Breaking

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ
Monday, 03 Aug 2026 | 3:09 pm

+91 90915 01313 , +91 90916 01313

punjabbanni@gmail.com
punjabbani@yahoo.com

ਨਗਰ ਨਿਗਮ ਪਟਿਆਲਾ: ਕੌਂਸਲਰਾਂ ਲਈ 'ਈ-ਨਿਗਮ ਪੋਰਟਲ' ਦੀ ਦੋ ਰੋਜ਼ਾ ਟ੍ਰੇਨਿੰਗ ਸਫਲਤਾਪੂਰਵਕ ਸੰਪੰਨ

ਨਗਰ ਨਿਗਮ ਪਟਿਆਲਾ: ਕੌਂਸਲਰਾਂ ਲਈ 'ਈ-ਨਿਗਮ ਪੋਰਟਲ' ਦੀ ਦੋ ਰੋਜ਼ਾ ਟ੍ਰੇਨਿੰਗ ਸਫਲਤਾਪੂਰਵਕ ਸੰਪੰਨ

ਪਟਿਆਲਾ, 24 ਫਰਵਰੀ – ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਦੀ ਅਗਵਾਈ ਹੇਠ ਨਗਰ ਨਿਗਮ ਪਟਿਆਲਾ ਦੇ ਜਨਰਲ ਹਾਊਸ ਦੀਆਂ ਮੀਟਿੰਗਾਂ ਨੂੰ ਪੂਰੀ ਤਰ੍ਹਾਂ ਡਿਜੀਟਲ ਕਰਨ ਦੀ ਲੜੀ ਤਹਿਤ ਅੱਜ ਕੌਂਸਲਰਾਂ ਲਈ ਚੱਲ ਰਹੀ ਦੋ ਰੋਜ਼ਾ ਵਿਸ਼ੇਸ਼ ਸਿਖਲਾਈ ਵਰਕਸ਼ਾਪ ਸਫਲਤਾਪੂਰਵਕ ਮੁਕੰਮਲ ਹੋ ਗਈ ਹੈ। ਅੱਜ ਟ੍ਰੇਨਿੰਗ ਦੇ ਦੂਜੇ ਦਿਨ ਵਾਰਡ ਨੰਬਰ 31 ਤੋਂ 60 ਤੱਕ ਦੇ ਕੌਂਸਲਰਾਂ ਨੇ ਭਾਗ ਲਿਆ ਅਤੇ ‘ਈ-ਨਿਗਮ ਪੋਰਟਲ’ ਦੀਆਂ ਤਕਨੀਕੀ ਬਾਰੀਕੀਆਂ ਨੂੰ ਸਮਝਿਆ।
ਨਗਰ ਨਿਗਮ ਦੇ ਡਾ. ਅੰਬੇਡਕਰ ਸਾਹਿਬ ਹਾਲ ਵਿਖੇ ਹੋਏ ਅੱਜ ਦੇ ਸੈਸ਼ਨ ਦੌਰਾਨ ਵਾਰਡ ਨੰਬਰ 31 ਤੋਂ 60 ਤੱਕ ਦੇ ਕੌਂਸਲਰਾਂ ਨੂੰ ਸਵੇਰੇ 10:30 ਤੋਂ 11:30 ਵਜੇ ਤੱਕ ਸਿਖਲਾਈ ਦਿੱਤੀ ਗਈ। ਕੌਂਸਲਰਾਂ ਨੇ ਨਿਗਮ ਵੱਲੋਂ ਮੁਹੱਈਆ ਕਰਵਾਏ ਗਏ ਟੈਬਾਂ ਰਾਹੀਂ ਪੋਰਟਲ ‘ਤੇ ਲੌਗ-ਇਨ ਕਰਨਾ, ਮੀਟਿੰਗ ਦੇ ਏਜੰਡੇ ਦੇਖਣਾ ਅਤੇ ਡਿਜੀਟਲ ਮਾਧਿਅਮ ਰਾਹੀਂ ਆਪਣੀ ਰਾਏ ਦੇਣ ਦਾ ਅਭਿਆਸ ਕੀਤਾ।
ਮੇਅਰ ਕੁੰਦਨ ਗੋਗੀਆ ਤੇ ਕਮਿਸ਼ਨਰ ਪਰਮਜੀਤ ਸਿੰਘ ਨੇ ਸਾਂਝੇ ਤੌਰ ਤੇ ਬਿਆਨ ਦਿੱਤਾ ਕਿ ਹੁਣ ਫਰਵਰੀ 2026 ਤੋਂ ਬਾਅਦ ਹੋਣ ਵਾਲੀਆਂ ਸਾਰੀਆਂ ਮੀਟਿੰਗਾਂ ਕਾਗਜ਼ ਰਹਿਤ ਹੋਣਗੀਆਂ। ਉਨ੍ਹਾਂ ਦੁਹਰਾਇਆ ਕਿ ਡਿਜੀਟਲ ਪ੍ਰਣਾਲੀ ਅਪਣਾਉਣ ਨਾਲ ਨਾ ਸਿਰਫ਼ ਕੰਮਾਂ ਦੀ ਰਫ਼ਤਾਰ ਵਧੇਗੀ, ਸਗੋਂ ਹਰ ਮਤੇ ਦਾ ਰਿਕਾਰਡ ਵੀ ਪਾਰਦਰਸ਼ੀ ਢੰਗ ਨਾਲ ਸੁਰੱਖਿਅਤ ਰਹੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੁਣ ਸਾਰਾ ਕੰਮਕਾਜ ‘ਈ-ਨਿਗਮ ਪੋਰਟਲ’ ਰਾਹੀਂ ਹੀ ਨੇਪਰੇ ਚਾੜ੍ਹਿਆ ਜਾਵੇਗਾ।
ਟ੍ਰੇਨਿੰਗ ਦੌਰਾਨ ਨਿਗਮ ਦੀ ਆਈ.ਟੀ. ਟੀਮ ਅਤੇ ਮਤਾ ਸ਼ਾਖਾ ਦੇ ਅਧਿਕਾਰੀਆਂ ਨੇ ਕੌਂਸਲਰਾਂ ਦੀਆਂ ਤਕਨੀਕੀ ਸ਼ੰਕਾਵਾਂ ਨੂੰ ਦੂਰ ਕੀਤਾ। ਕੌਂਸਲਰਾਂ ਨੂੰ ਦੱਸਿਆ ਗਿਆ ਕਿ ਕਿਵੇਂ ਉਹ ਆਪਣੇ ਟੈਬ ਰਾਹੀਂ ਕਿਤੇ ਵੀ ਬੈਠ ਕੇ ਮੀਟਿੰਗ ਨਾਲ ਸਬੰਧਤ ਜਾਣਕਾਰੀ ਹਾਸਲ ਕਰ ਸਕਦੇ ਹਨ। ਇਸ ਦੋ ਰੋਜ਼ਾ ਸੈਸ਼ਨ ਦੇ ਖ਼ਤਮ ਹੋਣ ਨਾਲ ਹੁਣ ਨਗਰ ਨਿਗਮ ਪਟਿਆਲਾ ਦਾ ਜਨਰਲ ਹਾਊਸ ਪੂਰੀ ਤਰ੍ਹਾਂ ‘ਹਾਈ-ਟੈਕ’ ਹੋ ਗਿਆ ਹੈ ਅਤੇ ਆਉਣ ਵਾਲੀ ਮੀਟਿੰਗ ਪੂਰੀ ਤਰ੍ਹਾਂ ਡਿਜੀਟਲ ਅੰਦਾਜ਼ ਵਿੱਚ ਦੇਖਣ ਨੂੰ ਮਿਲੇਗੀ।
Scroll to Top