Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 4:13 pm

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਵਾਸੀਆਂ ਵਿਅਕਤੀਆਂ ਨੇ ਕੀਤੀ ਵਪਾਰੀ ਰਵੀ ਸੋਬਤੀ ਦੀ ਹੱਤਿਆ

ਪ੍ਰਵਾਸੀਆਂ ਵਿਅਕਤੀਆਂ ਨੇ ਕੀਤੀ ਵਪਾਰੀ ਰਵੀ ਸੋਬਤੀ ਦੀ ਹੱਤਿਆ

ਨਵਾਂ ਸ਼ਹਿਰ, 13 ਦਸੰਬਰ : ਨਵਾਂਸ਼ਹਿਰ ਵਿਚ ਕੁੱਝ ਪ੍ਰਵਾਸੀਆਂ ਵਲੋ ਵਪਾਰ ਮੰਡਲ ਦੇ ਵਾਈਸ ਪ੍ਰਧਾਨ ਰਵੀ ਸੋਬਤੀ ਦੀ ਨਿਰੰਮਮ ਹੱਤਿਆ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਰਵੀ ਸੋਬਤੀ ਬੀਤੀ ਰਾਤ ਤੋਂ ਲਾਪਤਾ ਸਨ, ਜਿਸ ਸਬੰਧੀ ਪਰਿਵਾਰ ਵੱਲੋਂ ਪੁਲੀਸ ਕੋਲ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਗਈ ਸੀ।
ਇਸ ਸਬੰਧੀ ਜਾਣਕਾਰੀ ਦਿੰਦੇ ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਤਲ ਦੇ ਕਾਰਨਾਂ ਅਤੇ ਹੋਰ ਸਾਥੀਆਂ ਬਾਰੇ ਜਾਂਚ ਕੀਤੀ ਜਾ ਰਹੀ ਹੈ, ਜਦਕਿ ਵਪਾਰ ਮੰਡਲ ਅਤੇ ਸ਼ਹਿਰ ਦੇ ਲੋਕਾਂ ਵਿੱਚ ਇਸ ਘਟਨਾ ਕਾਰਨ ਗਹਿਰਾ ਰੋਸ ਹੈ।

ਜਾਣਕਾਰੀ ਅਨੁਸਾਰ ਪੁਲੀਸ ਜਾਂਚ ਦੌਰਾਨ ਖੁਲਾਸਾ ਹੋਇਆ ਕਿ ਕੁਝ ਪ੍ਰਵਾਸੀ ਵਿਅਕਤੀਆਂ ਨੇ ਨਵਾਂਸ਼ਹਿਰ ਵਿੱਚ ਹੀ ਵਪਾਰੀ ਦੀ ਹੱਤਿਆ ਕੀਤੀ ਅਤੇ ਸਬੂਤ ਮਿਟਾਉਣ ਦੇ ਇਰਾਦੇ ਨਾਲ ਲਾਸ਼ ਨੂੰ ਬਲਾਚੌਰ ਇਲਾਕੇ ਵੱਲ ਲੈ ਗਏ। ਪੁਲੀਸ ਨੇ ਫੋਨ ਲੋਕੇਸ਼ਨ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਬਲਾਚੌਰ ਖੇਤਰ ਤੋਂ ਇੱਕ ਕਾਰ ਵਿੱਚੋਂ ਰਵੀ ਸੋਬਤੀ ਦੀ ਤੇਜ਼ਧਾਰ ਹਥਿਆਰਾਂ ਨਾਲ ਕੱਟੀ ਹੋਈ ਲਾਸ਼ ਬਰਾਮਦ ਕੀਤੀ।

ਅਧਿਕਾਰੀਆਂ ਮੁਤਾਬਕ ਮੁਲਜ਼ਮਾਂ ਨੇ ਲਾਸ਼ ਨੂੰ ਨਸ਼ਟ ਕਰਨ ਲਈ ਗੱਡੀ ਦੀ ਪਿਛਲੀ ਸੀਟ ’ਤੇ ਪਈ ਦੇਹ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਵੀ ਕੀਤੀ। ਪੁਲੀਸ ਨੇ ਮੌਕੇ ਤੋਂ ਕਾਰ ਨੂੰ ਕਬਜ਼ੇ ਵਿੱਚ ਲੈ ਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਸ ਵਲੋ ਡੂੰਘਾਈ ਨਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Scroll to Top