Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 5:15 am

+91 90915 01313 , +91 90916 01313

punjabbanni@gmail.com
punjabbani@yahoo.com

ਮੇਅਰ ਗੋਗੀਆ ਅਤੇ ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਪਾਰਟੀ ਮਜ਼ਬੂਤੀ ਲਈ ਵਿਸ਼ੇਸ਼ ਮੀਟਿੰਗ

ਮੇਅਰ ਗੋਗੀਆ ਅਤੇ ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਪਾਰਟੀ ਮਜ਼ਬੂਤੀ ਲਈ ਵਿਸ਼ੇਸ਼ ਮੀਟਿੰਗ

ਪਟਿਆਲਾ, 20 ਨਵੰਬਰ  — ਪਟਿਆਲਾ ਵਿੱਚ ਪਾਰਟੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਜੁੜੇ ਰੱਖਣ ਲਈ ਮੇਅਰ ਕੁੰਦਨ ਗੋਗੀਆ ਅਤੇ ਪਟਿਆਲਾ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਅਤੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਵੱਲੋਂ ਅੱਜ ਇਕ ਮਹੱਤਵਪੂਰਨ ਮੀਟਿੰਗ ਬੁਲਾਈ ਗਈ। ਇਸ ਮੀਟਿੰਗ ਵਿੱਚ ਬਲਾਕ ਪ੍ਰਧਾਨਾਂ, ਯੂਥ ਪ੍ਰਧਾਨਾਂ ਅਤੇ ਵੱਖ–ਵੱਖ ਅਹੁਦੇਦਾਰਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਮੀਟਿੰਗ ਦੌਰਾਨ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਹਰ ਪੱਧਰ ’ਤੇ ਇਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬਲਾਕ ਅਤੇ ਯੂਥ ਆਗੂ ਪਾਰਟੀ ਦੀ ਰੀੜਹ ਦੀ ਹੱਡੀ ਹਨ, ਅਤੇ ਜੇ ਇਹ ਸੰਗਠਨਕ ਪੱਧਰ ’ਤੇ ਮਜ਼ਬੂਤ ਰਹਿਣਗੇ ਤਾਂ ਪਾਰਟੀ ਦੀ ਪਕੜ ਹੋਰ ਵੀ ਵਧੇਗੀ। ਉਨ੍ਹਾਂ ਕਿਹਾ ਕਿ ਹਰ ਬੂਥ ’ਤੇ ਕਾਰਜਕਰਤਾਵਾਂ ਨੂੰ ਸਰਗਰਮ ਕੀਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਵਾਰਡ ਪੱਧਰ ’ਤੇ ਵੀ ਮੀਟਿੰਗਾਂ ਦਾ ਆਯੋਜਨ ਕੀਤਾ ਜਾਵੇਗਾ।

ਇਸ ਮੌਕੇ ਤੇਜਿੰਦਰ ਮਹਿਤਾ ਨੇ ਕਿਹਾ ਕਿ ਪਾਰਟੀ ਦੇ ਲਕਸ਼ਾਂ ਅਤੇ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਯੂਥ ਵਰਕਰ ਸਭ ਤੋਂ ਵੱਡੀ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਅਪੀਲ ਕੀਤੀ ਕਿ ਹਰ ਬਲਾਕ ਪ੍ਰਧਾਨ ਆਪਣੇ ਖੇਤਰ ਵਿੱਚ ਕਿਸੇ ਵੀ ਵਿਕਾਸ ਕਾਰਜ ਜਾਂ ਪਾਰਟੀ ਦੇ ਕਾਰਜਕਲਾਪਾਂ ਬਾਰੇ ਲੋਕਾਂ ਨਾਲ ਨਜ਼ਦੀਕੀ ਰੱਖਣ। ਮਹਿਤਾ ਨੇ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਜ਼ਮੀਨੀ ਸਰਗਰਮੀ ਸਭ ਤੋਂ ਜ਼ਰੂਰੀ ਹੈ ਅਤੇ ਇਸੇ ਲਈ ਇਸ ਤਰ੍ਹਾਂ ਦੀਆਂ ਮੀਟਿੰਗਾਂ ਜਾਰੀ ਰਹਿਣਗੀਆਂ।

ਮੀਟਿੰਗ ਵਿੱਚ ਆਗੂਆਂ ਨੇ ਆਉਣ ਵਾਲੀਆਂ ਪਾਰਟੀ ਗਤੀਵਿਧੀਆਂ, ਸੰਗਠਨ ਮਜ਼ਬੂਤੀ, ਨਵੀਂ ਯੋਜਨਾਵਾਂ ਅਤੇ ਬੂਥ ਮੈਨੇਜਮੈਂਟ ਬਾਰੇ ਵੀ ਵਿਚਾਰ–ਵਟਾਂਦਰਾ ਕੀਤਾ। ਸਾਰੇ ਅਹੁਦੇਦਾਰਾਂ ਨੇ ਇਕਜੁੱਟ ਹੋ ਕੇ ਕੰਮ ਕਰਨ ਅਤੇ ਪਟਿਆਲਾ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ।

Scroll to Top