Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 6:06 am

+91 90915 01313 , +91 90916 01313

punjabbanni@gmail.com
punjabbani@yahoo.com

ਡਾਕਟਰ ਹਸਪਤਾਲ ਅੰਦਰ ਮੁਟਿਆਰ ਨਾਲ ਡਾਂਸ ਕਰਦਿਆਂ ਵੀਡਿਓ ਵਾਇਰਲ

ਡਾਕਟਰ ਹਸਪਤਾਲ ਅੰਦਰ ਮੁਟਿਆਰ ਨਾਲ ਡਾਂਸ ਕਰਦਿਆਂ ਵੀਡਿਓ ਵਾਇਰਲ

ਦਿਲੀ, 21 ਨਵੰਬਰ 2025 : ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਦੇ ਕਾਂਧਲਾ ਥਾਣਾ ਇਲਾਕੇ ਵਿੱਚ ਸਥਿਤ ਇੱਕ ਸਰਕਾਰੀ ਹਸਪਤਾਲ ਵਿਚ ਤੈਨਾਤ ਇਕ ਡਾਕਟਰ ਅਤੇ ਮੁਟਿਆਰ ਦਾ ਡਾਂਸ ਕਰਦਿਆਂ ਦਾ ਵੀਡਿਓ ਵਾਇਰਲ ਹੋਣ ਕਾਰਨ ਚਰਚਾ ਦਾਵਿਸਾ ਬਣਿਆ ਹੋਇਆ ਹੈ, ਜਿਸਨੂੰ ਲੈ ਕੇ ਹੁਣ ਸਿਹਤ ਵਿਭਾਗ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਨੋਟਿਸ ਲੈ ਲਿਆ।

ਦੱਸਿਆ ਜਾ ਰਿਹਾ ਹੈ ਕਿ ਇਹ ਦ੍ਰਿਸ਼ ਹਸਪਤਾਲ ਦੀ ਉਪਰਲੀ ਮੰਜ਼ਿਲ ’ਤੇ ਬਣੇ ਇੱਕ ਕਮਰੇ ਵਿੱਚ ਰਿਕਾਰਡ ਕੀਤਾ ਗਿਆ, ਜਿੱਥੇ ਡਾਕਟਰ ਬਨੈਨ ਤੇ ਲੋਅਰ ਪਾ ਕੇ ਮੁਟਿਆਰ ਨਾਲ ਨੱਚਦਾ ਦਿੱਸ ਰਿਹਾ ਹੈ। ਹਸਪਤਾਲ ਦੇ ਅੰਦਰ ਹੀ ਇਸ ਤਰ੍ਹਾਂ ਦਾ ਵੀਡੀਓ ਬਣਾਉਣ ’ਤੇ ਹਸਪਤਾਲ ਦੀ ਸੱਭਿਆਚਾਰ ਅਤੇ ਮਰਯਾਦਾ ਬਾਰੇ ਸਵਾਲ ਖੜ੍ਹੇ ਹੋ ਰਹੇ ਹਨ।

ਜਿਕਰਯੋਗ ਹੈਕਿ ਤਾਇਨਾਤ ਡਾਕਟਰ ਦਾ ਇੱਕ ਮੁਟਿਆਰ ਨਾਲ ਡਾਂਸ ਕਰਦਾ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਚਰਚਾ ਵਿਚ ਹੈ। ਜਾਣਕਾਰੀ ਮੁਤਾਬਕ, ਡਾਕਟਰ ਦੀ ਉਸ ਮੁਟਿਆਰ ਨਾਲ ਮੰਗਣੀ ਹੋਈ ਸੀ ਅਤੇ ਇਹ ਵੀਡੀਓ ਇਸੇ ਖੁਸ਼ੀ ਦਾ ਹਿੱਸਾ ਦੱਸਿਆ ਜਾ ਰਿਹਾ ਹੈ।

ਵੀਡੀਓ ਵਾਇਰਲ ਹੋਣ ਤੋਂ ਬਾਅਦ ਸਿਹਤ ਵਿਭਾਗ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਤੁਰੰਤ ਨੋਟਿਸ ਲੈ ਲਿਆ।

Scroll to Top