Breaking News ਜੋ ਕੰਮ ਰਵਾਇਤੀ ਪਾਰਟੀਆਂ ਨਾ ਕਰ ਸਕੀਆਂ ਉਹ ਕੁਝ ਸਾਲ ਪਹਿਲਾਂ ਹੋਂਦ 'ਚ ਆਈ ਇਨਕਲਾਬੀ ਪਾਰਟੀ ਦੀ ਸਰਕਾਰ ਨੇ ਕਰ ਵਿਖਾਇਆ : ਪਠਾਣਮਾਜਰਾਸਰਕਾਰੀ ਹਸਪਤਾਲ ਭੁਲੱਥ ਵਿਖੇ ਵਿਜੀਲੈਂਸ ਨੇ ਕੀਤਾ ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਦੇ ਮਾਮਲੇ ਦਾ ਪਰਦਾ ਫਾਸ਼ਸਕੂਲ ਦੇ ਅਧਿਆਪਕ ਨੇ ਹੀ ਬਣਾਇਆ ਵਿਦਿਆਰਥਣ ਨੂੰ ਆਪਣੀ ਹਵਸ ਦਾ ਸ਼ਿਕਾਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਸਿਵਲ ਹਸਪਤਾਲ ਰਾਜਪੁਰਾ ਦਾ ਅਚਨਚੇਤ ਕੀਤਾ ਦੌਰਾਵਿਧਾਇਕ ਨੀਨਾ ਮਿੱਤਲ ਵੱਲੋਂ ਸੈਕੰਡਰੀ ਸਕੂਲ ਧੂੰਮਾਂ 'ਚ ਵਿਕਾਸ ਕਾਰਜਾਂ ਦਾ ਉਦਘਾਟਨਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਕੀਤੇ ਫੈਸਲੇ ਹੋਰ ਰਾਜ ਵੀ ਅਪਨਾਉਣਗੇ-ਵਿਧਾਇਕ ਅਜੀਤਪਾਲ ਸਿੰਘ ਕੋਹਲੀਮਾਨ ਸਰਕਾਰ ਨੇ ਫੜੀ ਪੰਜਾਬ 'ਚ ਅਨੁਸੂਚਿਤ ਜਾਤੀਆਂ ਤੇ ਜਨਜਾਤੀਆਂ ਦੀ ਬਾਂਹ-ਨੀਨਾ ਮਿੱਤਲ

ਪੂਨੇ ਤੋਂ ਪਹੁੰਚੇ ਪ੍ਰੋ. ਮਿਲਿੰਦ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਦਿੱਤਾ ਵਿਸ਼ੇਸ਼ ਭਾਸ਼ਣ

ਦੁਆਰਾ: Punjab Bani ਪ੍ਰਕਾਸ਼ਿਤ :Friday, 25 August, 2023, 06:54 PM

ਪੂਨੇ ਤੋਂ ਪਹੁੰਚੇ ਪ੍ਰੋ. ਮਿਲਿੰਦ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਦਿੱਤਾ ਵਿਸ਼ੇਸ਼ ਭਾਸ਼ਣ
-ਆਰੰਭ ਕੀਤੀ ਵਿਸ਼ੇਸ਼ ਭਾਸ਼ਣ ਲੜੀ ਤਹਿਤ ਇਹ ਪਹਿਲਾ ਭਾਸ਼ਣ ਰਿਹਾ ਵਿਗਿਆਨ ਖੇਤਰ ਨੂੰ ਸਮਰਪਿਤ
ਪੰਜਾਬੀ ਯੂਨੀਵਰਸਿਟੀ, ਪਟਿਆਲਾ
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਬਹੁ-ਅਨੁਸ਼ਾਸਨੀ ਪੰਜ ਸਾਲਾ ਏਕੀਕ੍ਰਿਤ ਕੋਰਸਾਂ ਦੇ ਵਿਦਿਆਰਥੀਆਂ ਲਈ ਉੱਘੇ ਵਿਗਿਆਨੀਆਂ ਅਤੇ ਵਿਦਵਾਨਾਂ ਦੀ ਭਾਸ਼ਣ ਲੜੀ ਸ਼ੁਰੂ ਕੀਤੀ ਗਈ ਹੈ। ਇਸ ਲੜੀ ਤਹਿਤ ਪਹਿਲਾ ਵਿਸ਼ੇਸ਼ ਭਾਸ਼ਣ ਆਈ. ਆਈ. ਐੱਸ. ਈ. ਆਰ. ਪੂਨੇ ਤੋਂ ਪਹੁੰਚੇ ਪ੍ਰੋ. ਮਿਲਿੰਦ ਵਾਟਵ ਨੇ ਦਿੱਤਾ। ਸਾਇੰਸ ਆਡੀਟੋਰੀਅਮ ਵਿਖੇ ਹੋਇਆ ਇਹ ਭਾਸ਼ਣ ਬਾਇਓਲੌਜੀਕਲ ਸਾਇੰਸਜ਼ ਖੇਤਰ ਨਾਲ਼ ਸੰਬੰਧਤ ਪੰਜ ਸਾਲਾ ਏਕੀਕ੍ਰਿਤ ਕੋਰਸ ਦੇ ਵਿਦਿਆਰਥੀਆਂ ਲਈ ਸੀ।
ਪ੍ਰੋ. ਮਿਲਿੰਦ ਵਾਟਵ ਨੇ ਆਪਣੇ ਪ੍ਰੇਰਣਾਤਮਕ ਭਾਸ਼ਣ ਵਿੱਚ ਵਿਗਿਆਨ ਦੇ ਫ਼ਲਸਫ਼ੇ ਅਤੇ ਵਿਗਿਆਨ ਦੀ ਬੁਨਿਆਦੀ ਫਿ਼ਤਰਤ ਬਾਰੇ ਗੱਲਾਂ ਕਰਦਿਆਂ ਕਿਹਾ ਕਿ ਵਿਗਿਆਨ ਸਿਰਫ਼ ਅਕਾਦਮਿਕ ਹੱਦਾਂ ਤੱਕ ਮਹਿਦੂਦ ਨਹੀਂ ਹੈ। ਵਿਗਿਆਨ ਦੇ ਖੇਤਰ ਵਿੱਚ ਨਵੀਆਂ ਖੋਜਾਂ ਕਰਨ ਲਈ ਇਹ ਲਾਜ਼ਮੀ ਨਹੀਂ ਕਿ ਕੋਈ ਅਕਾਦਮਿਕ ਜਗਤ ਵੱਲੋਂ ਨਿਰਧਾਰਿਤ ਵੱਖ-ਵੱਖ ਕਸੌਟੀਆਂ ਅਤੇ ਮਿਆਰਾਂ ਨੂੰ ਪੂਰਾ ਕਰਦਾ ਹੋਵੇ। ਉਨ੍ਹਾਂ ਕਿਹਾ ਕਿ ਬਲਕਿ ਬਹੁਤ ਸਾਰੇ ਕੇਸ ਅਜਿਹੇ ਵੀ ਹੁੰਦੇ ਹਨ ਜਿੱਥੇ ਸੰਬੰਧਤ ਕਸੌਟੀਆਂ ਅਤੇ ਮਿਆਰਾਂ ਨੂੰ ਪੂਰਨ ਦੀ ਦੌੜ ਲੱਗ ਜਾਂਦੀ ਹੈ ਅਤੇ ਨਵੀਂਆਂ ਪਹਿਲਕਦਮੀਆਂ ਕਰਨ ਦਾ ਬਿਰਤੀ ਕਿਧਰੇ ਰਸਤੇ ਵਿੱਚ ਹੀ ਗੁੰਮ ਗੁਆਚ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜ਼ਰੂਰੀ ਇਹ ਹੈ ਕਿ ਸਾਨੂੰ ਵਿਗਿਆਨ ਦੇ ਖੇਤਰ ਵਿੱਚ ਨਵੀਆਂ ਪਹਿਲਕਦਮੀਆਂ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਡਾਰਵਿਨ, ਆਈਸਟਾਈਨ ਸਮੇਤ ਦੁਨੀਆਂ ਦੇ ਬਹੁਤ ਵੱਡੇ ਵਿਗਿਆਨੀਆਂ ਦੀਆਂ ਮਿਸਾਲਾਂ ਦੇ ਕੇ ਦੱਸਿਆ ਕਿ ਉਨ੍ਹਾਂ ਨੇ ਪ੍ਰਚੱਲਿਤ ਕਸੌਟੀਆਂ ਅਤੇ ਮਿਆਰਾਂ ਉੱਤੇ ਖਰਾ ਨਾ ਉੱਤਰਨ ਦੇ ਬਾਵਜੂਦ ਦੁਨੀਆਂ ਨੂੰ ਬਦਲ ਕੇ ਰੱਖ ਦੇਣ ਵਾਲੀਆਂ ਖੋਜਾਂ ਕੀਤੀਆਂ। ਉਨ੍ਹਾਂ ਕਿਹਾ ਕਿ ਵਾਰ-ਵਾਰ ਅਸਫਲਤਾ ਹੱਥ ਲੱਗਣ ਦੇ ਬਾਵਜੂਦ ਮਿਹਨਤ ਕਰਦੇ ਰਹਿਣਾ ਚਾਹੀਦਾ ਹੈ ਕਿਉਂਕਿ ਵਿਗਿਆਨ ਦੇ ਫ਼ਲਸਫ਼ੇ ਅਨੁਸਾਰ ਅਸਫਲ ਹੋਣਾ ਕੋਈ ਅਪਰਾਧ ਨਹੀਂ ਹੈ।
ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਕਿਹਾ ਕਿ ਪ੍ਰੋ. ਮਿਲਿੰਦ ਦਾ ਭਾਸ਼ਣ ਵਿਦਿਆਰਥੀਆਂ ਨੂੰ ਵਿਗਿਆਨ ਦੇ ਖੇਤਰ ਵਿੱਚ ਨਵੀਆਂ ਖੋਜਾਂ ਕਰਨ ਦੇ ਰਾਹ ਤੋਰਨ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਏਕੀਕ੍ਰਿਤ ਕੋਰਸਾਂ ਦੇ ਵਿਦਿਆਰਥੀਆਂ ਲਈ ਨਿਰੰਤਰ ਅਜਿਹੇ ਭਾਸ਼ਣ ਕਰਵਾਏ ਜਾਣਗੇ।
ਇਸ ਪ੍ਰੋਗਰਾਮ ਦਾ ਸੰਚਾਲਨ ਬਾਇਲੌਜੀਕਲ ਸਾਇੰਸਜ਼ ਖੇਤਰ ਦੇ ਪੰਜ ਸਾਲਾ ਏਕੀਕ੍ਰਿਤ ਕੋਰਸ ਦੇ ਕੋਆਰਡੀਨੇਟਰ ਡਾ. ਹਿਮੇਂਦਰ ਭਾਰਤੀ ਵੱਲੋਂ ਕੀਤਾ ਗਿਆ। ਪੰਜ ਸਾਲਾ ਏਕੀਕ੍ਰਿਤ ਕੋਰਸਾਂ ਦੇ ਡੀਨ ਡਾ. ਸੰਜੀਵ ਪੁਰੀ ਵੱਲੋਂ ਇਸ ਮੌਕੇ ਸਵਾਗਤੀ ਸ਼ਬਦ ਬੋਲੇ ਗਏ ਅਤੇ ਡਾ. ਸ਼ਾਲਿਨੀ ਗੋਇਲ ਨੇ ਧੰਨਵਾਦ ਕੀਤਾ।