Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 4:57 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦਾ ਅੰਤਰ-ਖੇਤਰੀ ਯੁਵਕ ਅਤੇ ਲੋਕ ਮੇਲਾ ਸ਼ਾਨੋ ਸ਼ੌਕਤ ਨਾਲ਼ ਸ਼ੁਰੂ

ਪੰਜਾਬੀ ਯੂਨੀਵਰਸਿਟੀ ਦਾ ਅੰਤਰ-ਖੇਤਰੀ ਯੁਵਕ ਅਤੇ ਲੋਕ ਮੇਲਾ ਸ਼ਾਨੋ ਸ਼ੌਕਤ ਨਾਲ਼ ਸ਼ੁਰੂ

ਪਟਿਆਲਾ, 20 ਨਵੰਬਰ – ਪੰਜਾਬੀ ਯੂਨੀਵਰਸਿਟੀ ਦਾ ਅੰਤਰ-ਖੇਤਰੀ ਯੁਵਕ ਅਤੇ ਲੋਕ ਮੇਲਾ ਅੱਜ ਸ਼ਾਨੋ ਸ਼ੌਕਤ ਨਾਲ਼ ਸ਼ੁਰੂ ਹੋ ਗਿਆ ਹੈ। ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵੱਲੋਂ ਕਰਵਾਏ ਜਾ ਰਹੇ ਇਸ ਮੇਲੇ ਵਿੱਚ ਛੇ ਖੇਤਰੀ ਯੁਵਕ ਮੇਲਿਆਂ ਵਿੱਚੋਂ ਜਿੱਤ ਕੇ ਆਈਆਂ ਟੀਮਾਂ ਸਿ਼ਰਕਤ ਕਰ ਰਹੀਆਂ ਹਨ।
ਮੇਲੇ ਦੇ ਮੁੱਖ ਸਥਾਨ ‘ਗੁਰੂ ਤੇਗ ਬਹਾਦਰ ਹਾਲ’ ਵਿਖੇ ਮੇਲੇ ਦਾ ਉਦਘਾਟਨ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤਾ। ਰਜਿਸਟਰਾਰ ਪ੍ਰੋ. ਦਵਿੰਦਰਪਾਲ ਸਿੰਘ ਸਿੱਧੂ ਵੀ ਉਦਘਾਟਨੀ ਸੈਸ਼ਨ ਦੌਰਾਨ ਵਿਸ਼ੇਸ਼ ਤੌਰ ਉੱਤੇ ਹਾਜ਼ਰ ਰਹੇ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਉਦਘਾਟਨੀ ਸਮਾਰੋਹ ਦੌਰਾਨ ਬੋਲਦਿਆਂ ਕਿਹਾ ਕਿ ਇਹ ਮੇਲੇ ਪੰਜਾਬੀ ਯੂਨੀਵਰਸਿਟੀ ਦੀ ਵਿਸ਼ੇਸ਼ ਪਛਾਣ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪੰਜਾਬੀ ਭਾਸ਼ਾ ਅਤੇ ਵਿਰਸੇ ਦੇ ਪ੍ਰਚਾਰ ਪ੍ਰਸਾਰ ਸਬੰਧੀ ਜਿਸ ਮੰਤਵ ਲਈ ਸਥਾਪਿਤ ਹੋਈ ਹੈ, ਉਹ ਕਾਰਜ ਇਨ੍ਹਾਂ ਮੇਲਿਆਂ ਵਿੱਚ ਹੁੰਦੀਆਂ ਵੱਖ-ਵੱਖ ਕਲਾਤਮਿਕ ਵੰਨਗੀਆਂ ਰਾਹੀਂ ਬਾਖ਼ੂਬੀ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਦਾ ਇਹ ਮੇਲਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਕੀਤਾ ਗਿਆ ਹੈ।
ਇਸ ਮੌਕੇ ਇੱਕ ਹੋਰ ਅਹਿਮ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬੀ ਵਿਰਸਾ ਬਹੁਤ ਹੀ ਅਮੀਰ ਵਿਰਸਾ ਹੈ; ਪਰ ਅੱਜ ਦੇ ਸਮੇਂ ਸਾਡੇ ਸਭ ਲਈ ਪਰਖ ਦੀ ਘੜੀ ਇਹ ਬਣੀ ਹੋਈ ਹੈ ਕਿ ਗਿਆਨ ਅਤੇ ਤਕਨਾਲੌਜੀ ਦੇ ਨਵੇਂ ਯੁੱਗ ਵਿੱਚ ਸਾਡੀ ਨਵੀਂ ਪੀੜ੍ਹੀ ਨੂੰ ਇਸ ਵਿਰਸੇ ਨਾਲ਼ ਕਿਵੇਂ ਜੋੜ ਕੇ ਰੱਖੀਏ। ਉਨ੍ਹਾਂ ਕਿਹਾ ਇਹ ਮੇਲੇ ਨਵੀਂ ਪੀੜ੍ਹੀ ਨੂੰ ਵਿਰਸੇ ਨਾਲ਼ ਜੋੜਨ ਵਿੱਚ ਸਹਾਈ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਦੇ ਇਨ੍ਹਾਂ ਮੇਲਿਆਂ ਵਿੱਚ ਵਿਰਾਸਤ ਨਾਲ਼ ਜੁੜੀਆਂ ਲੋਕ-ਕਲਾਵਾਂ ਦਾ ਸ਼ਾਮਿਲ ਹੋਣਾ ਦਰਸਾਉਂਦਾ ਹੈ ਕਿ ਪੰਜਾਬੀ ਯੂਨੀਵਰਸਿਟੀ ਆਪਣੇ ਮੰਤਵ ਪ੍ਰਤੀ ਕਿੰਨੀ ਸਪਸ਼ਟ ਅਤੇ ਪ੍ਰਤੀਬੱਧ ਹੈ।
ਡਾਇਰੈਕਟਰ ਯੁਵਕ ਭਲਾਈ ਪ੍ਰੋ. ਭੀਮਇੰਦਰ ਸਿੰਘ ਨੇ ਆਪਣੇ ਸਵਾਗਤੀ ਸ਼ਬਦਾਂ ਦੌਰਾਨ ਦੱਸਿਆ ਕਿ ਇਸ ਵਾਰ ਦਾ ਮੇਲਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਨੂੰ ਸਮਰਪਿਤ ਹੈ। ਉਨ੍ਹਾਂ ਦੱਸਿਆ ਕਿ ਮੇਲੇ ਦੀ ਸ਼ੁਰੂਆਤ ਸਮੂਹਿਕ ਸ਼ਬਦ/ਭਜਨ ਗਾਇਨ ਨਾਲ਼ ਹੋ ਰਹੀ ਹੈ ਜਿਸ ਦਾ ਵਿਸ਼ਾ ਇਸੇ ਨਾਲ਼ ਸਬੰਧਤ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਦੇ ਮੇਲੇ ਵਿੱਚ ਲੋਕ ਗੀਤ ਦੀ ਟਰਾਫ਼ੀ ਹਾਲ ਹੀ ਵਿੱਚ ਸਰੀਰਿਕ ਵਿਛੋੜਾ ਦੇ ਗਏ ਪੰਜਾਬੀ ਯੂਨੀਵਰਸਿਟੀ ਦੇ ਹੋਣਹਾਰ ਵਿਦਿਆਰਥੀ ਮਰਹੂਮ ਰਾਜਵੀਰ ਜਵੰਧਾ ਨੂੰ ਸਮਰਪਿਤ ਕੀਤੀ ਗਈ ਹੈ।
ਇਸੇ ਤਰ੍ਹਾਂ ਨਾਟਕ ਮੁਕਾਬਲਿਆਂ ਵਿੱਚੋਂ ‘ਸਰਵੋਤਮ ਅਦਾਕਾਰ’ ਦੀ ਟਰਾਫ਼ੀ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਰਹੇ ਪ੍ਰਸਿੱਧ ਬਾਲੀਵੁੱਡ ਅਭਿਨੇਤਾ ਮਰਹੂਮ ਓਮ ਪੁਰੀ ਨੂੰ ਸਰਮਪਿਤ ਕੀਤੀ ਗਈ ਹੈ। ਥੀਏਟਰ ਦੀ ਓਵਰ-ਆਲ ਟਰਾਫ਼ੀ ਉੱਘੇ ਰੰਗਕਰਮੀ ਅਤੇ ਯੁਵਕ ਭਲਾਈ ਵਿਭਾਗ ਦੇ ਮੋਢੀ ਨਿਰਦੇਸ਼ਕ ਸੁਰਜੀਤ ਸੇਠੀ ਨੂੰ ਸਮਰਪਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗਿੱਧੇ ਦੀ ‘ਬੈਸਟ ਡਾਂਸਰ’ ਦੀ ਟਰਾਫ਼ੀ ਹਾਲ ਵਿੱਚ ਵਿੱਛੜੇ ਯੁਵਕ ਭਲਾਈ ਵਿਭਾਗ ਦੇ ਕਰਮਚਾਰੀ ਮਰਹੂਮ ਸ਼ਮਸ਼ੇਰ ਚਹਿਲ ਅਤੇ ਭੰਗੜੇ ਦੀ ‘ਬੈਸਟ ਡਾਂਸਰ’ ਟਰਾਫ਼ੀ ਮਰਹੂਮ ਤੇਜਿੰਦਰ ਚਹਿਲ ਨੂੰ ਸਮਰਪਿਤ ਕੀਤੀ ਗਈ ਹੈ।
ਮੇਲੇ ਦੇ ਪਹਿਲੇ ਦਿਨ ਸਮੂਹ ਸ਼ਬਦ/ ਭਜਨ ਗਾਇਨ, ਫੋਕ ਆਰਕੈਸਟਰਾ, ਲੋਕ-ਗੀਤ, ਲੋਕ ਸਾਜ਼, ਸ਼ਾਸਤਰੀ ਸੰਗੀਤ ਗਾਇਨ (ਕਲਾਸੀਕਲ ਵੋਕਲ), ਕੁਇਜ਼, ਪੰਜਾਬੀ ਲੋਕਧਾਰਾ ਅਤੇ ਸੱਭਿਆਚਾਰਕ ਕੁਇਜ਼,ਮਾਈਮ, ਸਕਿੱਟ, ਕਰੋਸ਼ੀਏ ਦੀ ਬੁਣਤੀ, ਨਾਲ਼ਾ ਬੁਣਨਾ, ਕਢਾਈ, ਪੱਖੀ ਬਣਾਉਣਾ, ਗੁੱਡੀਆਂ ਪਟੋਲੇ ਬਣਾਉਣਾ, ਪਰਾਂਦਾ ਬਣਾਉਣਾ, ਰੱਸਾ ਵੱਟਣਾ, ਟੋਕਰੀ ਬਣਾਉਣਾ, ਛਿੱਕੂ ਬਣਾਉਣਾ, ਪੀੜ੍ਹੀ ਬੁਣਨੀ, ਮਿੱਟੀ ਦੇ ਖਿਡੌਣੇ ਬਣਾਉਣਾ, ਖਿੱਦੋ ਅਤੇ ਇੰਨੂ ਬਣਾਉਣਾ ਮੁਕਾਬਲੇ ਹੋਏ।
ਇਸ ਵਾਰ ਮੇਲੇ ਵਿੱਚ ਤਿੰਨ ਕਲਾ ਪ੍ਰਦਰਸ਼ਨੀਆਂ ਵੀ ਲੱਗੀਆਂ ਜੋ ਯੁਵਕ ਭਲਾਈ ਵਿਭਾਗ ਦੇ ‘ਡਾ. ਦਲਜੀਤ ਸਿੰਘ ਹਾਲ’ ਦੇ ਅੰਦਰ ਅਤੇ ਬਾਹਰ ਜਾਰੀ ਹਨ। ਉਪ-ਕੁਪਪਤੀ ਡਾ. ਜਗਦੀਪ ਸਿੰਘ ਅਤੇ ਰਜਿਸਟਰਾਰ ਡਾ. ਦਵਿੰਦਰਪਾਲ ਸਿੰਘ ਸਿੱਧੂ ਵੱਲੋਂ ਇਨ੍ਹਾਂ ਪ੍ਰਦਰਸ਼ਨੀਆਂ ਦਾ ਵੀ ਉਦਘਾਟਨ ਕੀਤਾ ਗਿਆ। ਮੁੱਖ ਸਟੇਜ ਉੱਤੇ ਬਾਅਦ ਦੁਪਹਿਰ ਦੇ ਸੈਸ਼ਨ ਵਿੱਚ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਅਤੇ ਕੰਟਰੋਲਰ ਡਾ. ਮਨੀਸ਼ ਕਪੂਰ ਨੇ ਵਿਸ਼ੇਸ਼ ਤੌਰ ਉੱਤੇ ਸਿ਼ਰਕਤੀ ਕੀਤੀ।
ਯੁਵਕ ਭਲਾਈ ਵਿਭਾਗ ਦੇ ਕਰਮਚਾਰੀ ਡਾ. ਹਰਿੰਦਰ ਹੁੰਦਲ ਅਤੇ ਡਾ. ਡੈਨੀ ਸ਼ਰਮਾ ਨੇ ਦੱਸਿਆ ਕਿ ਚਾਰੋਂ ਦਿਨ ਯੂਨੀਵਰਸਿਟੀ ਕੈਂਪਸ ਦੇ ਪੰਜ ਵੱਖ-ਵੱਖ ਥਾਵਾਂ ਉੱਤੇ ਹੋਣ ਵਾਲ਼ੇ ਵੱਖ-ਵੱਖ ਕਲਾਤਮਿਕ ਵੰਨਗੀਆਂ ਦੇ ਮੁਕਾਬਲਿਆਂ ਦੇ ਨਤੀਜੇ ਇਸ ਵਾਰ ਆਖ਼ਰੀ ਦਿਨ ਐਲਾਨੇ ਜਾਣੇ ਹਨ।
Advertisement
Advertisement
Advertisement
Advertisement
Scroll to Top