Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 9:23 am

+91 90915 01313 , +91 90916 01313

punjabbanni@gmail.com
punjabbani@yahoo.com

ਜਲੰਧਰ ਵਿੱਚ ਭਾਜਪਾ ਆਗੂ ਦੇ ਰਿਸ਼ਤੇਦਾਰ ਦੀ ਚਾਕੂ ਮਾਰਕੇ ਕੀਤੀ ਹੱਤਿਆ

ਜਲੰਧਰ ਵਿੱਚ ਭਾਜਪਾ ਆਗੂ ਦੇ ਰਿਸ਼ਤੇਦਾਰ ਦੀ ਚਾਕੂ ਮਾਰਕੇ ਕੀਤੀ ਹੱਤਿਆ

ਜਲੰਧਰ, 13 ਦਸੰਬਰ : ਜਲੰਧਰ ਵਿਚ ਸਾਬਕਾ ਆਮ ਆਦਮੀ ਪਾਰਟੀ ਦੇ ਵਿਧਾਇਕ ਰਹੇ ਅਤੇ ਮੌਜੂਦਾ ਭਾਜਪਾ ਆਗੂ ਸ਼ੀਤਲ ਅੰਗੁਰਾਲ ਦੇ ਨੇੜਲੇ ਰਿਸ਼ਤੇਦਾਰ 16 ਸਾਲਾ ਨਾਬਾਲਗ ਦੀ ਜਲੰਧਰ ਵਿੱਚ ਛੁਰੇ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਵਿਕਾਸ ਵਜੋਂ ਹੋਈ ਹੈ।
ਇਸ ਮਾਮਲੇ ਨੂੰ ਲੈ ਕੇ ਪੁਲਸ ਅਧਿਕਾਰੀਆਂ ਨੇ ਕਾਰਵਾਈ ਸ਼ੁਰੂ ਕਰ ਦਿਤੀ ਹੈ।

ਦੂਸਰੇ ਪਾਸੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਭਾਜਪਾ ਆਗੂ ਸ਼ੀਤਲ ਅੰਗੁਰਾਲ ਹਸਪਤਾਲ ਪਹੁੰਚੇ ਅਤੇ ਦਾਅਵਾ ਕੀਤਾ ਕਿ ਨੌਜਵਾਨ ਦੀ ਹੱਤਿਆ ਨਸ਼ਿਆਂ ਨਾਲ ਜੁੜੀ ਹਿੰਸਾ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਨੇ ਨੌਜਵਾਨਾਂ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਪੁਲੀਸ ਮੁਤਾਬਕ ਬਸਤੀ ਦਾਨਿਸ਼ਮੰਦਾਂ ਇਲਾਕੇ ਦੇ ਸ਼ਿਵਾਜੀ ਨਗਰ ਵਿੱਚ ਮਾਮੂਲੀ ਤਕਰਾਰ ਤੋਂ ਬਾਅਦ ਤਿੰਨ ਨੌਜਵਾਨਾਂ ਨੇ ਵਿਕਾਸ ’ਤੇ ਚਾਕੂ ਨਾਲ ਵਾਰ ਕੀਤੇ ਅਤੇ ਮੌਕੇ ਤੋਂ ਫਰਾਰ ਹੋ ਗਏ। ਗੰਭੀਰ ਜ਼ਖ਼ਮੀ ਹਾਲਤ ਵਿੱਚ ਨਾਬਾਲਗ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਵਲੋ ਦੋਸ਼ੀਆਂ ਦੀ ਭਾਲ ਜਾਰੀ ਹੈ।

Advertisement
Advertisement
Advertisement
Advertisement
Scroll to Top