Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Friday, 31 Jul 2026 | 3:13 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਿਆ

ਪਟਿਆਲਾ, 10 ਦਸੰਬਰ : ਪਟਿਆਲਾ ਤੋਂ ਵਿਧਾਇਕ ਸ. ਅਜੀਤਪਾਲ ਸਿੰਘ ਕੋਹਲੀ ਨੇ  ਸੁਧਾਰ ਸਭਾ ਸ੍ਰੀ ਕੇਦਾਰ ਨਾਥ ਰਜਿ: ਪ੍ਰਾਚੀਨ ਮੰਦਿਰ ਸ੍ਰੀ ਕੇਦਾਰ ਨਾਥ ਜੀ ਮੱਥੁਰਾ ਕਾਲੋਨੀ ਪਟਿਆਲਾ ਵਿਖੇ ਅੱਜ ਧਰਮਸ਼ਾਲਾ ਦਾ ਨੀਂਹ ਪੱਥਰ ਕੌਸਲਰ ਰਣਜੀਤ ਸਿੰਘ ਚੰਡੋਕ ਦੀ ਦੇਖ ਰੇਖ ਹੇਠ ਰੱਖਿਆ। ਇਸ ਮੌਕੇ ਵੱਡੀ ਗਿਣਤੀ ਚ ਧਾਰਮਿਕ ਸਖਸ਼ੀਅਤਾਂ ਵੀ ਮੌਜੂਦ ਸਨ। ਇਸ ਦੌਰਾਨ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਰ ਵਰਗ ਦਾ ਸਤਿਕਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਕੋਈ ਵੀ ਵਰਗ ਹੋਵੇ ਹਰ ਵਰਗ ਦੇ ਅਸਥਾਨਾਂ ਦੀ ਦੇਖ ਭਾਲ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਲਈ ਵਿਸ਼ੇਸ਼ ਤੌਰ ਤੇ ਪ੍ਰਬੰਧ ਅਤੇ ਯੋਗ ਗ੍ਰਾੰਟ ਦੇ ਕੇ ਵਧੀਆ ਦਿਖ ਪ੍ਰਦਾਨ ਕਰਨ ਦੇ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਧਰਮਸ਼ਾਲਾ ਦਾ ਅੱਜ ਨੀਂਹ ਪੱਥਰ ਰੱਖਿਆ ਹੈ, ਉਸ ਵਿੱਚ ਜਰੂਰਤਮੰਦ ਲੜਕੇ—ਲੜਕੀਆਂ ਦਾ ਵਿਆਹ ਅਤੇ ਹੋਰ ਧਾਰਮਿਕ ਕੰਮ ਕਾਰ ਹੋ ਸਕਦੇ ਹਨ।

ਇਹ ਧਰਮਸ਼ਾਲਾ ਸਭ ਦੀ ਸਾਂਝੀ ਧਰਮਸ਼ਾਲਾ ਹੈ। ਧਰਮਸ਼ਾਲਾ ਬਨਣ ਨਾਲ ਇਸ ਦੇ ਨਾਲ ਲੱਗਦੀਆਂ ਕਲੋਨੀ ਵਾਲਿਆਂ ਨੂੰ ਬਹੁਤ ਵੱਡਾ ਫਾਇਦਾ ਹੋਵੇਗਾ। ਇਹ ਲੋਕ ਕਈ ਸਾਲਾਂ ਤੋਂ ਉਮੀਦ ਕਰ ਰਹੇ ਸਨ। ਇਸ ਮੌਕੇ ਚੇਅਰਮੈਨ ਤਜਿੰਦਰ ਮਹਿਤਾ, ਪਟਿਆਲਾ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਇੰਪਰੂਵਮੈਂਟ ਟਰੱਸਟ ਦੇ ਚੇਅਰਮੇਨ ਮੇਘ ਚੰਦ ਸ਼ੇਰਮਾਜਰਾ ਆਦਿ ਦੇ ਕਰ ਕਮਲਾ ਨਾਲ ਕੀਤਾ ਗਿਆ। ਅੱਜ ਮੱਥੁਰਾ ਕਾਲੋਨੀ ਵਾਲਿਆਂ ਨੇ ਸੁਧਾਰ ਸਭਾ ਦੀ ਤਾਰੀਫਾਂ ਦੇ ਪੁੱਲ ਬੰਨੇ ਜ਼ੋ ਕਈ ਸਾਲਾਂ ਵਿੱਚ ਜਿਹੜੇ ਕੰਮ ਨਹੀਂ ਹੋਏ ਸਨ ਉਹ ਕੰਮ ਸੁਧਾਰ ਸਭਾ ਨੇ 25 ਮਹੀਨਿਆਂ ਵਿੱਚ ਕਰ ਦਿਖਾਏ ਹਨ

ਇਸ ਮੌਕੇ ਸੁਧਾਰ ਸਭਾ ਦੇ ਸਰਪ੍ਰਸਤ ਸਤਨਾਮ ਹਸੀਜਾ, ਚੇਅਰਮੈਨ ਰਣਬੀਰ ਸਿੰਘ, ਵਾਇਸ ਚੇਅਰਮੈਨ ਹਰੀ ਸਿੰਘ, ਪ੍ਰਧਾਨ ਮਿਠੁਨ ਕੁਮਾਰ, ਜਨਰਲ ਸਕੱਤਰ ਦਲੀਪ ਸਿੰਘ, ਖਜਾਨਚੀ ਪੂਰਨ, ਵਾਇਸ ਖਜਾਨਚੀ ਮਦਨ ਗੋਪਾਲ, ਪ੍ਰਭਜੋਤ ਸਿੰਘ ਚੱਢਾ, ਜ਼ਸਵਿੰਦਰ ਸਿੰਘ, ਲੱਕੀ, ਬੋਨੀ, ਕਾਲੂ, ਵਿੱਕੀ ਪੇਂਟਰ, ਰਾਜੇਸ਼ ਕੁਮਾਰ, ਸੁਰਿੰਦਰ ਕੁਮਾਰ ਪਾਠਕ, ਅਜੇ ਸੇਵਾਦਾਰ, ਨੋਨੀ ਜੇ.ਸੀ.ਬੀ., ਗੁਰਪ੍ਰੀਤ ਸਿੰਘ, ਤਰਸੇਮ ਵਰਮਾ, ਰਾਮ ਲਾਲ ਗੋਇਲ, ਕੇਦਾਰ ਨਾਥ ਗੋਇਲ ਸਮੇਤ ਇੰਪਰੂਵਮੈਂਟ ਟਰਸਟ ਦੇ ਅਧਿਕਾਰੀ ਵੀ ਹਾਜਰ ਸਨ।

Scroll to Top