Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 6:08 am

+91 90915 01313 , +91 90916 01313

punjabbanni@gmail.com
punjabbani@yahoo.com

ਭੂਚਾਲ ਦੇ ਝਟਕਿਆਂ ਨੇ ਬੰਗਲਾਦੇਸ਼ ਨੂੰ ਪੂਰੀ ਤਰ੍ਹਾ ਹਿਲਾਇਆ

ਭੂਚਾਲ ਦੇ ਝਟਕਿਆਂ ਨੇ ਬੰਗਲਾਦੇਸ਼ ਨੂੰ ਪੂਰੀ ਤਰ੍ਹਾ ਹਿਲਾਇਆ

ਢਾਕਾ, 21 ਨਵੰਬਰ : ਬੰਗਲਾਦੇਸ਼ ਵਿੱਚ ਸ਼ੁੱਕਰਵਾਰ ਨੂੰ ਆਏ 5.7 ਤੀਬਰਤਾ ਦੇ ਭੂਚਾਲ ਨੇ ਰਾਜਧਾਨੀ ਢਾਕਾ ਸਮੇਤ ਕਈ ਜ਼ਿਲ੍ਹਿਆਂ ਨੂੰ ਜਿਥੇ ਪੂਰੀ ਤਰ੍ਹਾਂ ਹਿਲਾਕੇ ਰਖ ਦਿਤਾ, ਉਥੇ ਲੋਕਾਂ ਅੰਦਰ ਵੀ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਆਏ ਭੂਚਾਲ ਕਾਰਨ ਕਈ ਇਮਾਰਤਾਂ ਨੂੰ ਭਾਰੀ ਨੁਕਸਾਨ ਪੁੱਜਾ ਹੈ ਤੇ ਕੁਝ ਲੋਕਾਂ ਦੀ ਜਾਨ ਵੀ ਚਲੀ ਗਈ ਹੈ।

ਜਾਣਕਾਰੀ ਅਨੁਸਾਰ ਭਾਰੀ ਝਟਕਿਆਂ ਦੇ ਦੌਰਾਨ ਘੱਟੋ-ਘੱਟ ਛੇ ਲੋਕਾਂ ਦੀ ਜਾਨ ਚਲੀ ਗਈ, ਜਿਸ ਵਿੱਚ ਇੱਕ ਨਵਜੰਮਿਆ ਬੱਚਾ ਵੀ ਸ਼ਾਮਲ ਹੈ, ਜਦਕਿ ਕਈ ਇਮਾਰਤਾਂ ਨੂੰ ਵੱਡਾ ਨੁਕਸਾਨ ਪਹੁੰਚਿਆ। ਕੁਝ ਥਾਵਾਂ ’ਤੇ ਭੂਚਾਲ ਕਾਰਨ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ, ਜਿਸ ਨਾਲ ਲੋਕਾਂ ਵਿੱਚ ਹੋਰ ਵੀ ਦਹਿਸ਼ਤ ਫੈਲ ਗਈ।

ਅਧਿਕਾਰੀਆਂ ਦੇ ਮੁਤਾਬਕ, ਢਾਕਾ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋਈ, ਜਦਕਿ ਚੌਥਾ ਵਿਅਕਤੀ ਨਰਾਇਣਗੰਜ ਦੇ ਰਿਵਰ ਪੋਰਟ ਇਲਾਕੇ ਵਿੱਚ ਜਾਨ ਤੋਂ ਹੱਥ ਧੋ ਬੈਠਾ। ਬਾਕੀ ਦੋ ਮੌਤਾਂ ਨਰਸਿੰਗਦੀ ਜ਼ਿਲ੍ਹੇ ਵਿੱਚ ਦਰਜ ਕੀਤੀਆਂ ਗਈਆਂ, ਜਿਥੇ ਭੂਚਾਲ ਦਾ ਕੇਂਦਰ ਲਗਭਗ ਦੱਸ ਕਿਲੋਮੀਟਰ ਘਹਿਰਾਈ ਵਿੱਚ ਸਥਿਤ ਸੀ। ਅਧਿਕਾਰੀਆਂ ਵਲੋ ਬਚਾਅ ਕਾਰਜ ਜਾਰੀ ਹਨ।

 

Scroll to Top