Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 4:55 am

+91 90915 01313 , +91 90916 01313

punjabbanni@gmail.com
punjabbani@yahoo.com

ਮਿਉਂਸਪਲ ਵਰਕਰ ਯੂਨੀਅਨ ਵੱਲੋਂ ਮੇਅਰ ਦਾ ਧੰਨਵਾਦ

ਮਿਉਂਸਪਲ ਵਰਕਰ ਯੂਨੀਅਨ ਵੱਲੋਂ ਮੇਅਰ ਦਾ ਧੰਨਵਾਦ

ਪਟਿਆਲਾ, 21 ਨਵੰਬਰ  — ਮਿਉਂਸਪਲ ਵਰਕਰ ਯੂਨੀਅਨ ਨਗਰ ਨਿਗਮ ਪਟਿਆਲਾ ਵੱਲੋਂ ਨਿਗਮ ਦੇ ਨਵੇਂ ਬਣੇ ਆਡੀਟੋਰੀਅਮ ਹਾਲ ਦਾ ਨਾਮ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਦੇ ਹੋਏ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਰੱਖਣ ਲਈ ਜਨਰਲ ਹਾਊਸ ਵਿੱਚ ਮਤਾ ਪਾਸ ਕਰਨ ਲਈ ਅੱਜ ਮੇਅਰ ਕੁੰਦਨ ਗੋਗੀਆ ਦਾ ਖ਼ਾਸ ਤੌਰ ’ਤੇ ਧੰਨਵਾਦ ਕੀਤਾ ਗਿਆ.

ਮੇਅਰ ਕੁੰਦਨ ਗੋਗੀਆ ਨੇ ਇਸ ਮੌਕੇ ਦੱਸਿਆ ਕਿ ਆਡੀਟੋਰੀਅਮ ਦਾ ਨਾਮ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਨਾਮ ’ਤੇ ਰੱਖਣ ਵਿੱਚ ਐਮ.ਐਲ.ਏ. ਸ਼ਹਿਰੀ ਅਜੀਤਪਾਲ ਸਿੰਘ ਕੋਹਲੀ ਅਤੇ ਸਮੂਹ ਕੌਂਸਲਰ ਸਾਹਿਬਾਨ ਦਾ ਪੂਰਾ ਸਹਿਯੋਗ ਰਿਹਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਵਿਕਾਸ ਕਾਰਜ ਵਿੱਚ ਸਭ ਦੀ ਭਾਗੀਦਾਰੀ ਨਾਲ ਹੀ ਮਾਣ ਵਧਦਾ ਹੈ।

ਯੂਨੀਅਨ ਦੇ ਨੁਮਾਇੰਦਿਆਂ ਨੇ ਕਿਹਾ ਕਿ ਇਹ ਫੈਸਲਾ ਪਟਿਆਲਾ ਨਿਗਮ ਵੱਲੋਂ ਧਾਰਮਿਕ ਅਤੇ ਸੰਸਕਾਰੀ ਮੁੱਲਾਂ ਦੀ ਰੱਖਿਆ ਵੱਲ ਇਕ ਵੱਡਾ ਕਦਮ ਹੈ। ਯੂਨੀਅਨ ਮੈਂਬਰਾਂ ਨੇ ਕਿਹਾ ਕਿ ਇਹ ਫੈਸਲਾ ਪੂਰੇ ਸ਼ਹਿਰ ਅਤੇ ਸਿੱਖ ਸੰਗਤ ਲਈ ਮਾਣ ਵਾਲੀ ਗੱਲ ਹੈ।

ਇਸਦੇ ਨਾਲ ਹੀ ਯੂਨੀਅਨ ਵੱਲੋਂ ਨਗਰ ਨਿਗਮ ਦੀਆਂ ਵੱਖ–ਵੱਖ ਬ੍ਰਾਂਚਾਂ ਨੂੰ ਕਮਿਊਨਿਟੀ ਸੈਂਟਰ ਮਾਡਲ ਟਾਊਨ ਪਟਿਆਲਾ ਵਿੱਚ ਸ਼ਿਫਟ ਨਾ ਕਰਨ ਬਾਰੇ ਜੋ ਮੰਗ ਰੱਖੀ ਗਈ ਸੀ, ਉਸਨੂੰ ਵੀ ਸਮੂਹ ਹਾਊਸ ਵੱਲੋਂ ਪ੍ਰਵਾਨ ਕੀਤਾ ਗਿਆ।

ਮੇਅਰ ਨੇ ਦੱਸਿਆ ਕਿ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਹਮੇਸ਼ਾ ਤਰਜੀਹ ਦਿੱਤੀ ਜਾਵੇਗੀ ਅਤੇ ਨਗਰ ਨਿਗਮ ਪਟਿਆਲਾ ਕਰਮਚਾਰੀ–ਹਿਤ ਅਤੇ ਸ਼ਹਿਰ ਦੀ ਭਲਾਈ ਨੂੰ ਹਮੇਸ਼ਾ ਸਮਰਪਿਤ ਰਹੇਗਾ।

Advertisement
Advertisement
Advertisement
Advertisement
Scroll to Top