Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 4:55 am

+91 90915 01313 , +91 90916 01313

punjabbanni@gmail.com
punjabbani@yahoo.com

ਬਾਕਸਿੰਗ 'ਚ ਮਹਾਰਾਜਾ ਰਣਜੀਤ ਸਿੰਘ ਅਵਾਰਡੀ ਨੇ ਦਿੱਤਾ ਖਿਡਾਰੀਆਂ ਨੂੰ ਅਸ਼ੀਰਵਾਦ

ਬਾਕਸਿੰਗ 'ਚ ਮਹਾਰਾਜਾ ਰਣਜੀਤ ਸਿੰਘ ਅਵਾਰਡੀ ਨੇ ਦਿੱਤਾ ਖਿਡਾਰੀਆਂ ਨੂੰ ਅਸ਼ੀਰਵਾਦ

ਪਟਿਆਲਾ, 20 ਨਵੰਬਰ : ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਅਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਲੜਕਿਆਂ ਦੇ ਬਾਕਸਿੰਗ ਮੁਕਾਬਲੇ ਅੰਡਰ 19 ਪੀਐਮਸ਼੍ਰੀ ਸਰਕਾਰੀ ਕੋਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ  ਕਰਵਾਏ ਗਏ।

ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਨੇ ਦੱਸਿਆ ਕਿ  ਬਾਕਸਿੰਗ ਮੁਕਾਬਲਿਆਂ ਵਿੱਚ ਪਟਿਆਲਾ ਵਿੰਗ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਗੋਲਡ ਮੈਡਲ ਜਿੱਤਿਆ, ਜਲੰਧਰ ਨੇ ਦੂਸਰਾ ਸਥਾਨ ਪ੍ਰਾਪਤ ਕਰਕੇ ਸਿਲਵਰ ਮੈਡਲ ਜਿੱਤਿਆ ਅਤੇ ਪਟਿਆਲਾ ਜਿਲ੍ਹਾ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਬਰਾਉਨਜ਼ ਮੈਡਲ ਜਿੱਤਿਆ । ਅੱਜ ਦੇ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਪ੍ਰਿਤਪਾਲ ਸਿੰਘ ਸੰਧੂ ਡੀਐਸਪੀ ਵਿਜੀਲੈਂਸ, ਮਹਾਰਾਜਾ ਰਣਜੀਤ ਸਿੰਘ ਅਵਾਰਡੀ, ਇੰਟਰਨੈਸ਼ਨਲ ਵਾਲੀਵਾਲ ਖਿਡਾਰੀ ਨੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਉਹਨਾਂ ਨੇ 5100 ਰੁਪਏ  ਬਾਕਸਿੰਗ ਦੇ ਰਿੰਗ ਲਈ ਮਾਲੀ ਸਹਾਇਤਾ ਵੀ ਦਿੱਤੀ।

ਉਹਨਾਂ ਨੇ ਕਿ ਜੇਕਰ ਅਸੀਂ ਪੰਜਾਬ ਵਿੱਚੋਂ ਨਸ਼ੇ ਨੂੰ ਖਤਮ ਕਰਨਾ ਹੈ ਤਾਂ ਸਾਨੂੰ ਨੌਜਵਾਨ ਪੀੜੀ ਨੂੰ ਖੇਡਾਂ ਨਾਲ ਜੋੜਨਾ ਪਵੇਗਾ। ਇਸ ਮੌਕੇ ਤੇ ਬਾਕਸਿੰਗ ਦੇ ਅਬਜ਼ਰਵਰ ਰਾਜੇਸ਼ ਕੁਮਾਰ ਮੋਗਾ, ਅਨਿਲ ਕੁਮਾਰ, ਗੁਰਪ੍ਰੀਤ ਸਿੰਘ ਟਿਵਾਣਾ, ਰਾਜਿੰਦਰ ਸਿੰਘ, ਗੁਰਵਿੰਦਰ ਸਿੰਘ ਸੰਧੂ, ਸੁਖਵਿੰਦਰ ਸਿੰਘ, ਬਿਕਰਮਜੀਤ ਸਿੰਘ, ਦਿਆ ਸਿੰਘ, ਪਰਮਜੀਤ ਸਿੰਘ ਸੋਹੀ, ਬਲਵਿੰਦਰ ਸਿੰਘ, ਲਖਵਿੰਦਰ ਸਿੰਘ, ਦੀਪਇੰਦਰ ਸਿੰਘ ਟਿਵਾਣਾ , ਲਵਪਰੀਤ ਸਿੰਘ, ਸ਼ਿਵ ਕੁਮਾਰ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਗੱਜੂਮਾਜਰਾ ਹਾਜ਼ਰ ਸਨ।

Advertisement
Advertisement
Advertisement
Advertisement
Scroll to Top