Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 6:03 am

+91 90915 01313 , +91 90916 01313

punjabbanni@gmail.com
punjabbani@yahoo.com

ਲਾਲ ਕਿਲਾ ਬੰਬ ਧਮਾਕਾ : ਐਲਜੀ ਨੇ ਸੁਰਖਿਆ ਪ੍ਰਬੰਧ ਹੋਰ ਸਖਤ ਬਣਾਉਣ ਦੇ ਦਿੱਤੇ ਨਿਰਦੇਸ਼

ਲਾਲ ਕਿਲਾ ਬੰਬ ਧਮਾਕਾ : ਐਲਜੀ ਨੇ ਸੁਰਖਿਆ ਪ੍ਰਬੰਧ ਹੋਰ ਸਖਤ ਬਣਾਉਣ ਦੇ ਦਿੱਤੇ ਨਿਰਦੇਸ਼

ਨਵੀਂ ਦਿੱਲੀ, 21 ਨਵੰਬਰ : ਦਿੱਲੀ ਵਿਖੇ ਸਥਿਤ ਲਾਲ ਕਿਲ੍ਹੇ ਦੇ ਕੋਲ ਹੋਈ ਧਮਾਕੇ ਦੀ ਘਟਨਾ ਦੇ ਤੁਰੰਤ ਬਾਅਦ ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਈ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਪੁਲੀਸ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਨਿਰਧਾਰਤ ਮਾਤਰਾ ਤੋਂ ਵੱਧ ਅਮੋਨੀਅਮ ਨਾਈਟ੍ਰੇਟ ਦੀ ਖਰੀਦ-ਫ਼ਰੋਖ਼ਤ ਕਰਨ ਵਾਲੀਆਂ ਸਾਰੀਆਂ ਸੰਸਥਾਵਾਂ ਦਾ ਵਿਸਤ੍ਰਿਤ ਡਿਜੀਟਲ ਰਿਕਾਰਡ ਸੰਭਾਲਿਆ ਜਾਵੇ।

ਇਸ ਡੇਟਾ ਵਿੱਚ ਖਰੀਦਦਾਰਾਂ ਅਤੇ ਵੇਚਣ ਵਾਲਿਆਂ ਦੀਆਂ ਤਸਵੀਰਾਂ ਸਮੇਤ ਸਾਰੇ ਲਾਜ਼ਮੀ ਵੇਰਵੇ ਸ਼ਾਮਲ ਕਰਨ ਦੀ ਹਦਾਇਤ ਦਿੱਤੀ ਗਈ ਹੈ।
ਜਿਕਰਯੋਗ ਹੈ ਕਿ ਐਲਜੀ ਦੇ ਮਤਾਬਕ, ਸੁਚੱਜੀ ਨਿਗਰਾਨੀ ਅਤੇ ਡਿਜੀਟਲ ਰਿਕਾਰਡ ਰੱਖਣ ਨਾਲ ਸੰਭਾਵਿਤ ਖਤਰੇਆਂ ਦੀ ਪਛਾਣ ਕਰਨ ਵਿੱਚ ਮਦਦ ਮਿਲੇਗੀ ਅਤੇ ਸੁਰੱਖਿਆ ਪ੍ਰਬੰਧ ਹੋਰ ਪ੍ਰਭਾਵਸ਼ਾਲੀ ਬਣਣਗੇ।

ਉਪ ਰਾਜਪਾਲ ਨੇ ਭੀੜ-ਭਾੜ ਵਾਲੇ ਇਲਾਕਿਆਂ, ਬਾਜ਼ਾਰਾਂ ਅਤੇ ਦਿੱਲੀ ਦੇ ਵੱਡੇ ਇੰਟਰਸਟੇਟ ਬੱਸ ਟਰਮੀਨਲਾਂ (ISBTs) ਦੀ ਸੁਰੱਖਿਆ ਦੀ ਵਿਆਪਕ ਸਮੀਖਿਆ ਕਰਨ ਦੇ ਵੀ ਆਦੇਸ਼ ਦਿੱਤੇ ਹਨ।

Scroll to Top