Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 3:19 am

+91 90915 01313 , +91 90916 01313

punjabbanni@gmail.com
punjabbani@yahoo.com

ਜਾਗਦੇ ਰਹੋ ਕਲੱਬ ਨੇ ਸਰਹਿੰਦ ਫਤਹਿ ਦਿਵਸ ਨੂੰ ਸਮਰਪਿਤ ਲਾਇਆ ਖੂਨਦਾਨ ਕੈਂਪ

ਜਾਗਦੇ ਰਹੋ ਕਲੱਬ ਨੇ ਸਰਹਿੰਦ ਫਤਹਿ ਦਿਵਸ ਨੂੰ ਸਮਰਪਿਤ ਲਾਇਆ ਖੂਨਦਾਨ ਕੈਂਪ

ਪਟਿਆਲਾ 15 ਨਵੰਬਰ – ਜਾਗਦੇ ਰਹੋ ਕਲੱਬ ਨੇ  ਸਰਹਿੰਦ ਫਤਹਿ,ਖਾਲਸਾ ਰਾਜ ਸਥਾਪਨਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁ:ਜੋਤੀ ਸਰੂਪ ਸਾਹਿਬ ਫਤਹਿਗੜ੍ਹ ਵਿਖੇ,ਖੂਨਦਾਨ ਕੈਂਪ ਲਗਾਇਆ।ਇਹ ਖੂਨਦਾਨ ਕੈਪ ਸੰਤ ਬਾਬਾ ਬਲਵਿੰਦਰ ਸਿੰਘ ਜੋਤੀ ਸਰੂਪ ਸਾਹਿਬ ਦੀ ਯੋਗ ਅਗਵਾਈ ਹੇਠ ਲਗਾਇਆ ਗਿਆ।
ਖੂਨਦਾਨ ਕੈਪ ਵਿੱਚ 25 ਖੂਨਦਾਨੀਆਂ ਨੇ ਖੂਨਦਾਨ ਕੀਤਾ।ਇਸ ਮੌਕੇ ਸੰਤ ਬਾਬਾ ਬਲਵਿੰਦਰ ਸਿੰਘ ਜੋਤੀ ਸਰੂਪ ਸਾਹਿਬ ਵਾਲਿਆਂ ਨੇ ਕਿਹਾ ਕਿ ਹਰੇਕ ਤੰਦਰੁਸਤ ਇਨਸਾਨ ਨੂੰ ਖੂਨਦਾਨ ਕਰਨਾ ਚਾਹੀਦਾ ਹੈ।ਖੂਨਦਾਨ ਸਭ ਤੋਂ ਉੱਤਮ ਦਾਨ ਹੈ।ਖੂਨ ਨੂੰ ਕਿਸੇ ਬਨਾਉਟੀ ਢੰਗ ਨਾਲ ਤਿਆਰ ਨਹੀਂ ਕੀਤਾ ਜਾ ਸਕਦਾ,ਇਹ ਸਿਰਫ਼ ਮਨੁੱਖੀ ਸ਼ਰੀਰ ਅੰਦਰ ਕੁਦਰਤੀ ਰੂਪ ਵਿੱਚ ਤਿਆਰ ਹੁੰਦਾ ਹੈ।
ਜਾਗਦੇ ਰਹੋ ਕਲੱਬ ਦੀ ਸਲਾਘਾ ਕਰਦਿਆਂ ਕਿਹਾ ਕਿ ਕਲੱਬ ਲੰਮੇ ਸਮੇਂ ਤੋਂ ਖੂਨਦਾਨ ਦੇ ਖੇਤਰ ਵਿੱਚ ਕੰਮ ਕਰ ਰਿਹਾ ਹੈ,ਲੋੜ ਪੈਣ ਤੇ ਕਲੱਬ ਤੁਰੰਤ ਐਮਰਜੈਂਸੀ ਮਰੀਜ਼ਾਂ ਦੀ ਮੱਦਦ ਕਰਨ ਲਈ ਤਿਆਰ ਰਹਿੰਦਾ ਹੈ।ਇਸ ਮੌਕੇ ਸੰਤ ਬਾਬਾ ਬਲਵਿੰਦਰ ਸਿੰਘ ਜੋਤੀ ਸਰੂਪ ਸਾਹਿਬ ਵਾਲੇ,ਸੰਤ ਬਾਬਾ ਦਲਵਾਰਾ ਸਿੰਘ,ਸੰਤ ਬਾਬਾ ਪਰਮਜੀਤ ਸਿੰਘ,ਸੰਤ ਬਾਬਾ ਤਰਸੇਮ ਸਿੰਘ,ਸੰਤ ਬਾਬਾ ਮਨੀ ਸਿੰਘ,ਸੰਤ ਬਾਬਾ ਸੁਰਜਨ ਸਿੰਘ,ਮੈਨੇਜਰ ਕੁਲਵਿੰਦਰ ਸਿੰਘ ਚੀਮਾ,ਗਿਆਨੀ ਗੁਰਪ੍ਰੀਤ ਸਿੰਘ,ਸੁਖਵਿੰਦਰ ਸਿੰਘ ਬਹਿਲ,ਹਰਦੀਪ ਸਿੰਘ,ਲਾਡੀ,ਨਿਰਮਲ ਕੌਰ,ਰਤਨਜੀਤ ਕੌਰ,ਜਾਗਦੇ ਰਹੋ ਸਿੰਘ,ਪ੍ਰਧਾਨ ਅਮਰਜੀਤ ਸਿੰਘ ਜਾਗਦੇ ਰਹੋ,ਜਸਜੀਤ ਸਿੰਘ ਸਾਹ,ਤੇ ਹਰਕ੍ਰਿਸ਼ਨ ਸਿੰਘ ਸੁਰਜੀਤ ਹਾਜ਼ਰ ਸੀ।
Scroll to Top