Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 12:25 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ ਰਾਣਾ ਰਣਬੀਰ ਦੇ ਨਾਟਕ 'ਬੰਦੇ ਬਣੋ ਬੰਦੇ' ਦਾ ਮੰਚਣ ਕਰਵਾਇਆ

ਪੰਜਾਬੀ ਯੂਨੀਵਰਸਿਟੀ ਵਿਖੇ ਰਾਣਾ ਰਣਬੀਰ ਦੇ ਨਾਟਕ 'ਬੰਦੇ ਬਣੋ ਬੰਦੇ' ਦਾ ਮੰਚਣ ਕਰਵਾਇਆ

ਪਟਿਆਲਾ, 22 ਫਰਵਰੀ – ਪੰਜਾਬੀ ਯੂਨੀਵਰਸਿਟੀ ਵਿਖੇ ਅੰਤਰ-ਰਾਸ਼ਟਰੀ ਮਾਤ–ਭਾਸ਼ਾ ਦਿਵਸ ਦੇ ਹਵਾਲੇ ਨਾਲ਼ ਕਰਵਾਏ ਗਏ ਪ੍ਰੋਗਰਾਮਾਂ ਦੀ ਲੜੀ ਵਿੱਚ ਉੱਘੇ ਪੰਜਾਬੀ ਅਦਾਕਾਰ, ਲੇਖਕ ਅਤੇ ਰੰਗਕਰਮੀ ਰਾਣਾ ਰਣਬੀਰ ਦੇ ਨਾਟਕ ‘ਬੰਦੇ ਬਣੋ ਬੰਦੇ’ ਦਾ ਮੰਚਣ ਕਰਵਾਇਆ ਗਿਆ।

ਪੰਜਾਬੀ ਵਿਭਾਗ ਦੀ ਸਾਹਿਤ ਸਭਾ ਵੱਲੋਂ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਦੇ ਸਹਿਯੋਗ ਨਾਲ਼ ਸ੍ਰੀ ਗੁਰੂ ਤੇਗ ਬਹਾਦਰ ਹਾਲ ਵਿੱਚ ਕਰਵਾਈ ਇਸ ਪੇਸ਼ਕਾਰੀ ਨੂੰ ਵੇਖਣ ਲਈ ਵੱਡੀ ਗਿਣਤੀ ਵਿੱਚ ਦਰਸ਼ਕ ਪੁੱਜੇ।

ਲਗਭਗ ਦੋ ਘੰਟੇ ਨਿਰੰਤਰ ਚੱਲੇ ਇਸ ਨਾਟਕ ਰਾਹੀਂ ਰਾਣਾ ਰਣਬੀਰ ਨੇ ਆਪਣੇ ਸਹਿ-ਕਲਾਕਾਰ ਰਾਜਵੀਰ ਬੋਪਾਰਾਏ ਨਾਲ਼ ਮਨੁੱਖਤਾ, ਨੈਤਿਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਵਾਲੇ ਅਹਿਮ ਮਸਲਿਆਂ ਨੂੰ ਛੂੰਹਦਿਆਂ ਦਰਸ਼ਕਾਂ ਨੂੰ ਆਪਣੇ ਅੰਦਰ ਝਾਤੀ ਮਾਰਨ ਲਈ ਪ੍ਰੇਰਿਤ ਕੀਤਾ। ਇਸ ਨਾਟਕ ਦਾ ਮੂਲ ਆਸ਼ਾ ਇਹ ਸੀ ਕਿ ਹਉਮੈ, ਬੇਈਮਾਨੀ, ਗ਼ੁਲਾਮੀ, ਭ੍ਰਿਸ਼ਟਾਚਾਰ, ਸੋਸ਼ਣ, ਲੋਭ-ਲਾਲਸਾ ਅਤੇ ਨਫ਼ਰਤ-ਸਾੜੇ ਵਰਗੀਆਂ ਅਲ੍ਹਾਮਤਾਂ ਨੂੰ ਆਪਣੇ ਕਿਰਦਾਰ ਦਾ ਹਿੱਸਾ ਨਾ ਬਣਾ ਕੇ ਹੀ ਬੰਦੇ ਬਣਨ ਦੇ ਰਾਹ ਤੁਰਿਆ ਜਾ ਸਕਦਾ ਹੈ। ਉਨ੍ਹਾਂ ਆਪਣੇ ਵਾਰਤਾਲਾਪਾਂ ਰਾਹੀਂ ਟਕੋਰਾਂ ਲਗਾਉਂਦੇ ਹੋਏ ਦਰਸ਼ਕਾਂ ਨੂੰ ਹਸਾਇਆ ਵੀ ਅਤੇ ਗੰਭੀਰਤਾ ਨਾਲ ਸੋਚਣ ਲਈ ਮਜ਼ਬੂਰ ਵੀ ਕੀਤਾ।

ਇਸ ਨਾਟਕ ਦੀ ਪੇਸ਼ਕਾਰੀ ਨੇ ਇਹ ਸਿੱਧ ਕਰ ਦਿੱਤਾ ਕਿ ਰੰਗਮੰਚ ਦੀ ਅਸਲ ਤਾਕਤ ਸਾਧਨਾ ਵਿਚ ਨਹੀਂ, ਸਗੋਂ ਸਮਰਪਣ, ਸਾਂਝ ਅਤੇ ਜੀਵੰਤ ਪੇਸ਼ਕਾਰੀ ਵਿਚ ਹੈ। ਭਾਸ਼ਾ ਅਤੇ ਰੰਗਮੰਚ ਦੋਵੇਂ ਲੋਕਾਂ ਨਾਲ ਮਿਲ ਕੇ ਹੀ ਜਿਉਂਦੇ ਹਨ। ਇਹ ਨਾਟਕ ਦਰਸ਼ਕਾਂ ਦੇ ਦਿਲਾਂ ਤੇ ਡੂੰਘੀ ਛਾਪ ਛੱਡ ਗਿਆ। ਨਾਟਕੀ ਪੇਸ਼ਕਾਰੀ ਉਪਰੰਤ ਰਣਬੀਰ ਰਾਣਾ ਅਤੇ ਸਹਿ-ਕਲਾਕਾਰ ਰਾਜਵੀਰ ਬੋਪਾਰਾਏ ਦਾ ਸਨਮਾਨ ਕੀਤਾ ਗਿਆ।

ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ ਦੇ ਡੀਨ ਖੋਜ ਡਾ. ਰੀਤੂ ਲਹਿਲ ਨੇ ਕੀਤੀ।
ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਵੰਤ ਕੌਰ ਪੰਜਾਬੀ ਨੇ ਸਵਾਗਤੀ ਸਬਦ ਸਾਂਝੇ ਕੀਤੇ ਅਤੇ ਅੰਤ ਵਿਚ ਡਾ. ਗੁਰਸੇਵਕ ਸਿੰਘ ਲੰਬੀ ਨੇ ਧੰਨਵਾਦੀ ਸ਼ਬਦ ਕਹੇ।
ਇਸ ਮੌਕੇ ਡੀਨ ਵਿਦਿਆਰਥੀ ਭਲਾਈ ਡਾ. ਮਮਤਾ ਸ਼ਰਮਾ, ਡੀਨ ਭਾਸ਼ਾਵਾਂ ਬਲਵਿੰਦਰ ਕੌਰ ਸਿੱਧੂ, ਭਾਸ਼ਾ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਵੰਤ ਸਿੰਘ ਜਫ਼ਰ ਆਦਿ ਸ਼ਾਮਿਲ ਹੋਏ।

Advertisement
Advertisement
Advertisement
Advertisement
Scroll to Top