Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 6:13 am

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਕਈ ਵਿਕਾਸ ਦੇ ਪ੍ਰੋਜੈਕਟਾਂ ਦਾ ਉਦਘਾਟਨ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਕਈ ਵਿਕਾਸ ਦੇ ਪ੍ਰੋਜੈਕਟਾਂ ਦਾ ਉਦਘਾਟਨ

ਪਟਿਆਲਾ 17 ਨਵੰਬਰ  – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਗੁਰਦੁਆਰਾ ਰੋਹਟਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਵਿੱਚ ਹਾਜ਼ਰੀ ਭਰੀ ਅਤੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਇਸ ਧਾਰਮਿਕ ਸਮਾਗਮ ਦੌਰਾਨ ਸਿਹਤ ਮੰਤਰੀ ਨੇ ਗੁਰਦੁਆਰਾ ਸਾਹਿਬ ਦੇ ਸਾਹਮਣੇ 30 ਲੱਖ ਰੁਪਏ ਨਾਲ ਤਿਆਰ ਕੀਤੀ ਗਈ ਨਵੀਂ ਪਾਰਕਿੰਗ ਅਤੇ ਅੰਡਰਗਰਾਊਂਡ ਰੋਹਟੀ ਰਜਵਾਹਾ ਦਾ ਉਦਘਾਟਨ ਕੀਤਾ। ਉਹਨਾਂ ਕਿਹਾ ਕਿ ਇਹ ਸਹੂਲਤਾਂ ਨਾ ਸਿਰਫ਼ ਗੁਰਦੁਆਰੇ ਵਿੱਚ ਆਉਣ ਵਾਲੀ ਸੰਗਤ ਲਈ ਸੁਵਿਧਾ ਵਧਾਉਣਗੀਆਂ, ਸਗੋਂ ਆਵਾਜਾਈ ਤੇ ਪਾਣੀ ਨਿਕਾਸ ਪ੍ਰਬੰਧ ਨੂੰ ਵੀ ਬਿਹਤਰ ਬਣਾਉਣਗੀਆਂ।
ਡਾ. ਬਲਬੀਰ ਸਿੰਘ ਨੇ ਪਿੰਡ ਇੱਛੇਵਾਲ ਵਿੱਚ ਨਵੇਂ ਬਣੇ ਪੰਚਾਇਤ ਘਰ ਅਤੇ ਕਮਿਊਨਿਟੀ ਸੈਂਟਰ ਦੀ ਅਧੁਨਿਕ ਰਸੋਈ ਦਾ ਵੀ ਉਦਘਾਟਨ ਕੀਤਾ। ਉਹਨਾਂ ਕਿਹਾ ਕਿ ਪਿੰਡਾਂ ਵਿੱਚ ਲੋਕ-ਭਲਾਈ ਲਈ ਬਣਾਏ ਜਾ ਰਹੇ ਇਹ ਸਹੂਲਤੀ ਕੇਂਦਰ ਸਮਾਜਿਕ ਪ੍ਰੋਗਰਾਮਾਂ ਨੂੰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਤਿਆਰ ਕੀਤੇ ਜਾ ਰਹੇ ਹਨ।
ਇਸੇ ਕੜੀ ਨੂੰ ਅੱਗੇ ਵਧਾਉਂਦੇ ਹੋਏ ਸਿਹਤ ਮੰਤਰੀ ਨੇ 23.03 ਲੱਖ ਰੁਪਏ ਦੀ ਲਾਗਤ ਨਾਲ ਸਿੰਬੜੋ ਤੋਂ ਗੁਰਦੁਆਰਾ ਸਾਹਿਬ ਤੱਕ ਜਾਣ ਵਾਲੀ ਲਿੰਕ ਸੜਕ ਦੇ ਨਾਲ ਰੀਟੇਨਿੰਗ ਵਾਲ ਬਣਾਉਣ ਦਾ ਨੀਂਹ ਪੱਥਰ ਰੱਖਿਆ। ਉਹਨਾਂ ਇਸ ਪ੍ਰੋਜੈਕਟ ਨੂੰ ਲੰਬੇ ਸਮੇਂ ਲਈ ਪਿੰਡ ਵਾਸੀਆਂ ਨੂੰ ਆਵਾਜਾਈ, ਖ਼ਾਸ ਤੌਰ ‘ਤੇ ਬਰਸਾਤੀ ਮੌਸਮ ਦੌਰਾਨ, ਹੋਣ ਵਾਲੀਆਂ ਮੁਸ਼ਕਲਾਂ ਤੋਂ ਰਾਹਤ ਪ੍ਰਦਾਨ ਕਰਨ ਵਾਲਾ ਕਦਮ ਕਿਹਾ।
ਪਿੰਡ ਸਿੰਬੜੋ ਵਿੱਚ ਤਿਆਰ ਕੀਤੇ ਨਵੇਂ ਸ਼ਮਸ਼ਾਨ ਘਾਟ ਦੇ ਵੇਟਿੰਗ ਸ਼ੈੱਡ ਦਾ ਉਦਘਾਟਨ ਕਰਦੇ ਹੋਏ ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਸਮਾਜ ਦੇ ਹਰ ਵਰਗ ਦੀਆਂ ਜਰੂਰਤਾਂ ਨੂੰ ਸਮਝਦਿਆਂ ਧਾਰਮਿਕ ਤੇ ਸਮਾਜਿਕ ਥਾਵਾਂ ਦੀ ਬਿਹਤਰੀ ਲਈ ਵਚਨਬੱਧ ਹੈ।
ਗੁਰੂ ਘਰ ਵਿੱਚ ਸੰਗਤ ਨੂੰ ਸੰਬੋਧਨ ਕਰਦੇ ਹੋਏ ਡਾ. ਬਲਬੀਰ ਸਿੰਘ ਨੇ ਆਉਣ ਵਾਲੇ ਦਿਨਾਂ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ
ਧਾਰਮਿਕ ਸਮਾਗਮਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਸੰਗਤ ਨੂੰ ਅਪੀਲ ਕੀਤੀ ਕਿ ਸਮਾਗਮਾਂ ਦੌਰਾਨ ਸਾਫ–ਸਫਾਈ ਬਰਕਰਾਰ ਰੱਖਣ।
ਉਹਨਾਂ ਕਿਹਾ, “ਮੈਂ ਗੁਰੂ ਘਰ ਵਿੱਚ ਸੇਵਾ ਨਿਭਾਉਣ ਨੂੰ ਆਪਣਾ ਵੱਡਾ ਭਾਗ ਸਮਝਦਾ ਹਾਂ। ਗੁਰੂ ਦੇ ਦਰ ਤੇ ਆ ਕੇ ਮੈਂ ਵੀ ਆਮ ਸੰਗਤ ਵਾਂਗ ਹੀ ਸੇਵਕ ਹਾਂ। ਲੋਕਾਂ ਦੀ ਭਲਾਈ ਅਤੇ ਗੁਰੂ ਘਰ ਦੀ ਸ਼ਾਨ ਵਧਾਉਣਾ ਸਾਡਾ ਫ਼ਰਜ਼ ਹੈ।”
ਸਥਾਨਕ ਸੰਗਤ, ਪਿੰਡ ਵਾਸੀਆਂ ਅਤੇ ਪੰਚਾਇਤ ਮੈਂਬਰਾ ਨੇ ਮੰਤਰੀ ਜੀ ਦੇ ਇਲਾਕੇ ਲਈ ਕੀਤੇ ਜਾ ਰਹੇ ਵਿਕਾਸਕਾਰੀ ਯਤਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੀ ਤਰੱਕੀ ਵਿੱਚ ਨਵੀਂ ਰਫ਼ਤਾਰ ਭਰਨਗੇ।
ਇਸ ਮੌਕੇ ਐਸ ਡੀ ਐਮ ਇਸਮਤ ਵਿਜੈ ਸਿੰਘ , ਪਿੰਡਾਂ ਦੇ ਪੰਚ ਸਰਪੰਚ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ।
Advertisement
Advertisement
Advertisement
Advertisement
Scroll to Top