Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 12:54 am

+91 90915 01313 , +91 90916 01313

punjabbanni@gmail.com
punjabbani@yahoo.com

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਜੋੜ ਮੇਲ ਦੀਆਂ ਆਰੰਭੀਆਂ ਤਿਆਰੀਆਂ, ਸੱਦੀ ਇਕੱਤਰਤਾ

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਜੋੜ ਮੇਲ ਦੀਆਂ ਆਰੰਭੀਆਂ ਤਿਆਰੀਆਂ, ਸੱਦੀ ਇਕੱਤਰਤਾ

ਪਟਿਆਲਾ 12 ਨਵੰਬਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਜੋੜ ਮੇਲ ਨੂੰ ਲੈ ਕੇ ਕਰਵਾਏ ਜਾਣ ਵਾਲੇ ਧਾਰਮਕ ਸਮਾਗਮਾਂ ਅਤੇ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਅਤੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਭਾਗ ਸਿੰਘ ਦੀ ਯੋਗ ਅਗਵਾਈ ਵਿਚ ਸ਼ਹਿਰ ਦੀਆਂ ਸਿੱਖ ਜਥੇਬੰਦੀਆਂ, ਪ੍ਰਚਾਰਕ ਸਾਹਿਬਾਨਾਂ ਤੋਂ ਇਲਾਵਾ ਸਿੱਖ ਸਭਾਵਾਂ, ਸ਼ਬਦੀ ਜੱਥਿਆਂ ਨਾਲ ਇਕੱਤਰਤਾ ਕੀਤੀ ਗਈ।

ਇਕੱਤਰਤਾ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ, ਮਾਲਵਾ ਜ਼ੋਨ ਦੇ ਪ੍ਰਚਾਰਕ ਇੰਚਾਰਜ ਭੋਲਾ ਸਿੰਘ ਆਦਿ ਵੀ ਉਚੇਚੇ ਤੌਰ ’ਤੇ ਸ਼ਾਮਲ ਸਨ।
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਸਬੰਧੀ ਕਰਵਾਏ ਜਾਣ ਵਾਲੇ ਧਾਰਮਕ ਸਮਾਗਮਾਂ ਸਬੰਧੀ ਰੂਪ ਰੇਖਾ ਉਲੀਕਣ ਤੋਂ ਇਲਾਵਾ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਮੇਸ਼ ਪਿਤਾ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਸਾਮ ਤੋਂ ਆਏ ਰਹੇ ਨਗਰ ਕੀਰਤਨ ਦੇ ਸਵਾਗਤ ਸਬੰਧੀ ਦੀਰਘ ਵਿਚਾਰਾਂ ਕੀਤੀਆਂ ਗਈਆਂ।

ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਜੋੜ ਮੇਲ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ‘ਚ ਸੰਗਤਾਂ ਨੂੰ ਵੱਧ ਚੜ੍ਹਕੇ ਸ਼ਮੂਲੀਅਤ ਕਰਨ ਚਾਹੀਦੀ ਹੈ।

ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਦੱਸਿਆ ਕਿ ਧਾਰਮਕ ਸਮਾਗਮ ਦੀ ਆਰੰਭਤਾ 23 ਨਵੰਬਰ ਤੋਂ ਹੋ ਰਹੀ ਹੈ ਅਤੇ 24 ਨਵੰਬਰ ਨੂੰ ਨਗਰ ਕੀਰਤਨ ਗੁਰਦੁਆਰਾ ਮੋਤੀ ਬਾਗ ਸਾਹਿਬ ਤੋਂ ਸਵੇਰੇ 11.00 ਵਜੇ ਆਰੰਭ ਕੀਤਾ ਜਾਵੇਗਾ ਅਤੇ 25 ਨਵੰਬਰ ਨੂੰ ਮਹਾਨ ਗੁਰਮਤਿ ਸਮਾਗਮ ਵੀ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਭਾਗ ਸਿੰਘ ਨੇ ਦੱਸਿਆ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਇਆ ਗਿਆ ਨਗਰ ਕੀਰਤਨ ਪਟਿਆਲਾ ਦੀ ਮਹਾਨ ਧਰਤੀ ’ਤੇ ਪਹੁੰਚਣ ਜਾ ਰਿਹਾ ਹੈ ਅਤੇ ਨਗਰ ਕੀਰਤਨ ਦੇ ਸਵਾਗਤ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਨਗਰ ਕੀਰਤਨ ਦੇ ਸਵਾਗਤ ਲਈ ਸ਼ਹਿਰ ਦੀਆਂ ਸਿੱਖ ਸਭਾਵਾਂ, ਜਥੇਬੰਦੀਆਂ ਅਤੇ ਸੁਸਾਇਟੀਆਂ ਦੇ ਅਹੁਦੇਦਾਰਾਂ ਨੂੰ ਅਪੀਲ ਹੈ ਕਿ ਉਹ ਨਗਰ ਕੀਰਤਨ ਵਿਚ ਵੱਧ ਚੜ੍ਹਕੇ ਸ਼ਮੂਲੀਅਤ ਕਰਨ ਅਤੇ ਆਪਣਾ ਵੱਡਮੁੱਲਾ ਸਹਿਯੋਗ ਵੀ ਕਰਨ। ਇਸ ਦੌਰਾਨ ਕਥਾਵਾਚਕ ਗਿਆਨੀ ਪਿ੍ਰਤਪਾਲ ਸਿੰਘ ਨੇ ਵੀ ਸੰਗਤਾਂ ਨੂੰ ਅਪੀਲ ਕੀਤੀ ਕਿ ਅਸੀਂ ਸਾਰੇ ਬਹੁਤ ਵੱਡਭਾਗੇ ਹਾਂ ਕਿ ਗੁਰੂ ਸਾਹਿਬ ਦੇ ਚਰਨਛੋਹ ਅਸਥਾਨ ’ਤੇ ਅਜਿਹੇ ਮਹਾਨ ਗੁਰਮਤਿ ਸਮਾਗਮ ਹੋਣ ਜਾ ਰਹੇ ਹਨ ਅਤੇ ਨਗਰ ਕੀਰਤਨ ਵੀ ਪੁੱਜ ਰਿਹਾ ਹੈ ਇਸ ਕਰਕੇ ਕਰਕੇ ਸੰਗਤਾਂ ਇਨ੍ਹਾਂ ਸਮਾਗਮਾਂ ਵਿਚ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ।

ਇਸ ਦੌਰਾਨ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ, ਭਾਈ ਹਰਵਿੰਦਰ ਸਿੰਘ, ਮੀਤ ਮੈਨੇਜਰ ਜਸਵਿੰਦਰ ਸਿੰਘ ਬਿੱਲਾ, ਮਨਦੀਪ ਸਿੰਘ ਭਲਵਾਨ, ਭਾਈ ਸਰਬਜੀਤ ਸਿੰਘ,  ਸਾਬਕਾ ਹੈਡ ਗ੍ਰੰਥੀ ਭਾਈ ਸੁਖਦੇਵ ਸਿੰਘ, ਸਾਬਕਾ ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਸ੍ਰੀ ਗੁਰੂ ਤੇਗ ਬਹਾਦਰ ਜਥੇ ਦੇ ਪ੍ਰਧਾਨ ਪ੍ਰੇਮ ਸਿੰਘ, ਭਗਵੰਤ ਸਿੰਘ, ਕੰਵਲਜੀਤ ਸਿੰਘ ਗੋਨਾ,  ਕੁਲਵਿੰਦਰ ਸਿੰਘ ਲਵਲੀ, ਹਰਮਿੰਦਰਪਾਲ ਸਿੰਘ ਵਿੰਟੀ, ਕੇ.ਕੇ. ਸਹਿਗਲ, ਕੌਂਸਲਰ ਰਣਜੀਤ ਸਿੰਘ ਚੰਢੋਕ, ਨਰਿੰਦਰ ਸਿੰਘ ਸੰਧੂ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਅਵਤਾਰ ਸਿੰਘ ਬੱਲੋਪੁਰ, ਗੁਰਪਿਆਰ ਸਿੰਘ ਜੌਹਰ, ਸੁਖਦੇਵ ਸਿੰਘ ਕਾਹਲਵਾਂ ਆਦਿ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਤੇ ਸਮੁੱਚੇ ਸਟਾਫ ਮੈਂਬਰ ਆਦਿ ਸ਼ਾਮਲ ਸਨ।

Scroll to Top