Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 27 Sep 2026 | 6:58 pm

+91 90915 01313 , +91 90916 01313

punjabbanni@gmail.com
punjabbani@yahoo.com

ਆਮ ਆਦਮੀ ਪਾਰਟੀ ਦੀ ਸਰਕਾਰ ਕਰ ਰਹੀ ਪੰਜਾਬ ਦਾ ਚਹੁੰਪੱਖੀ ਵਿਕਾਸ – ਬਰਸਟ

ਆਮ ਆਦਮੀ ਪਾਰਟੀ ਦੀ ਸਰਕਾਰ ਕਰ ਰਹੀ ਪੰਜਾਬ ਦਾ ਚਹੁੰਪੱਖੀ ਵਿਕਾਸ – ਬਰਸਟ

ਚੰਡੀਗੜ੍ਹ, 10 ਦਸੰਬਰ 2025 – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਇਆ ਜਾਵੇ, ਤਾਂ ਜੋ ਸਰਕਾਰ ਨੂੰ ਹੋਰ ਜਿਆਦਾ ਹੱਲਾ-ਸ਼ੈਰੀ ਮਿਲੇ, ਜਿਸ ਨਾਲ ਸਰਕਾਰ ਵੱਲੋਂ ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਹੋਰ ਜੋਰਾਂ-ਸ਼ੋਰਾਂ ਨਾਲ ਕੰਮ ਕੀਤਾ ਜਾਵੇਗਾ।

ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਜੋ ਇਤਿਹਾਸਕ ਫੈਸਲੇ ਲਏ ਗਏ ਹਨ, ਉਨ੍ਹਾਂ ਤੋਂ ਲੋਕ ਬਹੁਤ ਖੁਸ਼ ਹਨ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾਂ ਤੋਂ ਹੀ ਲੋਕਾਂ ਦੀ ਬਿਹਤਰੀ ਅਤੇ ਤਰੱਕੀ ਵਾਸਤੇ ਕੰਮ ਕਰਦੀ ਆਈ ਹੈ। ਜਿਨ੍ਹਾਂ ਕਰਕੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਹੁਤ ਪਸੰਦ ਕਰ ਰਹੇ ਹਨ। ਸਰਕਾਰ ਵੱਲੋਂ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਵਿਕਾਸ ਲਈ ਵੀ ਵਿਸ਼ੇਸ਼ ਪੱਧਰ ਤੇ ਕਾਰਜ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਅਤੇ ਸਿੱਖਿਆ ਪ੍ਰਦਾਨ ਕਰਨ ਲਈ ਵਿਸ਼ੇਸ਼ ਕਾਰਜ ਕੀਤੇ ਜਾ ਰਹੇ ਹਨ। ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੋਤਸਾਹਿਤ ਕਰਨ ਲਈ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਪਿੰਡਾਂ ਵਿੱਚ ਖੇਡ ਮੈਦਾਨ ਵੀ ਬਣਾਏ ਜਾ ਰਹੇ ਹਨ।

ਇਸਦੇ ਨਾਲ ਹੀ 16209 ਕਰੋੜ ਰੁਪਏ ਦੀ ਲਾਗਤ ਨਾਲ 44920 ਕਿਲੋਮੀਟਰ ਸੜਕਾਂ ਦੇ ਨਿਰਮਾਣ ਪ੍ਰੋਜੈਕਟ ਤੇ ਕਾਰਜ ਸ਼ੁਰੂ ਕੀਤਾ ਹੈ, ਜਿਸ ਵਿੱਚੋਂ 19373 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦਾ ਨਿਰਮਾਣ ਸ਼ੁਰੂ ਹੋ ਚੁੱਕਾ ਹੈ। ਇਹ ਇਤਿਹਾਸਕ ਪ੍ਰੋਜੈਕਟ ਸੂਬੇ ਦੀ ਆਰਥਿਕ ਤਸਵੀਰ ਬਦਲ ਦੇਵੇਗਾ। ਸੂਬੇ ਦੀਆਂ ਸੜਕਾਂ ਦੇ ਨਿਰਮਾਣ ਨਾਲ ਲੋਕਾਂ ਦੀ ਰੋਜਾਨਾ ਦੀ ਯਾਤਰਾ ਹੋਰ ਤੇਜ਼, ਸੁਰੱਖਿਅਤ ਅਤੇ ਆਸਾਨ ਹੋ ਜਾਵੇਗੀ ਅਤੇ ਕਿਸਾਨਾਂ ਲਈ ਆਪਣੀ ਉਪਜ ਨੂੰ ਮੰਡੀਆਂ ਤੱਕ ਪਹੁੰਚਾਉਣ ਲਈ ਸਮਾਂ ਅਤੇ ਲਾਗਤ ਘੱਟ ਲਗੇਗੀ।

ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਦਿਨ ਵੇਲੇ ਬਿਜਲੀ ਸਪਲਾਈ, ਨਹਿਰੀ ਪਾਣੀ ਦੀ ਸਿੰਚਾਈ, ਜੋ ਕਿ ਪਿਛਲੇ 30 ਸਾਲਾਂ ਵਿੱਚ ਘੱਟ ਕੇ 21% ਤੱਕ ਆ ਗਈ ਸੀ। ਅੱਜ 80% ਤੱਕ ਨਹਿਰਾਂ ਦਾ ਪਾਣੀ ਖੇਤਾਂ ਤੱਕ ਪਹੁੰਚਾਉਣ ਦੇ ਕੰਮ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੀਤਾ ਹੈ। ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਿਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਪੰਜਾਬ ਦੇ ਲੋਕਾਂ ਲਈ ਸਿਹਤ ਬੀਮਾ ਯੋਜਨਾ 10 ਲੱਖ ਪ੍ਰਤੀ ਪਰਿਵਾਰ ਕੀਤੀ ਗਈ ਹੈ।

ਸ. ਬਰਸਟ ਨੇ ਕਿਹਾ ਕਿ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਦੇ ਉਦੇਸ਼ ਨਾਲ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 600 ਯੂਨਿਟ ਮੁਫ਼ਤ ਬਿਜਲੀ ਦਾ ਲਾਭ 90% ਲੋਕਾਂ ਨੂੰ ਹੋ ਰਿਹਾ ਹੈ। ਮਹਿਲਾਵਾਂ ਨੂੰ ਮੁਫ਼ਤ ਬਸ ਸਫ਼ਰ ਦੀ ਸਹੂਲਤ ਦਿੱਤੀ ਜਾ ਰਹੀ ਹੈ।

ਸਕੂਲਾਂ ਦੇ ਹਾਲਾਤ ਸੁਧਾਰੇ ਜਾ ਰਹੇ ਹਨ। ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁੱਖ ਉਦੇਸ਼ ਸਿਰਫ਼ ਤੇ ਸਿਰਫ਼ ਵਿਕਾਸ ਹੈ ਅਤੇ ਇਸਦੇ ਤਹਿਤ ਹੀ ਸੂਬੇ ਵਿੱਚ ਜੰਗੀ ਪੱਧਰ ਤੇ ਵਿਕਾਸ ਕਾਰਜਾਂ ਨੂੰ ਅਮਲੀ-ਜਾਮ੍ਹਾਂ ਪਹਿਣਾਇਆ ਜਾ ਰਿਹਾ ਹੈ।  ਸ. ਬਰਸਟ ਨੇ ਵਲੰਟੀਅਰਾਂ ਨੂੰ ਕਿਹਾ ਕਿ ਉਹ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਸੰਪਰਕ ਕਰਕੇ ਪਾਰਟੀ ਦੇ ਲੋਕ ਭਲਾਈ ਕਾਰਜਾਂ ਅਤੇ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ।

Advertisement
Advertisement
Advertisement
Advertisement
Scroll to Top