Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 11:14 pm

+91 90915 01313 , +91 90916 01313

punjabbanni@gmail.com
punjabbani@yahoo.com

ਤੀਜੇ ਦਿਨ ਵਿਦਿਆਰਥੀਆਂ ਨੂੰ ਸਕੂਲਾਂ 'ਚ ਗੁਰੂ ਸਾਹਿਬ ਦੀ ਵਿਰਾਸਤ ਨਾਲ ਜੋੜਿਆ

ਤੀਜੇ ਦਿਨ ਵਿਦਿਆਰਥੀਆਂ ਨੂੰ ਸਕੂਲਾਂ 'ਚ ਗੁਰੂ ਸਾਹਿਬ ਦੀ ਵਿਰਾਸਤ ਨਾਲ ਜੋੜਿਆ

ਪਟਿਆਲਾ, 12 ਨਵੰਬਰ : ਅੱਜ ਪਟਿਆਲਾ ਜ਼ਿਲ੍ਹੇ ਦੇ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਖੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਡਮੁੱਲੀ ਵਿਰਾਸਤ ਨਾਲ ਜੋੜਦਿਆਂ ‘ਚੱਕ ਨਾਨਕੀ ਅਤੇ ਸ੍ਰੀ ਅਨੰਦਪੁਰ ਸਾਹਿਬ’ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ।

ਸਵੇਰੇ ਦੀ ਸਭਾ ਮੌਕੇ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ 15-ਦਿਨਾਂ ਵਿਦਿਅਕ ਪਾਠਕ੍ਰਮ ਦੀ ਉਲੀਕੀ ਗਈ ਯੋਜਨਾ ਤਹਿਤ ਤੀਜੇ ਦਿਨ ਦਾ ਲੈਕਚਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਵਸਾਉਣ ਬਾਰੇ ਸੀ।

ਇਸ ਦੌਰਾਨ ਸ਼ਹੀਦੀ ਦਿਹਾੜੇ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭੇਜੀ ਲੈਕਚਰ ਲੜੀ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਤੇ ਚੱਕ ਨਾਨਕੀ ਦੇ ਇਤਿਹਾਸ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾ ਕੇ ਗੁਰੂ ਸਾਹਿਬ ਦੀ ਵਡਮੁੱਲੀ ਵਿਰਾਸਤ ਨਾਲ ਜੋੜਿਆ ਗਿਆ।

ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਸਮੇਤ ਮਾਤਾ ਗੁਜਰੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ ਜੀਵਨ ਅਤੇ ਸ਼ਹਾਦਤ ਨਾਲ ਰੂਬਰੂ ਕਰਵਾਉਣ ਲਈ ਸਾਰੇ ਸਕੂਲਾਂ ਵਿੱਚ ਸ਼ੁਰੂ ਕੀਤੀ ਗਈ ਵਿਸ਼ੇਸ਼ ਲੈਕਚਰ ਲੜੀ 27 ਨਵੰਬਰ ਤੱਕ ਜਾਰੀ ਰਹੇਗੀ।

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸਵੇਰ ਦੀ ਸਭਾ ਵਿੱਚ ਸਾਰੇ ਅਧਿਆਪਕ ਤੇ ਵਿਦਿਆਰਥੀ ਬਹੁਤ ਉਤਸ਼ਾਹ ਅਤੇ ਸ਼ਰਧਾ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਇਤਿਹਾਸ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਬਹੁਤ ਹੀ ਵੱਡਾ ਤੇ ਸ਼ਲਾਘਾਯੋਗ ਉਪਰਾਲਾ ਹੈ।

Advertisement
Advertisement
Advertisement
Advertisement
Scroll to Top