Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Thursday, 20 Aug 2026 | 6:13 am

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਗੁਰੂ ਸਿੰਘ ਸਭਾ ਵਿਖੇ ਮਹਾਨ ਕੀਰਤਨ ਸਮਾਗਮ 18 ਨੂੰ, ਤਿਆਰੀਆਂ ਮੁਕੰਮਲ-ਡਾ ਪ੍ਰੀਤੀ ਯਾਦਵ

ਸ੍ਰੀ ਗੁਰੂ ਸਿੰਘ ਸਭਾ ਵਿਖੇ ਮਹਾਨ ਕੀਰਤਨ ਸਮਾਗਮ 18 ਨੂੰ, ਤਿਆਰੀਆਂ ਮੁਕੰਮਲ-ਡਾ ਪ੍ਰੀਤੀ ਯਾਦਵ

ਪਟਿਆਲਾ, 17 ਨਵੰਬਰ : ‘ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਲ ਰੋਡ ਵਿਖੇ 18 ਨਵੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਮਹਾਨ ਕੀਰਤਨ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।”

ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸਮੂਹ ਸੰਗਤ ਨੂੰ ਬੇਨਤੀ ਕੀਤੀ ਕਿ ਸਾਨੂੰ ਸਭ ਨੂੰ ਆਪਣੇ ਪਰਿਵਾਰਾਂ ਸਮੇਤ ਇਸ ਕੀਰਤਨ ਦਰਬਾਰ ਵਿੱਚ ਪਹੁੰਚ ਕੇ ਗੁਰਬਾਣੀ ਕੀਰਤਨ ਦਾ ਲਾਹਾ ਲੈਣਾ ਚਾਹੀਦਾ ਹੈ ਤਾਂ ਕਿ ਅਸੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੀ ਮਹਾਨ ਸ਼ਹਾਦਤ ਨੂੰ ਸਿਜਦਾ ਕਰ ਸਕੀਏ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਕੀਰਤਨ ਸਮਾਗਮ ਮੌਕੇ ਭਾਈ ਦਵਿੰਦਰ ਸਿੰਘ ਜੀ ਸੋਹਾਣਾ ਸਾਹਿਬ ਵਾਲਿਆਂ ਸਮੇਤ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਰਾਗੀ ਜਥੇ ਭਾਈ ਸਿਮਰਨਜੀਤ ਸਿੰਘ ਤੇ ਭਾਈ ਸੁਰਿੰਦਰ ਸਿੰਘ ਨਛੱਤਰ ਸਿੰਘ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਜਿੱਥੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਮੇਤ ਜ਼ਿਲ੍ਹੇ ਦੇ ਸਮੂਹ ਵਿਧਾਇਕ ਸਾਹਿਬਾਨ, ਮੇਅਰ ਕੁੰਦਨ ਗੋਗੀਆ ਤੇ ਹੋਰ ਆਗੂਆਂ ਸਮੇਤ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਕੌਂਸਲਰ ਰਣਜੀਤ ਸਿੰਘ ਚੰਡੋਕ ਤੇ ਪਟਿਆਲਾ ਦੀ ਸੰਗਤ ਪੂਰਾ ਸਹਿਯੋਗ ਦੇ ਰਹੀ ਹੈ, ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਸੇਵਾ ਨਿਭਾਈ ਜਾ ਰਹੀ ਹੈ।

ਕੀਰਤਨ ਸਮਾਗਮ ਦੀਆਂ ਤਿਆਰੀਆਂ ਸਬੰਧੀ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਏ.ਡੀ.ਸੀ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਮਰਿਆਦਾ ਕਮੇਟੀ ਦੇ ਚੇਅਰਮੈਨ ਗਿਆਨੀ ਸੁਖਦੇਵ ਸਿੰਘ ਸਾਬਕਾ ਹੈਡਗ੍ਰੰਥੀ ਤੇ ਪ੍ਰੋ. ਜਸਵੀਰ ਕੌਰ, ਸਿੰਘ ਸਭਾ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬੀ.ਐਸ. ਬੇਦੀ ਤੇ ਹੋਰ ਅਧਿਕਾਰੀਆਂ ਨਾਲ ਬੈਠਕ ਕੀਤੀ।

ਏ.ਡੀ.ਸੀ ਮਾਨ ਨੇ ਕਿਹਾ ਕਿ ਸਾਰੀਆਂ ਤਿਆਰੀਆਂ ਮੁਕੰਮਲ ਹਨ ਅਤੇ ਉਹ ਸੰਗਤ ਨੂੰ ਨਿਮਰਤਾ ਸਹਿਤ ਬੇਨਤੀ ਕਰਦੇ ਹਨ ਕਿ ਸਾਰੀ ਸੰਗਤ ਇਸ ਸਮਾਗਮ ਵਿੱਚ ਹੁੰਮ-ਹੁੰਮਾ ਕੇ ਸ਼ਿਰਕਤ ਕਰਨ ਦੀ ਖੇਚਲ ਕਰੇ। ਇਸ ਮੌਕੇ ਐਸ.ਪੀ. ਪਲਵਿੰਦਰ ਸਿੰਘ ਚੀਮਾ, ਐਸ.ਡੀ.ਐਮਜ ਡਾ. ਇਸਮਤ ਵਿਜੇ ਸਿੰਘ, ਕਿਰਪਾਲਵੀਰ ਸਿੰਘ ਤੇ ਹਰਜੋਤ ਕੌਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top