Breaking News ਹਾਦਸਾ : ਸ਼ਰਧਾਂਲੂਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 9 ਦੀ ਮੌਤ ਤੇ ਕਈ ਜ਼ਖਮੀਆਪ ਪਾਰਟੀ ਨੇ ਸਵਾ ਦੋ ਸਾਲ ਦੇ ਸਮੇ ਵਿੱਚ ਜਿਤਿਆ ਲੋਕਾਂ ਦਾ ਦਿਲ : ਭਗਵੰਤ ਮਾਨਪ੍ਰਨੀਤ ਕੌਰ ਨੇ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਵਿੱਚ ਮੌਤ ’ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ 'ਚ ਚੱਲੀ ਗੋਲੀ ਦੀ ਡੀਜੀਪੀ ਤੋਂ ਮੰਗੀ ਰਿਪੋਰਟਲੋਕ ਸਭਾ ਚੋਣਾਂ ਦੌਰਾਨ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਦੂਜੀ ਰਿਹਰਸਲ 19 ਮਈ ਨੂੰ ਹੋਵੇਗੀ: ਜ਼ਿਲ੍ਹਾ ਚੋਣ ਅਫ਼ਸਰਜਨਰਲ ਅਬਜਰਵਰ ਦਿਨੇਸ਼ਨ ਐਚ. ਵੱਲੋਂ ਲਹਿਰਾ ਅਤੇ ਖਨੌਰੀ ਵਿਖੇ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਅਧੀਨ ਕਰਵਾਈ ਸਾਈਕਲ ਰੈਲੀਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ: ਬੀਬਾ ਜੈ ਇੰਦਰ ਕੌਰ

ਬੁੱਢਾ ਦਲ ਵੱਲੋਂ ਯੂ.ਕੇ ਦੇ ਗੁਰਦੁਆਰਾ ਗੁਰੂ ਕਲਗੀਧਰ ਵਿਖੇ ਮਹਾਨ ਗੁਰਮਤਿ ਸਮਾਗਮ ਹੋਏ

ਦੁਆਰਾ: Punjab Bani ਪ੍ਰਕਾਸ਼ਿਤ :Thursday, 24 August, 2023, 07:24 PM

ਬੁੱਢਾ ਦਲ ਵੱਲੋਂ ਯੂ.ਕੇ ਦੇ ਗੁਰਦੁਆਰਾ ਗੁਰੂ ਕਲਗੀਧਰ ਵਿਖੇ ਮਹਾਨ ਗੁਰਮਤਿ ਸਮਾਗਮ ਹੋਏ

ਬੁੱਢਾ ਦਲ ਪਾਸ ਇਤਿਹਾਸਕ ਸ਼ਸਤਰਾਂ ਦੇ ਸੰਗਤਾਂ ਨੇ ਦਰਸ਼ਨ ਕੀਤੇ

ਅੰਮ੍ਰਿਤਸਰ:- 24 ਅਗਸਤ ( ) ਸਿੱਖ ਕੌਮ ਦੇ ਮਹਾਨ ਜਰਨੈਲ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇੰਗਲੈਂਡ ਦੀਆਂ ਸਿੱਖ ਸੰਗਤਾਂ ਦੀ ਜ਼ੋਰਦਾਰ ਮੰਗ ਨੂੰ ਮੁੱਖ ਰਖਦਿਆਂ ਵੱਖ-ਵੱਖ ਗੁਰੂ ਅਸਥਾਨਾਂ ਦੇ ਗੁਰਮਤਿ ਸਮਾਗਮ ਨਿਰੰਤਰ ਜਾਰੀ ਹਨ। ਇਨ੍ਹਾਂ ਸਮਾਗਮਾਂ ਦੌਰਾਨ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵਿਸ਼ੇਸ਼ ਤੌਰ ਬੁੱਢਾ ਦਲ ਦੇ ਪਾਸ ਗੁਰੂ ਸਾਹਿਬਾਨ ਵੱਲੋਂ ਬਖਸ਼ਿਸ਼ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਸੰਗਤਾਂ ਨੂੰ ਕਰਵਾ ਰਹੇ ਹਨ। ਪਹਿਲਾਂ ਅਮਰੀਕਾ ਅਤੇ ਕਨੇਡਾ ਵਿੱਚ ਵੀ ਵਿਸ਼ੇਸ਼ ਗੁਰਮਤਿ ਸਮਾਗਮ ਹੋਏ ਹਨ।

ਏਸੇ ਲੜੀ ਤਹਿਤ ਗੁਰਦੁਆਰਾ ਗੁਰੂ ਕਲਗੀਧਰ ਵਿਖੇ ਮਹਾਨ ਗੁਰਮਤਿ ਸਮਾਗਮ ਹੋਏ। ਜਿਸ ਵਿੱਚ ਬਾਬਾ ਹਰਜੀਤ ਸਿੰਘ ਮਹਿਤਾ ਚੌਂਕ ਖੰਡਾ ਖੜਕੇਗਾ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਅਤੇ ਢਾਡੀ ਨਿਸ਼ਾਨ ਸਿੰਘ ਦੇ ਜਥੇ ਨੇ ਬੀਰਰਸ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸੰਗਤੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੁੱਢਾ ਦਲ ਦਾ ਇਤਿਹਾਸ ਬਹੁਤ ਹੀ ਸੰਘਰਸ਼ਮਈ ਹੈਰਾਨਕੁੰਨ ਦਲੇਰੀ ਵਾਲੇ ਕਾਰਨਾਮਿਆਂ ਵਾਲਾ ਹੈ ਜਿਸ ਤੇ ਸਮੁੱਚਾ ਖਾਲਸਾ ਪੰਥ ਨਾਜ਼ ਕਰਦਾ ਹੈ। ਉਨ੍ਹਾਂ ਕਿਹਾ ਬੁੱਢਾ ਦਲ ਨੇ ਭਾਰਤ ਤੇ ਪੰਜਾਬ ਤੇ ਹਮਲਾ ਕਰਨ ਵਾਲਿਆਂ ਦੇ ਆਪਣੇ ਬਹੁਬਲ ਨਾਲ ਮੂੰਹ ਹੀ ਨਹੀਂ ਮੋੜੇ ਸਗੋਂ ਸਦਾ ਲਈ ਉਨ੍ਹਾਂ ਦਾ ਏਧਰ ਆਉਣਾ ਬੰਦ ਕੀਤਾ। ਘੱਲੂਘਾਰਿਆਂ ਸਮੇਂ ਸਿੱਖ ਜਰਨੈਲਾਂ ਨੇ ਜੋ ਸ਼ਸਤਰ ਵਰਤੇ ਅਤੇ ਸਿੱਖ ਗੁਰੂ ਸਾਹਿਬਾਨ ਸਮੇਂ ਬੁੱਢਾ ਦਲ ਮੁਖੀਆਂ ਨੂੰ ਜੋ ਬਖਸ਼ਿਸ਼ ਕੀਤੇ ਅਸਲ ਵਿੱਚ ਇਹ ਹੀ ਸਿੱਖ ਵਿਰਾਸਤ ਹੈ। ਜਿਸ ਦੇ ਸੰਗਤਾਂ ਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੇ ਅਰਥ ਤੇ ਇਤਿਹਾਸ ਸੰਗਤਾਂ ਨਾਲ ਸਾਂਝਾ ਕੀਤਾ ਅਤੇ ਗੁਰਦੁਆਰਾ ਪ੍ਰਬੰਧਕਾਂ ਤੇ ਵਿਸ਼ੇਸ਼ ਤੌਰ ਤੇ ਪੁਜੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਾਬਾ ਬਲਬੀਰ ਸਿੰਘ ਅਕਾਲੀ ਨੂੰ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਸਨਮਾਨ ਵੀ ਦਿੱਤਾ ਗਿਆ। ਇਸ ਸਮੇਂ ਪੰਥਕ ਬੁਲਾਰੇ ਗਿਆਨੀ ਭਗਵਾਨ ਸਿੰਘ ਜੌਹਲ, ਬਾਬਾ ਹਰਜੀਤ ਸਿੰਘ ਮਹਿਤਾ ਚੌਂਕ ਖੰਡਾ ਖੜਕੇਗਾ, ਬਾਬਾ ਜਸਵਿੰਦਰ ਸਿੰਘ ਜੱਸੀ ਅਮਰੀਕਾ ਤੇ ਹੋਰ ਸਥਾਨਕ ਨਿਹੰਗ ਸਿੰਘ ਵੱਡੀ ਗਿਣਤੀ ਵਿੱਚ ਬਾਬਾ ਜੀ ਦੇ ਨਾਲ ਸਨ।



Scroll to Top