Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 6:43 pm

+91 90915 01313 , +91 90916 01313

punjabbanni@gmail.com
punjabbani@yahoo.com

500 ਕਰੋੜ ਵਾਲੇ ਬਿਆਨ ’ਤੇ ਕੈਪਟਨ ਦਾ ਤਿੱਖਾ ਵਾਰ, ਨਵਜੋਤ ਕੌਰ ਸਿੱਧੂ ਨੂੰ ਝੂਠਾ ਕਰਾਰ

500 ਕਰੋੜ ਵਾਲੇ ਬਿਆਨ ’ਤੇ ਕੈਪਟਨ ਦਾ ਤਿੱਖਾ ਵਾਰ, ਨਵਜੋਤ ਕੌਰ ਸਿੱਧੂ ਨੂੰ ਝੂਠਾ ਕਰਾਰ

ਚੰਡੀਗੜ੍ਹ, 13 ਦਸੰਬਰ : ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਹਲਚਲ ਮਚ ਗਈ ਜਦੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਅੱਤਲ ਕਾਂਗਰਸੀ ਆਗੂ ਨਵਜੋਤ ਕੌਰ ਸਿੱਧੂ ਦੇ ‘ਮੁੱਖ ਮੰਤਰੀ ਦੀ ਕੁਰਸੀ ਲਈ 500 ਕਰੋੜ ਰੁਪਏ’ ਵਾਲੇ ਦਾਅਵੇ ਨੂੰ ਸਿਰੇ ਤੋਂ ਨਕਾਰ ਦਿੱਤਾ। ਕੈਪਟਨ ਨੇ ਇਸ ਬਿਆਨ ਨੂੰ ਬਿਲਕੁਲ ਬੇਬੁਨਿਆਦ ਅਤੇ ਗਲਤ ਕਰਾਰ ਦਿੱਤਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਸਿੱਧੂ ਪ੍ਰਸ਼ਾਸਕੀ ਕੰਮਕਾਜ ਲਈ ਉਚਿਤ ਨਹੀਂ ਸਨ ਅਤੇ ਉਨ੍ਹਾਂ ਦਾ ਵਿਹਾਰ ਸਰਕਾਰ ਦੇ ਕੰਮਕਾਜ ’ਤੇ ਨਕਾਰਾਤਮਕ ਪ੍ਰਭਾਵ ਪਾਉਂਦਾ ਰਿਹਾ। ਉਨ੍ਹਾਂ ਕਿਹਾ ਕਿ ਅਜਿਹੇ ਬਿਆਨ ਸਿਰਫ਼ ਸਿਆਸੀ ਗੁੰਝਲ ਪੈਦਾ ਕਰਨ ਲਈ ਦਿੱਤੇ ਜਾਂਦੇ ਹਨ, ਜਿਨ੍ਹਾਂ ਦਾ ਹਕੀਕਤ ਨਾਲ ਕੋਈ ਲੈਣਾ-ਦੇਣਾ ਨਹੀਂ।

ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਕੌਰ ਸਿੱਧੂ ਅਤੇ ਉਨ੍ਹਾਂ ਦੇ ਪਤੀ ਨਵਜੋਤ ਸਿੰਘ ਸਿੱਧੂ ’ਤੇ ਸਿੱਧਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਸਿੱਧੂ ਦੰਪਤੀ ਦਾ ਰਵੱਈਆ ਅਸਥਿਰ ਰਿਹਾ ਹੈ ਅਤੇ ਇਹ ਜੋੜਾ ਅਕਸਰ ਵਿਵਾਦਾਂ ਨੂੰ ਜਨਮ ਦਿੰਦਾ ਆਇਆ ਹੈ।
ਕੈਪਟਨ ਨੇ ਯਾਦ ਦਿਵਾਇਆ ਕਿ ਨਵਜੋਤ ਸਿੰਘ ਸਿੱਧੂ ਉਨ੍ਹਾਂ ਦੀ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਭਾਵੇਂ ਸਿੱਧੂ ਨੂੰ ਦੋ ਮਹੱਤਵਪੂਰਨ ਵਿਭਾਗ ਦਿੱਤੇ ਗਏ ਸਨ, ਪਰ ਉਹ ਹਮੇਸ਼ਾ ਅਸੰਤੁਸ਼ਟ ਰਹੇ।

Advertisement
Advertisement
Advertisement
Advertisement
Scroll to Top