Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 6:44 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਰੋਧੀਆਂ ਨੇ ਚੋਣ ਮੈਦਾਨ ਤੋ ਪਹਿਲਾਂ ਹੀ ਹਾਰ ਮੰਨੀ : ਮੁੱਖ ਮੰਤਰੀ ਭਗਵੰਤ ਮਾਨ

ਵਿਰੋਧੀਆਂ ਨੇ ਚੋਣ ਮੈਦਾਨ ਤੋ ਪਹਿਲਾਂ ਹੀ ਹਾਰ ਮੰਨੀ : ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 13 ਦਸੰਬਰ : ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਵੋਟਿੰਗ ਤੋਂ ਠੀਕ ਇਕ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ ਸਮੇਤ ਹੋਰ ਵਿਰੋਧੀ ਸਿਆਸੀ ਪਾਰਟੀਆਂ ਨੂੰ ਆੜੇ ਹੱਥੀਂ ਲਿਆ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰਾਂ ਨੇ ਚੋਣ ਮੈਦਾਨ ’ਚ ਉਤਰਣ ਤੋਂ ਪਹਿਲਾਂ ਹੀ ਆਪਣੀ ਹਾਰ ਕਬੂਲ ਕਰ ਲਈ ਹੈ, ਜਿਸ ਕਾਰਨ ਹੁਣ ਉਹ ਆਮ ਆਦਮੀ ਪਾਰਟੀ ਉੱਤੇ ਬੇਬੁਨਿਆਦ ਦੋਸ਼ ਲਾ ਰਹੀਆਂ ਹਨ ।

ਉਨ੍ਹਾਂ ਆਖਿਆ ਕਿ ਜਦੋਂ ਹਾਰ ਨਜ਼ਰ ਆਉਣ ਲੱਗ ਪਵੇ ਤਾਂ ਵਿਰੋਧੀ ਧਿਰਾਂ ਦੂਸ਼ਣਬਾਜ਼ੀ ਕਰਕੇ ਆਪਣੀ ਨਾਕਾਮੀ ਦਾ ਦੋਸ਼ ਦੂਜਿਆਂ ’ਤੇ ਮੜ੍ਹਨ ਦੀ ਕੋਸ਼ਿਸ਼ ਕਰਦੀਆਂ ਹਨ, ਪਰ ਪੰਜਾਬ ਦੀ ਜਨਤਾ ਸਭ ਕੁਝ ਸਮਝਦੀ ਹੈ ਅਤੇ ਚੋਣ ਨਤੀਜਿਆਂ ਰਾਹੀਂ ਸੱਚ ਸਾਹਮਣੇ ਲਿਆਵੇਗੀ ।

ਮੁੱਖ ਮੰਤਰੀ ਨੇ ਕਾਂਗਰਸ ਆਗੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਿਆਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਚੰਨੀ ਨੇ ਦਾਅਵਾ ਕੀਤਾ ਸੀ ਕਿ ‘ਆਪ’ ਵੱਲੋਂ ਹਰ ਬੂਥ ’ਤੇ 100-100 ਐਸੇ ਬੈਲਟ ਪੇਪਰ ਛਪਵਾਏ ਗਏ ਹਨ, ਜਿਨ੍ਹਾਂ ’ਤੇ ਪਹਿਲਾਂ ਹੀ ਝਾੜੂ ਦੇ ਨਿਸ਼ਾਨ ’ਤੇ ਮੋਹਰ ਲੱਗੀ ਹੋਈ ਹੈ। ਮਾਨ ਨੇ ਕਿਹਾ ਕਿ ਇਸ ਤਰ੍ਹਾਂ ਦੇ ਬਿਆਨ ਸਪਸ਼ਟ ਕਰਦੇ ਹਨ ਕਿ ਕਾਂਗਰਸ ਆਪਣੀ ਹਾਰ ਨੂੰ ਪਹਿਲਾਂ ਹੀ ਮੰਨ ਚੁੱਕੀ ਹੈ। ਇਸ ਲਈ ਲੋਕ ਹੁਣ ਵਿਰੋਧੀਆਂ ਦੀਆਂ ਗੱਲਾਂ ਵਿਚ ਜਰਾ ਵੀ ਆਉਣ ਵਾਲੇ ਨਹੀ ਹਨ।

Advertisement
Advertisement
Advertisement
Advertisement
Scroll to Top