Breaking

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ
Monday, 03 Aug 2026 | 3:15 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਸਥਾਪਿਤ ਕੀਤਾ ਪੰਜਾਬ ਦਾ ਪਹਿਲਾ 'ਸਾਈਬਰ ਵੈੱਲਨੈੱਸ ਅਤੇ ਸਕਿਉਰਟੀ ਸੈਂਟਰ'

ਪੰਜਾਬੀ ਯੂਨੀਵਰਸਿਟੀ ਵਿਖੇ ਸਥਾਪਿਤ ਕੀਤਾ ਪੰਜਾਬ ਦਾ ਪਹਿਲਾ 'ਸਾਈਬਰ ਵੈੱਲਨੈੱਸ ਅਤੇ ਸਕਿਉਰਟੀ ਸੈਂਟਰ'

ਪਟਿਆਲਾ, 24 ਫਰਵਰੀ –  ਪੰਜਾਬੀ ਯੂਨੀਵਰਸਿਟੀ ਵੱਲੋਂ ਡਿਜੀਟਲ ਸੁਰੱਖਿਆ ਦੇ ਖੇਤਰ ਵਿੱਚ ਇੱਕ ਵੱਡੀ ਪੁਲਾਂਘ ਪੁੱਟਦਿਆਂ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਵਿਖੇ ‘ਸਾਈਬਰ ਵੈੱਲਨੈੱਸ ਅਤੇ ਸਕਿਉਰਿਟੀ ਸੈਂਟਰ’ ਸਥਾਪਿਤ ਕੀਤਾ ਗਿਆ ਹੈ। ਰੂਸਾ ਗ੍ਰਾਂਟ ਦੀ ਸਹਾਇਤਾ ਨਾਲ਼ ‘ਐਂਟਰਪ੍ਰੀਨਿਓਰਸ਼ਿਪ, ਇਨੋਵੇਸ਼ਨ ਐਂਡ ਕਰੀਅਰ ਹੱਬ’ ਤਹਿਤ ਸਥਾਪਿਤ ਇਸ ਕੇਂਦਰ ਦਾ ਉਦਘਾਟਨ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਕੀਤਾ ਗਿਆ।
ਹਿਮਾਚਲ ਦੇ ਮੰਡੀ ਸਥਿਤ ਸਰਦਾਰ ਪਟੇਲ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਲਲਿਤ ਕੁਮਾਰ ਅਵਸਥੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕਿਹਾ ਕਿ ਅੱਜ ਦੇ ਦੌਰ ਵਿੱਚ ਸਾਈਬਰ ਸੁਰੱਖਿਆ ਦੇਸ਼ ਦੇ ਭਵਿੱਖ ਲਈ ਬੇਹੱਦ ਜ਼ਰੂਰੀ ਹੈ ਅਤੇ ਵਿਦਿਅਕ ਅਦਾਰਿਆਂ ਨੂੰ ਸਾਈਬਰ-ਸੁਰੱਖਿਅਤ ਨਾਗਰਿਕ ਤਿਆਰ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੋਵਿਡ ਤੋਂ ਬਾਅਦ ਸਾਡੀ ਜ਼ਿੰਦਗੀ ਪੂਰੀ ਤਰ੍ਹਾਂ ਆਨਲਾਈਨ ਹੋ ਗਈ ਹੈ ਅਤੇ ਹੁਣ ਆਰਟੀਫਿਸ਼ੀਅਲ ਇੰਟੈਲੀਜੈਂਸ ਦੇ ਦੌਰ ਵਿੱਚ ਸਾਈਬਰ ਸੁਰੱਖਿਆ ਇੱਕ ਵੱਡੀ ਚੁਣੌਤੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਖੁਦ ਦੇ ਸੁਰੱਖਿਅਤ ਸਿਸਟਮ ਵਿਕਸਿਤ ਕਰਨ ਦੀ ਲੋੜ ਹੈ ਤਾਂ ਜੋ ਸਾਡਾ ਡੇਟਾ ਸੁਰੱਖਿਅਤ ਰਹੇ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ ਦਾ ਇਹ ਫ਼ਰਜ਼ ਹੁੰਦਾ ਹੈ ਕਿ ਉਹ ਆਪਣੀ ਮੁਹਾਰਤ ਦੀ ਵਰਤੋਂ ਸਮਾਜ ਦੀ ਭਲਾਈ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਜਿੱਥੇ ਸਾਈਬਰ ਸੁਰੱਖਿਆ ਜ਼ਰੂਰੀ ਹੈ, ਉੱਥੇ ਹੀ ‘ਡਿਜੀਟਲ ਡੀਟੌਕਸ’ ਵੀ ਸਮੇਂ ਦੀ ਮੁੱਖ ਲੋੜ ਹੈ ਤਾਂ ਜੋ ਅਸੀਂ ਡਿਜੀਟਲ ਦੁਨੀਆ ਵਿੱਚ ਮਾਨਸਿਕ ਤੌਰ ‘ਤੇ ਤੰਦਰੁਸਤ ਰਹਿ ਸਕੀਏ।
ਉਪ-ਕੁਲਪਤੀ ਡਾ. ਲਲਿਤ ਕੁਮਾਰ ਅਵਸਥੀ ਨੇ ਆਪਣੇ ਭਾਸ਼ਣ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਇਸ ਕਦਮ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕਰਦਿਆਂ ਵਧਾਈ ਦਿੱਤੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਹੋਰ ਅਦਾਰੇ ਵੀ ਇਸ ਦਿਸ਼ਾ ਵੱਲ ਅਹਿਮ ਕਦਮ ਉਠਾਉਣਗੇ।
ਕੇਂਦਰ ਦੇ ਨੋਡਲ ਅਫ਼ਸਰ ਡਾ. ਅਭਿਨਵ ਭੰਡਾਰੀ ਨੇ ਦੱਸਿਆ ਕਿ ਇਹ ਕੇਂਦਰ ਆਰਟੀਫਿਸ਼ੀਅਲ ਇੰਟੈਲੀਜੈਂਸ ਰਾਹੀਂ ਹੋਣ ਵਾਲੇ ਸਾਈਬਰ ਖਤਰਿਆਂ ਜਿਵੇਂ ਕਿ ਡੀਪਫੇਕ, ਡਿਜੀਟਲ ਅਰੈਸਟ ਸਕੈਮ ਅਤੇ ਵਿੱਤੀ ਧੋਖਾਧੜੀ ਆਦਿ ਵਿਰੁੱਧ ਕੰਮ ਕਰੇਗਾ। ਉਨ੍ਹਾਂ ਦੱਸਿਆ ਕਿ ਇਸ ਕੇਂਦਰ ਵੱਲੋਂ ਸਾਲਾਨਾ ਨੈਸ਼ਨਲ ਹੈਕਾਥਨ ਅਤੇ ਸਾਈਬਰ ਸੁਰੱਖਿਆ ਕਾਨਫਰੰਸਾਂ ਵੀ ਕਰਵਾਈਆਂ ਜਾਣਗੀਆਂ।
Scroll to Top