Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 11:13 pm

+91 90915 01313 , +91 90916 01313

punjabbanni@gmail.com
punjabbani@yahoo.com

ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵਿਖੇ ਦੋ ਰੋਜ਼ਾ ਕਾਮਰਸ ਫੈਸਟ-2025 ਆਯੋਜਿਤ

ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵਿਖੇ ਦੋ ਰੋਜ਼ਾ ਕਾਮਰਸ ਫੈਸਟ-2025 ਆਯੋਜਿਤ

ਪਟਿਆਲਾ: 12 ਨਵੰਬਰ, 2025 – ਸਥਾਨਕ ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਦੇ ਪੋਸਟ-ਗ੍ਰੈਜੂਏਟ ਕਾਮਰਸ ਵਿਭਾਗ ਵੱਲੋਂ ਬਿਜ਼ਨਸ ਅਤੇ ਕਾਰੋਬਾਰ ਦੇ ਖੇਤਰ ਵਿੱਚ ਲਗਾਤਾਰ ਹੋ ਰਹੀਆਂ ਤਬਦੀਲੀਆਂ ਅਤੇ ਨਵੀਨਤਾਵਾਂ ਨੂੰ ਦਰਸਾਉਣ ਲਈ ਅਤੇ ਵਿਭਾਗ ਦੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ, ਹੁਨਰ ਅਤੇ ਸੰਭਾਵਨਾਵਾਂ ਨੂੰ ਪ੍ਰਦਰਸ਼ਿਤ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਦੇ ਉਦੇਸ਼ ਨਾਲ ਦੋ ਰੋਜ਼ਾ ਕਾਮਰਸ ਫੈਸਟ-2025 ਆਯੋਜਿਤ ਕੀਤਾ ਗਿਆ।

ਇਸ ਪ੍ਰੋਗਰਾਮ ਵਿੱਚ ਕਾਮਰਸ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਅਤੇ ਗਤੀਵਿਧੀਆਂ ਜਿਵੇਂ ਕਿ ‘ਸਕੀਮ ਵਿਦ ਥੀਮ’, ‘ਡਰੀਮਸ ਆਨ ਕੈਨਵਸ’, ‘ਡੇਅਰ ਫਾਰ ਲਾਈਕਸ’, ‘ਮਿਕਸ ਐਂਡ ਮੈਚ’, ‘ਡਾਂਸ ਮੇਨੀਆ’, ‘ਸਿੰਗਿੰਗ ਮੁਕਾਬਲੇ’, ‘ਐਡ-ਮੈਡ ਸ਼ੋਅ’, ‘ਡਾਕੂਮੈਂਟਰੀ ਫਿਲਮ ਮੇਕਿੰਗ’ ਆਦਿ ਵਿੱਚ ਭਾਗ ਲਿਆ। ਇਸ ਪ੍ਰੋਗਰਾਮ ਨੇ ਵਿਦਿਆਰਥੀਆਂ ਨੂੰ ਆਪਣੇ ਸਿਰਜਣਾਤਮਕ ਹੁਨਰ ਅਤੇ ਕਲਾਤਮਕ ਸਮਰੱਥਾ ਨੂੰ ਪ੍ਰਦਰਸ਼ਿਤ ਕਰਨ ਦਾ ਮੌਕਾ ਦਿੱਤਾ ਜਿਸ ਰਾਹੀ ਉਹਨਾਂ ਨੂੰ ਬਹੁ-ਰਾਸ਼ਟਰੀ ਸੰਸਥਾਵਾਂ ਵਿੱਚ ਭੂਮਿਕਾਵਾਂ ਲਈ ਅਤੇ ਸਫਲ ਉੱਦਮੀ ਜਾਂ ਕਾਰੋਬਾਰੀ ਬਣਨ ਲਈ ਪ੍ਰੇਰਿਤ ਕਤਿਾ ਗਿਆ।ਇਸ ਮੌਕੇ ਤੇ ਮੁੱਖ ਮਹਿਮਾਨ ਵੱਜੋਂ ਸ਼੍ਰੀ. ਅਜੇ ਅਲੀਪੁਰ, ਚਾਰਟਰਡ ਅਕਾਊਟੈਂਟ ਨੇ ਸ਼ਿਰਕਤ ਕੀਤੀ।

ਇਸ ਮੌਕੇ ‘ਤੇ ਬੋਲਦਿਆ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਸੂਚਨਾ ਤਕਨਾਲੋਜੀ ਦੇ ਯੁੱਗ ਅਤੇ ਗਲੋਬਲ ਬਾਜ਼ਾਰਾਂ ਦੇ ਵਿਸਤਾਰ ਵਿੱਚ ਵਣਜ ਅਤੇ ਵਪਾਰ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਹਨਾਂ ਕਿਹਾ “ਅੱਜ ਦੇ ਤੇਜ਼ ਰਫ਼ਤਾਰ, ਤਕਨਾਲੋਜੀ-ਸੰਚਾਲਿਤ ਸੰਸਾਰ ਵਿੱਚ, ਵਣਜ ਅਤੇ ਵਪਾਰ ਵਿਸ਼ਵ ਅਰਥਚਾਰੇ ਨੂੰ ਆਕਾਰ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਵਿਦਿਆਰਥੀਆਂ ਲਈ ਇਹਨਾਂ ਖੇਤਰਾਂ ਵਿੱਚ ਜ਼ਰੂਰੀ ਯੋਗਤਾ ਹਾਸਿਲ ਕਰਨਾ ਅਤੇ ਉਦਯੋਗਾਂ ਲਈ ਨਿਪੁੰਨ ਹੋਣਾ ਜ਼ਰੂਰੀ ਹੈ।”

ਇਸ ਮੌਕੇ ਬੋਲਦਿਆਂ ਮੁੱਖ–ਮਹਿਮਾਨ ਸ਼੍ਰੀ ਅਜੇ ਅਲੀਪੁਰੀਆ ਨੇ ਕਿਹਾ ਕਿ ਵਨਜ ਤੇ ਵਪਾਰ ਸਾਡੀ ਆਰਥਿਕ ਦੁਨੀਆ ਦਾ ਧੁਰਾ ਹਨ। ਉਹਨਾਂ ਨੇ ਵੱਖ–ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਪ੍ਰਸੰਸਾ ਕੀਤੀ ਤੇ ਕਿਹਾ ਕਿ ਜ਼ਿੰਦਗੀ ਵਿੱਚ ਸਫ਼ਲਤਾ ਲਈ ਵਪਾਰ ਦੇ ਸੂਤਰ ਸਿੱਖਣ ਦੇ ਨਾਲ–ਨਾਲ ਕਲਾਵਾਂ ਵਿੱਚ ਨਿਪੁੰਨ ਹੋਣਾ ਵੀ ਜ਼ਰੂਰੀ ਹੈ।

ਕਾਮਰਸ ਵਿਭਾਗ ਦੇ ਮੁਖੀ ਪ੍ਰੋ: ਪਰਮਿੰਦਰ ਕੌਰ ਨੇ ਕਿਹਾ, “ਕਲਾ ਅਤੇ ਰਚਨਾਤਮਕਤਾ ਨਾਲ ਭਰੇ ਇਸ ਪ੍ਰੋਗਰਾਮ ਨੇ ਸਾਡੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਅਤੇ ਸਿਰਜਣਾਤਮਕਤਾ ਦਾ ਪ੍ਰਦਰਸ਼ਨ ਕਰਨ ਲਈ ਇੱਕ ਜ਼ਰੂਰੀ ਪਲੇਟਫਾਰਮ ਪ੍ਰਦਾਨ ਕੀਤਾ ਹੈ। ਸਾਨੂੰ ਭਰੋਸਾ ਹੈ ਕਿ ਇਹ ਸਮਾਗਮ ਸਾਡੇ ਵਿਦਿਆਰਥੀਆਂ ਨੂੰ ਆਪਣੇ ਕੈਰੀਅਰ ਵਿੱਚ ਉੱਤਮ ਪ੍ਰਦਰਸ਼ਨ ਕਰਨ ਅਤੇ ਸਫਲ ਉੱਦਮੀ ਅਤੇ ਕਾਰੋਬਾਰੀ ਆਗੂ ਬਣਨ ਲਈ ਲੋੜੀਂਦੇ ਹੁਨਰ ਅਤੇ ਆਤਮ-ਵਿਸ਼ਵਾਸ ਨੂੰ ਵਿਕਸਿਤ ਕਰਨ ਵਿੱਚ ਮਦਦ ਕਰੇਗਾ।”

Advertisement
Advertisement
Advertisement
Advertisement
Scroll to Top