Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 5:18 am

+91 90915 01313 , +91 90916 01313

punjabbanni@gmail.com
punjabbani@yahoo.com

ਲਾਇਬ੍ਰੇਰੀ ਅਤੇ ਸੂਚਨਾ ਵਿਗਿਆਨ ਵਿਭਾਗ ਨੇ ਰਾਸ਼ਟਰੀ ਲਾਇਬ੍ਰੇਰੀ ਹਫ਼ਤਾ ਮਨਾਇਆ

ਲਾਇਬ੍ਰੇਰੀ ਅਤੇ ਸੂਚਨਾ ਵਿਗਿਆਨ ਵਿਭਾਗ ਨੇ ਰਾਸ਼ਟਰੀ ਲਾਇਬ੍ਰੇਰੀ ਹਫ਼ਤਾ ਮਨਾਇਆ

ਪਟਿਆਲਾ, 20 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਲਾਇਬ੍ਰੇਰੀ ਅਤੇ ਸੂਚਨਾ ਵਿਗਿਆਨ ਵਿਭਾਗ ਵੱਲੋਂ ਰਾਸ਼ਟਰੀ ਲਾਇਬ੍ਰੇਰੀ ਹਫ਼ਤਾ (14-20 ਨਵੰਬਰ 2025) ਮਨਾਉਂਦਿਆਂ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ‘ਆਧੁਨਿਕ ਯੁੱਗ ਵਿੱਚ ਕਿਤਾਬਾਂ ਪੜ੍ਹਨ ਦੀ ਮਹੱਤਤਾ’ ਵਿਸ਼ੇ ਉੱਤੇ ਇਹ ਭਾਸ਼ਣ ਡਾ. ਤ੍ਰਿਸ਼ਨਜੀਤ ਕੌਰ ਵੱਲੋਂ ਦਿੱਤਾ ਗਿਆ।

ਪ੍ਰੋਫ਼ੈਸਰ (ਸੇਵਾਮੁਕਤ)  ਤ੍ਰਿਸ਼ਨਜੀਤ ਕੌਰ ਨੇ ਆਪਣੇ ਭਾਸ਼ਣ ਵਿੱਚ ਮੌਜੂਦਾ ਆਈ.ਸੀ.ਟੀ. ਯੁੱਗ ਵਿੱਚ ਕਿਤਾਬਾਂ ਪੜ੍ਹਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਮਨੁੱਖੀ ਮਨ ਦੇ ਨਾਲ਼-ਨਾਲ਼ ਨਿੱਜੀ ਵਿਕਾਸ ਲਈ ਪੜ੍ਹਨ ਦੇ ਮਹੱਤਵ ‘ਤੇ ਵਿਸਥਾਰ ਵਿੱਚ ਚਾਨਣਾ ਪਾਇਆ।

ਵਿਭਾਗ ਮੁਖੀ ਡਾ. ਨਵਕਿਰਨ ਕੌਰ ਨੇ ਸਵਾਗਤੀ ਸ਼ਬਦਾਂ ਦੌਰਾਨ ਭਾਸ਼ਣ ਦੇ ਵਿਸ਼ੇ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਧੰਨਵਾਦੀ ਭਾਸ਼ਣ ਡਾ. ਕਿਰਨ ਕਥੂਰੀਆ ਨੇ ਦਿੱਤਾ।

Scroll to Top