Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 6:13 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ 56ਵੀਂ ਪੰਜਾਬ ਇਤਿਹਾਸ ਕਾਨਫ਼ਰੰਸ ਸਫਲਤਾਪੂਰਵਕ ਸੰਪੰਨ

ਪੰਜਾਬੀ ਯੂਨੀਵਰਸਿਟੀ ਵਿਖੇ 56ਵੀਂ ਪੰਜਾਬ ਇਤਿਹਾਸ ਕਾਨਫ਼ਰੰਸ ਸਫਲਤਾਪੂਰਵਕ ਸੰਪੰਨ

ਪਟਿਆਲਾ, 17 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਵੱਲੋਂ ਕਰਵਾਈ ਗਈ 56ਵੀਂ ਪੰਜਾਬ ਇਤਿਹਾਸ ਕਾਨਫ਼ਰੰਸ ਅੱਜ ਸਫਲਤਾਪੂਰਵਕ ਸੰਪੰਨ ਹੋ ਗਈ ਹੈ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ 350ਵੇਂ ਦਿਹਾੜੇ ਨੂੰ ਸਮਰਪਿਤ ਇਸ ਕਾਨਫ਼ਰੰਸ ਦੇ ਵਿਦਾਇਗੀ ਸੈਸ਼ਨ ਦੌਰਾਨ ਡਾ. ਸੁਖਦੇਵ ਸਿੰਘ ਸੋਹਲ, ਸਾਬਕਾ ਪ੍ਰੋਫੈਸਰ, ਇਤਿਹਾਸ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਵਿਦਾਇਗੀ ਭਾਸ਼ਣ ਦਿੱਤਾ ਗਿਆ। ਉਨ੍ਹਾਂ ਪ੍ਰਾਥਮਿਕ ਸਰੋਤਾਂ ਦਾ ਹਵਾਲਾ ਦਿੰਦੇ ਹੋਏ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨੂੰ ਮੌਜੂਦਾ ਪ੍ਰਸੰਗ ਵਿੱਚ ਕੇਂਦਰਿਤ ਰੱਖ ਕੇ ਆਪਣੇ ਵਿਚਾਰ ਪੇਸ਼ ਕੀਤੇ।

ਵਿਭਾਗ ਮੁਖੀ ਡਾ. ਸੰਦੀਪ ਕੌਰ ਵੱਲੋਂ ਸਭ ਪ੍ਰਤਿਨਿਧੀਆਂ ਦਾ ਸੁਆਗਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ, ਚੰਡੀਗੜ੍ਹ, ਦਿੱਲੀ, ਜੰਮੂ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਭਾਰਤ ਦੇ ਹੋਰ ਹਿੱਸਿਆਂ ਨਾਲ ਸੰਬੰਧਤ ਵੱਖ–ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਲਗਭਗ 200 ਪ੍ਰਤਿਨਿਧੀਆਂ ਨੇ ਕਾਨਫਰੰਸ ਵਿੱਚ ਭਾਗ ਲਿਆ। ਇਟਲੀ ਦੇ ਪ੍ਰਤਿਨਿਧੀਆਂ ਨੇ ਵੀ ਆਪਣੇ ਪੇਪਰ ਪੇਸ਼ ਕੀਤੇ।

ਇਸ ਸੈਸ਼ਨ ਦੌਰਾਨ ਪ੍ਰਾਚੀਨ, ਮੱਧਕਾਲੀਨ, ਆਧੁਨਿਕ ਅਤੇ ਪੰਜਾਬੀ ਸੈਕਸ਼ਨਾਂ ਦੇ ਪ੍ਰਧਾਨਾਂ ਨੇ ਆਪਣੇ-ਆਪਣੇ ਸੈਸ਼ਨਾਂ ਦੀਆਂ ਰਿਪੋਰਟਾਂ ਪੇਸ਼ ਕੀਤੀਆਂ।

 ਕੁੱਲ 72 ਰਿਸਰਚ ਪੇਪਰ ਪੇਸ਼ ਕੀਤੇ ਗਏ: ਪ੍ਰਾਚੀਨ ਸੈਸ਼ਨ ਵਿੱਚ 6, ਮੱਧਕਾਲੀਨ ਵਿੱਚ 16, ਆਧੁਨਿਕ ਵਿੱਚ 29 ਅਤੇ ਪੰਜਾਬੀ ਸੈਸ਼ਨ ਵਿੱਚ 21 ਪਰਚੇ ਪੇਸ਼ ਹੋਏ।

ਇਸ ਮੌਕੇ ਸਨਮਾਨ ਸਮਾਰੋਹ ਵੀ ਕਰਵਾਇਆ ਗਿਆ।

ਧੰਨਵਾਦੀ ਭਾਸ਼ਣ ਡਾ. ਦਲਜੀਤ ਸਿੰਘ ਵੱਲੋਂ ਦਿੱਤਾ ਗਿਆ। ਵਿਦਾਇਗੀ ਸੈਸ਼ਨ ਦੌਰਾਨ ਮੰਚ ਸੰਚਾਲਨ ਦਾ ਕਾਰਜ ਡਾ. ਪ੍ਰਨੀਤ ਕੌਰ ਢਿੱਲੋਂ ਨੇ ਕੀਤਾ।

Advertisement
Advertisement
Advertisement
Advertisement
Scroll to Top