Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 02 Oct 2026 | 3:08 pm

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 15ਵਾਂ ਸਮਾਗਮ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਹੋਵੇਗਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 15ਵਾਂ ਸਮਾਗਮ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਹੋਵੇਗਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 15ਵਾਂ ਸਮਾਗਮ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਹੋਵੇਗਾ

ਅੰਮ੍ਰਿਤਸਰ:- 31 ਅਗਸਤ ( ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰੂਘਰਾਂ ਦੀ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਜੀਵਨ ਜੁਗਤਿ ਸਮਾਗਮ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ 15ਵਾਂ ਸਮਾਗਮ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ 3 ਸੰਤਬਰ ਨੂੰ ਸ਼ਾਮ 5:00 ਤੋਂ 9:30 ਤੀਕ ਹੋਵੇਗਾ।

ਇਸ ਸਮਾਗਮ ਦੀਆਂ ਤਿਆਰੀਆਂ ਲਈ ਅੱਜ ਵਿਸ਼ੇਸ਼ ਇੱਕਤਰਤਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਹੋਈ ਜਿਸ ਵਿੱਚ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ, ਬਾਬਾ ਭਗਤ ਸਿੰਘ, ਭਾਈ ਜਸਬੀਰ ਸਿੰਘ ਬੈਂਕ ਵਾਲੇ, ਸ. ਦੇਵਿੰਦਰ ਸਿੰਘ, ਸ. ਸ਼ਰਨਜੀਤ ਸਿੰਘ, ਸ. ਗੁਰਬਖਸ਼ ਸਿੰਘ, ਬੀਬੀ ਤੇਜ ਕੌਰ, ਬੀਬੀ ਸੁਖਜੀਤ ਕੌਰ, ਬੀਬੀ ਮਨਜੀਤ ਕੌਰ ਬਟਾਲੇ ਵਾਲੇ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। 3 ਸਤੰਬਰ ਨੂੰ ਸ਼ਾਮ 5:00 ਵਜੇ ਤੋਂ 9:30 ਤੀਕ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ। ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਪ੍ਰੋਗਰਾਮ ਨੂੰ ਅੰਤਿਮ ਦੇ ਦਿਤਾ ਗਿਆ ਹੈ ਅਤੇ ਤਿਆਰੀਆਂ ਵੀ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਗਿਆਨੀ ਸੁਰਜੀਤ ਸਿੰਘ ਸਭਰਾ ਮੁੱਖ ਗ੍ਰੰਥੀ ਗੁ: ਸ਼ਹੀਦ ਗੰਜ ਬਾਬਾ ਦੀਪ ਸਿੰਘ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਾਲੇ, ਭਾਈ ਸਤਿਬੀਰ ਸਿੰਘ ਚੌਜੀ ਬੈਂਕ ਵਾਲੇ, ਭਾਈ ਹਰਪ੍ਰੀਤ ਸਿੰਘ ਗਿੱਨੀ ਵੀਰ ਜੀ, ਕੀਰਤਨੀ ਜਥਾ ਸਮੂਹ ਬੀਬੀਆਂ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰਨਗੇ। ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸਥਾਨਕ ਸਮੂਹ ਸੰਗਤਾਂ ਸਭਾ ਸੁਸਾਇਟੀਆਂ ਨੂੰ ਇਨ੍ਹਾਂ ਗੁਰਮਤਿ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਹਾਜ਼ਰੀ ਭਰਨ ਲਈ ਅਪੀਲ ਕੀਤੀ ਹੈ।

Advertisement
Advertisement
Advertisement
Advertisement
Scroll to Top