ਦਾ ਮੁੱਖ ਬੁਲਾਰਾ ਨਿਯੁੱਕਤ ਕੀਤਾ

ਚੰਡੀਗੜ੍ਹ, 14 ਨਵੰਬਰ 2025 : ਆਮ ਆਦਮੀ ਪਾਰਟੀ ਪੰਜਾਬ ਦੀ ਇਕਾਈ ਨੇ ਅਜਨਾਲਾ ਤੋਂ ਵਿਧਾਇਕ ਅਤੇ ਸਾਬਕਾ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਪਾਰਟੀ ਦਾ ਮੁੱਖ ਬੁਲਾਰਾ (ਸਪੋਕਸਪਰਸਨ) ਨਿਯੁੱਕਤ ਕੀਤਾ ਹੈ। ਆਪ ਪਾਰਟੀ ਵੱਲੋਂ ਇਹ ਉਨ੍ਹਾਂ ਨੂੰ ਸੌਂਪੀ ਗਈ ਇੱਕ ਵੱਡੀ ਅਤੇ ਮਹੱਤਵਪੂਰਨ ਜ਼ਿੰਮੇਵਾਰੀ ਮੰਨੀ ਜਾ ਰਹੀ ਹੈ।

ਕੁਲਦੀਪ ਸਿੰਘ ਧਾਲੀਵਾਲ ਪਹਿਲਾਂ ਪੰਜਾਬ ਸਰਕਾਰ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ ਅਤੇ ਐਨ.ਆਰ.ਆਈ. ਮਾਮਲਿਆਂ ਵਰਗੇ ਅਹਿਮ ਵਿਭਾਗਾਂ ਦੇ ਕੈਬਿਨੇਟ ਮੰਤਰੀ ਵਜੋਂ ਸੇਵਾ ਨਿਭਾ ਚੁੱਕੇ ਹਨ। ਉਨ੍ਹਾਂ ਦੇ ਮੰਤਰੀ ਕਾਲ ਦੌਰਾਨ ਕਈ ਵਿਕਾਸੀ ਤੇ ਪ੍ਰਸ਼ਾਸਨਕ ਕਦਮਾਂ ਨੂੰ ਪ੍ਰਸ਼ੰਸਾ ਮਿਲੀ ਸੀ।

ਪਾਰਟੀ ਆਗੂਆਂ ਦਾ ਮੰਨਣਾ ਹੈ ਕਿ ਧਾਲੀਵਾਲ ਦਾ ਤਜਰਬਾ, ਸਪਸ਼ਟ ਬੋਲਣ ਦੀ ਯੋਗਤਾ ਅਤੇ ਜਮੀਨੀ ਪੱਧਰ ਨਾਲ ਮਜ਼ਬੂਤ ਜੋੜ ਪਾਰਟੀ ਦੀ ਮੀਡੀਆ ਅਤੇ ਜਨ ਸੰਚਾਰ ਰਣਨੀਤੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਦਦਗਾਰ ਰਹੇਗਾ।
ਕੁਲਦੀਪ ਧਾਲੀਵਾਲ ਨੇ ਪਾਰਟੀ ਵੱਲੋਂ ਵਿਸ਼ਵਾਸ ਜਤਾਉਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਲੋਕਾਂ ਦੀ ਆਵਾਜ਼ ਨੂੰ ਇਮਾਨਦਾਰੀ ਅਤੇ ਤੱਥਾਂ ਦੇ ਆਧਾਰ ‘ਤੇ ਮੰਚ ਤੱਕ ਪਹੁੰਚਾਉਣ ਲਈ ਵਚਨਬੱਧ ਹਨ।

Advertisement
Advertisement
Advertisement
Advertisement
Scroll to Top