Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 4:18 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਕੋਹਲੀ ਅਤੇ ਮੇਅਰ ਗੋਗੀਆ ਵੱਲੋਂ ਪਟਿਆਲਾ ' ਚ  ਕਰੀਬ 6 ਕਰੋੜ ਰੁਪਏ ਦੇ ਵਿਕਾਸ ਕਾਰਜ

ਵਿਧਾਇਕ ਕੋਹਲੀ ਅਤੇ ਮੇਅਰ ਗੋਗੀਆ ਵੱਲੋਂ ਪਟਿਆਲਾ ' ਚ  ਕਰੀਬ 6 ਕਰੋੜ ਰੁਪਏ ਦੇ ਵਿਕਾਸ ਕਾਰਜ

ਪਟਿਆਲਾ, 23 ਫਰਵਰੀ : ਅਜੀਤਪਾਲ ਸਿੰਘ ਕੋਹਲੀ ਅਤੇ ਕੁੰਦਨ ਗੋਗੀਆ ਦੀ ਅਗਵਾਈ ਹੇਠ ਪਟਿਆਲਾ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਕਰੀਬ 6 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ । ਇਹ ਕੰਮ ਵਾਰਡ ਨੰਬਰ 58  ਮਾਡਲ ਟਾਊਨ ਤੋਂ ਸ਼ੁਰੂ ਕਰਵਾਏ ਗਏ। ਵਿਧਾਇਕ ਨੇ ਕਿਹਾ ਕਿ ਇਹ ਸਾਰੇ ਪ੍ਰੋਜੈਕਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕ-ਹਿਤੈਸ਼ੀ ਅਤੇ ਵਿਕਾਸ ਕੇਂਦਰਿਤ ਸੋਚ ਦੇ ਤਹਿਤ ਅਮਲ ਵਿੱਚ ਲਿਆਂਦੇ ਗਏ ਹਨ।

ਕੋਹਲੀ ਨੇ ਕਿਹਾ ਕਿ ਵਿਕਾਸ ਕਾਰਜਾਂ ਤਹਿਤ ਕੈਪੀਟਲ ਥੀਏਟਰ ਤੋਂ ਕੋਹਲੀ ਟਰਾਂਸਪੋਰਟ, ਸਰਹਿੰਦੀ ਗੇਟ, ਟੀ.ਬੀ. ਹਸਪਤਾਲ ਰੋਡ, ਸੀ.ਆਈ.ਏ ਸਟਾਫ ਤੋਂ ਸਦਰ ਬਜ਼ਾਰ, ਮਾਡਲ ਟਾਊਨ, ਮਜੀਠੀਆ ਇਨਕਲੇਵ, ਡੀ.ਐਲ.ਐਫ ਕਲੋਨੀ ਦੀ ਮੇਨ ਰੋਡ, ਹੀਰਾ ਬਾਗ, ਰਣਜੀਤ ਨਗਰ ਅਤੇ ਆਦਰਸ਼ ਨਗਰ ਸਮੇਤ ਕਈ ਪ੍ਰਮੁੱਖ ਇਲਾਕਿਆਂ ਵਿੱਚ ਸੜਕਾਂ ਦੀ ਨਵੀਂ ਬਣਤ, ਰੀਕਾਰਪੇਟਿੰਗ, ਇੰਟਰਲਾਕਿੰਗ ਟਾਈਲਾਂ, ਡਰੇਨੇਜ ਸੁਧਾਰ ਅਤੇ ਆਵਾਜਾਈ ਸੁਵਿਧਾਵਾਂ ਵਿੱਚ ਵਾਧਾ ਕੀਤਾ ਗਿਆ ਹੈ। ਇਨ੍ਹਾਂ ਕਾਰਜਾਂ ਨਾਲ ਨਾ ਸਿਰਫ ਟ੍ਰੈਫਿਕ ਪ੍ਰਬੰਧਨ ਸੁਧਰੇਗਾ, ਸਗੋਂ ਇਲਾਕੇ ਦੀ ਸੂਰਤ ਵੀ ਨਿਖਰੇਗੀ।

ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਇਤਿਹਾਸਕ ਵਿਕਾਸ ਦੀ ਲਹਿਰ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਹਿੱਸੇ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਰਨਾ ਉਨ੍ਹਾਂ ਦੀ ਪਹਿਲ ਹੈ ਅਤੇ ਲੋਕਾਂ ਨਾਲ ਕੀਤੇ ਵਾਅਦੇ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਨਵੇਂ ਪ੍ਰੋਜੈਕਟਾਂ ਦੀ ਘੋਸ਼ਣਾ ਕੀਤੀ ਜਾਵੇਗੀ ਤਾਂ ਜੋ ਸ਼ਹਿਰ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਸਕੇ।

ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸਾਰੇ ਵਿਕਾਸ ਕਾਰਜ ਮਿਆਰੀ ਤਰੀਕੇ ਨਾਲ ਅਤੇ ਸਮੇਂ ਸਿਰ ਮੁਕੰਮਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਰਹਿਨੁਮਾਈ ਹੇਠ ਨਗਰ ਨਿਗਮ ਸ਼ਹਿਰ ਦੀ ਸਫ਼ਾਈ, ਸੜਕਾਂ ਦੀ ਮੁਰੰਮਤ ਅਤੇ ਬੁਨਿਆਦੀ ਢਾਂਚੇ ਦੇ ਮਜ਼ਬੂਤੀਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦੇ ਨਾਲ-ਨਾਲ ਹਰੇ-ਭਰੇ ਅਤੇ ਸੁੰਦਰ ਸ਼ਹਿਰ ਦੀ ਦ੍ਰਿਸ਼ਟੀ ਨੂੰ ਵੀ ਸਾਕਾਰ ਕੀਤਾ ਜਾ ਰਿਹਾ ਹੈ।

ਵਿਧਾਇਕ  ਨੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਦਰਸ਼ੀ ਪ੍ਰਸ਼ਾਸਨ ਅਤੇ ਤੇਜ਼ ਗਤੀ ਨਾਲ ਵਿਕਾਸ ਕਾਰਜ ਜਾਰੀ ਰਹਿਣਗੇ। ਸ਼ਹਿਰ ਵਾਸੀਆਂ ਨੇ ਵੀ ਇਨ੍ਹਾਂ ਉਪਰਾਲਿਆਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਵਿਕਾਸ ਕਾਰਜਾਂ ਨਾਲ ਦਿਨਚਰੀ ਜੀਵਨ ਵਿੱਚ ਸੁਵਿਧਾਵਾਂ ਵਿੱਚ ਵਾਧਾ ਹੋਇਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਸੁਧਾਰ ਦੀ ਉਮੀਦ ਹੈ।

ਇਸ ਮੌਕੇ ਐਮ ਸੀ ਗੁਰਜੀਤ ਸਿੰਘ ਸਾਹਨੀ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।

Advertisement
Advertisement
Advertisement
Advertisement
Scroll to Top