ਕੁਦਰਤੀ ਆਫ਼ਤਾਂ ਸਮੇਂ ਪੀੜਤਾਂ ਦੀ ਮਦਦ ਕਰਨ ਲਈ ਗ਼ੈਰ ਸਰਕਾਰੀ ਸੰਸਥਾਵਾਂ ਵੱਲੋਂ ਅੱਗੇ ਆਉਣਾ ਸ਼ਲਾਘਾਯੋਗ-ਸਾਕਸ਼ੀ ਸਾਹਨੀ
ਕੁਦਰਤੀ ਆਫ਼ਤਾਂ ਸਮੇਂ ਪੀੜਤਾਂ ਦੀ ਮਦਦ ਕਰਨ ਲਈ ਗ਼ੈਰ ਸਰਕਾਰੀ ਸੰਸਥਾਵਾਂ ਵੱਲੋਂ ਅੱਗੇ ਆਉਣਾ ਸ਼ਲਾਘਾਯੋਗ-ਸਾਕਸ਼ੀ ਸਾਹਨੀ
-ਗੁਰੂ ਨਾਨਕ ਫਾਊਂਡੇਸ਼ਨ ਸੰਸਥਾ ਨੇ ਰੈਡ ਕਰਾਸ ਸੁਸਾਇਟੀ ਲਈ ਦੋ ਲੱਖ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ
ਪਟਿਆਲਾ, 31 ਅਗਸਤ:
ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਕੁਦਰਤੀ ਆਫ਼ਤਾਂ ਮੌਕੇ ਜਿੱਥੇ ਸਰਕਾਰ ਲੋਕਾਂ ਦੀ ਮਦਦ ਕਰਦੀ ਹੈ, ਉਥੇ ਹੀ ਸਮਾਜ ਸੇਵੀ ਸੰਸਥਾਵਾਂ, ਗ਼ੈਰ ਸਰਕਾਰੀ ਅਦਾਰੇ, ਨਿਜੀ ਤੌਰ ‘ਤੇ ਵਿਅਕਤੀ ਤੇ ਹੋਰ ਸੰਸਥਾਵਾਂ ਵੱਲੋਂ ਵੀ ਪੀੜਤਾਂ ਦੀ ਮਦਦ ਵਾਸਤੇ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣਾ ਸ਼ਲਾਘਯੋਗ ਹੈ।
ਡਿਪਟੀ ਕਮਿਸ਼ਨਰ ਅੱਜ ਇੱਥੇ ਹੜ੍ਹ ਪੀੜਤਾਂ ਦੀ ਮਦਦ ਕਰਨ ਲਈ ਗੁਰੂ ਨਾਨਕ ਫਾਊਂਡੇਸ਼ਨ ਸੰਸਥਾ ਵੱਲੋਂ ਰੈਡ ਕਰਾਸ ਸੁਸਾਇਟੀ ਪਟਿਆਲਾ ਲਈ ਦੋ ਲੱਖ ਰੁਪਏ ਦਾ ਚੈਕ ਭੇਟ ਕਰਨ ਆਏ ਗੁਰੂ ਨਾਨਕ ਫਾਊਂਡੇਸ਼ਨ ਸੰਸਥਾ ਦੇ ਚੇਅਰਮੈਨ ਪ੍ਰਤਾਪ ਸਿੰਘ ਤੇ ਗੁਰੂ ਨਾਨਕ ਫਾਊਂਡੇਸ਼ਨ ਸਕੂਲ ਦੇ ਪ੍ਰਿੰਸੀਪਲ ਜਸਜੀਤ ਸੋਹੀ ਨਾਲ ਗੱਲਬਾਤ ਕਰ ਰਹੇ ਸਨ।
ਚੇਅਰਮੈਨ ਪ੍ਰਤਾਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਟਿਆਲਾ ਵਿਖੇ ਗੁਰੂ ਨਾਨਕ ਫਾਊਂਡੇਸ਼ਨ ਪਬਲਿਕ ਸਕੂਲ ਅਤੇ ਗੁਰਮਤਿ ਕਾਲਜ ਵਿੱਦਿਅਕ ਸੰਸਥਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਰੈਡ ਕਰਾਸ ਸੁਸਾਇਟੀ ਪਟਿਆਲਾ ਵੱਲੋਂ ਹਾਲੀਆ ਹੜ੍ਹਾਂ ਦੌਰਾਨ ਪ੍ਰਭਾਵਿਤ ਲੋਕਾਂ ਦੀ ਬਹੁਤ ਮਦਦ ਕੀਤੀ ਗਈ ਹੈ, ਜਿਸ ਲਈ ਉਨ੍ਹਾਂ ਨੇ ਵੀ ਆਪਣੀ ਸੰਸਥਾ ਵੱਲੋਂ ਰੈਡ ਕਰਾਸ ਸੁਸਾਇਟੀ ਲਈ ਦੋ ਲੱਖ ਰੁਪਏ ਦਾ ਚੈਕ ਭੇਟ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਸੌਂਪਿਆ ਹੈ।