Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 4:21 am

+91 90915 01313 , +91 90916 01313

punjabbanni@gmail.com
punjabbani@yahoo.com

 ਬਾਲੀਵੁੱਡ ਦੇ ਉੱਘੇ ਗੀਤਕਾਰ ਸ਼ੈਲੀ ਨਾਲ਼ ਵਿਦਿਆਰਥੀਆਂ ਨੇ ਰਚਾਇਆ ਸੰਵਾਦ

 ਬਾਲੀਵੁੱਡ ਦੇ ਉੱਘੇ ਗੀਤਕਾਰ ਸ਼ੈਲੀ ਨਾਲ਼ ਵਿਦਿਆਰਥੀਆਂ ਨੇ ਰਚਾਇਆ ਸੰਵਾਦ

ਪਟਿਆਲਾ, 18 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਵਿਖੇ ਬਾਲੀਵੁੱਡ ਦੇ ਉੱਘੇ ਗੀਤਕਾਰ ਸ਼ੈਲੀ ਨੇ ਵਿਦਿਆਰਥੀਆਂ ਨਾਲ਼ ਸੰਵਾਦ ਰਚਾਇਆ।

 ‘ਦਿ ਲਿਰਿਕ ਪਲਸ: ਏ ਰੈਂਡੇਜ਼ਵਸ ਵਿਦ ਸ਼ੈਲੀ’ ਦੇ ਸਿਰਲੇਖ ਹੇਠ ਕਰਵਾਏ ਇਸ ਵਿਸ਼ੇਸ਼ ਸੈਸ਼ਨ ਦੌਰਾਨ ਸ਼ੈਲੀ ਨੇ ਆਪਣੀ ਜ਼ਿੰਦਗੀ ਅਤੇ ਰਚਨਾਵਾਂ ਬਾਰੇ ਤਜਰਬੇ ਸਾਂਝੇ ਕੀਤੇ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਬਾਲੀਵੁੱਡ ਦੀਆਂ ਬਹੁਤ ਸਾਰੀਆਂ ਫ਼ਿਲਮਾਂ ਜਿਵੇਂ ‘ਦੇਵ ਡੀ’, ‘ਉੜਤਾ ਪੰਜਾਬ’, ‘ਮਨਮਰਜ਼ੀਆਂ’, ‘ਅਲਮੋਸਟ ਪਿਆਰ’, ‘ਟਿੱਕੂ ਵੈਡਜ਼ ਸ਼ੇਰੂ’ ਆਦਿ ਫ਼ਿਲਮਾਂ ਲਈ ਗੀਤ ਲਿਖਦਿਆਂ ਕਿਸ ਤਰ੍ਹਾਂ ਦੇ ਅਨੁਭਵ ਅਤੇ ਚੁਣੌਤੀਆਂ ਦਾ ਸਾਹਮਣਾ ਕੀਤਾ। ਉਨ੍ਹਾਂ ਪ੍ਰਸਿੱਧ ਸੰਗੀਤਕਾਰ ਅਤੇ ਨਿਰਦੇਸ਼ਕਾਂ ਏ.ਆਰ. ਰਹਿਮਾਨ, ਅਮਿਤ ਤ੍ਰਿਵੇਦੀ, ਅਨੁਰਾਗ ਕਸ਼ਯਪ ਨਾਲ਼ ਕੰਮ ਕਰਨ ਦੇ ਆਪਣੇ ਤਜਰਬੇ ਸਾਂਝੇ ਕੀਤੇ।

 ਇਸ ਮੌਕੇ ਰਾਸ਼ਟਰੀ ਪੁਰਸਕਾਰ ਜੇਤੂ ਫ਼ਿਲਮ ਨਿਰਮਾਤਾ ਡਾ. ਰਾਜੀਵ ਨੇ ਸ਼ੈਲੀ ਦੀ ਸਿਰਜਣਾਤਮਕ ਯਾਤਰਾ ਅਤੇ ਆਧੁਨਿਕ ਫਿਲਮ ਗੀਤਕਾਰੀ ਵਿੱਚ ਉਨ੍ਹਾਂ ਦੇ ਵਿਲੱਖਣ ਯੋਗਦਾਨ ਦੀ ਜਾਣ-ਪਛਾਣ ਕਰਵਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।

ਵਿਭਾਗ ਮੁਖੀ ਡਾ. ਧਰਮਜੀਤ ਸਿੰਘ ਨੇ ਇਸ ਸੰਵਾਦ ਨੂੰ ਸ਼ੁਰੂ ਕੀਤਾ। ਉਨ੍ਹਾਂ ਸ਼ੈਲੀ ਦੀ ਲਿਖਣ ਪ੍ਰਕਿਰਿਆ ਅਤੇ ਗੀਤ-ਨਿਰਮਾਣ ਦੀ ਕਲਾ ਬਾਰੇ ਚਰਚਾ ਕੀਤੀ।

ਪ੍ਰੋਗਰਾਮ ਦਾ ਸੰਚਾਲਨ ਡਾ. ਨਵਜੋਤ ਖੋਸਲਾ ਨੇ ਕੀਤਾ। ਧੰਨਵਾਦੀ ਸ਼ਬਦ ਡਾ. ਮੋਨਿਕਾ ਸੱਭਰਵਾਲ ਨੇ ਪੇਸ਼ ਕੀਤੇ।

 

Scroll to Top