Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 2:08 pm

+91 90915 01313 , +91 90916 01313

punjabbanni@gmail.com
punjabbani@yahoo.com

ਸੀਐਮ ਮਾਨ ਸਰਕਾਰ ਦੀ ਬੈਠਕ ਵਿੱਚ ਨਵੀਂ ਆਬਕਾਰੀ ਨੀਤੀ ਨੂੰ ਮਿਲੇਗੀ ਮਨਜ਼ੂਰੀ

ਸੀਐਮ ਮਾਨ ਸਰਕਾਰ ਦੀ ਬੈਠਕ ਵਿੱਚ ਨਵੀਂ ਆਬਕਾਰੀ ਨੀਤੀ ਨੂੰ ਮਿਲੇਗੀ ਮਨਜ਼ੂਰੀ

ਚੰਡੀਗੜ੍ਹ, 19 ਫਰਵਰੀ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੀ ਕੈਬਿਨੇਟ ਮੀਟਿੰਗ ਵਿੱਚ ਕਈ ਮਹੱਤਵਪੂਰਨ ਫੈਸਲੇ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਬੈਠਕ ਲਈ ਸਰਕਾਰ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸਤੋ ਇਲਾਵਾ ਸਰਕਾਰ ਵੱਲੋਂ ਸ਼ਰਾਬ ਠੇਕੇਦਾਰਾਂ ਨਾਲ ਵੀ ਮੀਟਿੰਗਾਂ ਕਰਕੇ ਸੁਝਾਅ ਇਕੱਠੇ ਕੀਤੇ ਗਏ ਹਨ ਅਤੇ ਉਨ੍ਹਾਂ ਨੂੰ ਧਿਆਨ ਵਿੱਚ ਰੱਖਦਿਆਂ ਨੀਤੀ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸ ਸਮੇਂ ਪੰਜਾਬ ਵਿੱਚ 207 ਲਾਇਸੈਂਸਾਂ ਹੇਠ 6300 ਤੋਂ ਵੱਧ ਸ਼ਰਾਬ ਦੇ ਠੇਕੇ ਚੱਲ ਰਹੇ ਹਨ।

ਜਾਣਕਾਰੀ ਅਨੁਸਾਰ ਵਿੱਤੀ ਸਾਲ 2026-27 ਲਈ ਨਵੀਂ ਆਬਕਾਰੀ ਨੀਤੀ ਨੂੰ ਮੀਟਿੰਗ ਦੌਰਾਨ ਰਸਮੀ ਪ੍ਰਵਾਨਗੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਹੋਰ ਵੀ ਅਹਿਮ ਏਜੰਡਿਆਂ ’ਤੇ ਵਿਚਾਰ-ਵਟਾਂਦਰਾ ਕਰਕੇ ਫੈਸਲੇ ਕੀਤੇ ਜਾਣਗੇ। ਸਰਕਾਰ ਪਿਛਲੇ ਕਈ ਮਹੀਨਿਆਂ ਤੋਂ ਨਵੀਂ ਆਬਕਾਰੀ ਨੀਤੀ ਤਿਆਰ ਕਰਨ ਲਈ ਵਿਚਾਰ- ਵਟਾਂਦਰਾ਼ ਕਰ ਰਹੀ ਹੈ।
ਸਰਕਾਰ ਨੇ ਅਗਲੇ ਵਿੱਤੀ ਸਾਲ ਵਿੱਚ ਆਬਕਾਰੀ ਰਾਹੀਂ 8 ਤੋਂ 10 ਫੀਸਦੀ ਵਾਧੂ ਮਾਲੀਆ ਇਕੱਠਾ ਕਰਨ ਦਾ ਟੀਚਾ ਰੱਖਿਆ ਹੈ, ਜਿਸਨੂੰ ਲੈ ਕੇ ਵਿਚਾਰ ਚਰਚਾ ਚਲ ਰਹੀ ਹੈ।

Scroll to Top