Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 7:12 pm

+91 90915 01313 , +91 90916 01313

punjabbanni@gmail.com
punjabbani@yahoo.com

ਚੋਣਾਂ-2025 : ਪੰਜਾਬ ਤੇ ਹਰਿਆਣਾ ਦੇ ਗਵਾਂਢੀ ਜ਼ਿਲ੍ਹਿਆਂ ਦੇ ਅਧਿਕਾਰੀਆਂ ਵੱਲੋਂ ਬੈਠਕ

ਚੋਣਾਂ-2025 : ਪੰਜਾਬ ਤੇ ਹਰਿਆਣਾ ਦੇ ਗਵਾਂਢੀ ਜ਼ਿਲ੍ਹਿਆਂ ਦੇ ਅਧਿਕਾਰੀਆਂ ਵੱਲੋਂ ਬੈਠਕ

ਪਟਿਆਲਾ, 10 ਦਸੰਬਰ : ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ-2025 ਦੇ ਅਮਲ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਉਣ ਲਈ ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਦੀ ਪ੍ਰਧਾਨਗੀ ਹੇਠ ਪੰਜਾਬ ਤੇ ਹਰਿਆਣਾ ਦੇ ਗਵਾਂਢੀ ਜ਼ਿਲ੍ਹਿਆਂ ਦੇ ਸਿਵਲ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਅੰਤਰ ਰਾਜੀ ਤਾਲਮੇਲ ਬੈਠਕ ਕਰਕੇ ਰਣਨੀਤੀ ਬਣਾਈ।

ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਕੀਤੀ ਗਈ ਇਸ ਬੈਠਕ ਵਿੱਚ ਡਿਪਟੀ ਕਮਿਸ਼ਨਰ ਅੰਬਾਲਾ, ਕੈਥਲ ਦੇ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ, ਐਸ.ਡੀ.ਐਮ. ਸ਼ਾਹਬਾਦ, ਡੀ.ਐਸ.ਪੀ. ਗੂਹਲਾ, ਪਟਿਆਲਾ ਦੇ ਏ.ਡੀ.ਸੀ. ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ, ਏ.ਡੀ.ਸੀ. (ਜ) ਸਿਮਰਪ੍ਰੀਤ ਕੌਰ ਅਤੇ ਡੀ.ਐਸ.ਪੀ. ਗੁਰਬੀਰ ਸਿੰਘ ਵੀ ਸ਼ਾਮਲ ਹੋਏ।

12 ਦਸੰਬਰ ਤੋਂ 24 ਘੰਟੇ ਅੰਤਰਰਾਜੀ ਸਾਂਝੇ ਨਾਕਿਆਂ, ਫੀਲਡ ਅਧਿਕਾਰੀਆਂ ਦਰਮਿਆਨ ਕਮਿਉਨੀਕੇਸ਼ਨ ਚੈਨਲ ਸਥਾਪਤ ਕਰਨ ਸਬੰਧੀ ਚਰਚਾ ਕਰਦਿਆਂ ਸ਼ਾਂਤੀਪੂਰਨ ਚੋਣਾਂ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਵਿਚਾਰ ਕੀਤਾ ਗਿਆ। ਬੈਠਕ ਵਿੱਚ ਅੰਬਾਲਾ, ਕੈਥਲ, ਜੀਂਦ ਤੇ ਕੁਰਕਸ਼ੇਤਰਾ ਦੇ ਡਿਪਟੀ ਕਮਿਸ਼ਨਰਾਂ ਤੇ ਪੁਲਿਸ ਅਧਿਕਾਰੀਆਂ ਵੱਲੋਂ ਚੋਣਾਂ ਦੌਰਾਨ ਪੂਰਨ ਸਹਿਯੋਗ ਦੇਣ ਲਈ ਸਹਿਮਤੀ ਦਿੱਤੀ ਗਈ।

ਅੰਬਾਲਾ ਨਾਲ ਲੱਗਦੇ ਸ਼ੰਭੂ ਕਲਾਂ, ਘਨੌਰ ਤੇ ਭੁਨਰਹੇੜੀ ਬਲਾਕਾਂ, ਕੁਰਕਸ਼ੇਤਰਾ ਨਾਲ ਲੱਗਦੇ ਭੁਨਰਹੇੜੀ, ਇਸੇ ਤਰ੍ਹਾਂ ਕੈਥਲ ਨਾਲ ਲੱਗਦੇ ਸਨੌਰ, ਸਮਾਣਾ, ਭੁਨਰਹੇੜੀ, ਪਾਤੜਾਂ ਅਤੇ ਜੀਂਦ ਨਾਲ ਲਗਦੇ ਪਾਤੜਾਂ ਬਲਾਕਾਂ ਦੇ ਸੰਵੇਦਨਸ਼ੀਲ ਤੇ ਅਤਿ ਸੰਵੇਨਸ਼ੀਲ ਪੋਲਿੰਗ ਸਟੇਸ਼ਨਾਂ ਵਿਖੇ ਸ਼ਾਂਤੀਪੂਰਨ ਚੋਣਾਂ ਬਾਰੇ ਵੀ ਰਣਨੀਤੀ ਬਣਾਈ ਗਈ।

ਇਸ ਮੌਕੇ ਚੋਣਾਂ ਦੌਰਾਨ ਨਜ਼ਾਇਜ ਸ਼ਰਾਬ, ਹਥਿਆਰਾਂ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਨਗ਼ਦੀ ਦੀ ਤਸਕਰੀ ਨੂੰ ਰੋਕਣ ਲਈ ਅੰਤਰ-ਰਾਜੀ ਨਾਕੇ ਲਗਾਉਣ ਸਮੇਤ ਲੋੜੀਂਦੀ ਸੂਚਨਾ ਤੁਰੰਤ ਸਾਂਝੀ ਕਰਨ ਅਤੇ ਦੋਵੇਂ ਰਾਜਾਂ ਦਰਮਿਆਨ ਲੱਗਦੀਆਂ ਮੁੱਖ ਸੜਕਾਂ ਤੋਂ ਇਲਾਵਾ ਲਿੰਕ ਰੋਡ, ਕੱਚੇ ਪਹਿਆਂ ‘ਤੇ ਗਸ਼ਤ ਕਰਨ ਬਾਰੇ ਸਬੰਧੀ ਵੀ ਸਹਿਮਤੀ ਬਣਾਈ ਗਈ।

Advertisement
Advertisement
Advertisement
Advertisement
Scroll to Top