Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 4:16 am

+91 90915 01313 , +91 90916 01313

punjabbanni@gmail.com
punjabbani@yahoo.com

ਮੇਅਰ ਨੇ ਤ੍ਰਿਪੜੀ ਵਿਖੇ ਐਲ ਐਂਡ ਟੀ ਵਲੋਂ ਚੱਲ ਰਹੇ ਕੰਮਾਂ ਦੀ ਕੀਤੀ ਚੈਕਿੰਗ 

ਮੇਅਰ ਨੇ ਤ੍ਰਿਪੜੀ ਵਿਖੇ ਐਲ ਐਂਡ ਟੀ ਵਲੋਂ ਚੱਲ ਰਹੇ ਕੰਮਾਂ ਦੀ ਕੀਤੀ ਚੈਕਿੰਗ 

ਪਟਿਆਲਾ, 22 ਫ਼ਰਵਰੀ – ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਅੱਜ ਤ੍ਰਿਪੜੀ ਵਿਖੇ ਐਲ ਐਂਡ ਟੀ ਕੰਪਨੀ ਵੱਲੋਂ ਚੱਲ ਰਹੇ ਕਾਰਜਾਂ ਦਾ ਜਮੀਨੀ ਪੱਧਰ ਉੱਤੇ ਖ਼ੁਦ ਜਾਇਜਾ ਲੈਣ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਵਿੱਚ ਚਲ ਰਹੀਆਂ ਨਵੀਆਂ ਸੜਕਾਂ ਕੰਮ ਅਤੇ ਮੁਰੰਮਤ ਤੇ ਪਾਣੀ ਸਪਲਾਈ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੇਅਰ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਸਪੱਸ਼ਟ ਹੁਕਮ ਦਿੱਤੇ ਕਿ ਹਰ ਪ੍ਰੋਜੈਕਟ ਗੁਣਵੱਤਾ ਅਤੇ ਸਮੇਂ ਦੀ ਪਾਬੰਦੀ ਨਾਲ ਪੂਰਾ ਕੀਤਾ ਜਾਵੇ ਤਾਂ ਜੋ ਨਾਗਰਿਕਾਂ ਨੂੰ ਸੁਵਿਧਾਜਨਕ ਬੁਨਿਆਦੀ ਸਹੂਲਤਾਂ ਮਿਲ ਸਕਣ।
ਮੇਅਰ ਗੋਗੀਆ ਨੇ ਕਿਹਾ ਕਿ ਸ਼ਹਿਰ ਦੇ ਹਰ ਇਲਾਕੇ ਵਿੱਚ ਵਿਕਾਸ ਕਾਰਜਾਂ ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਨਾਗਰਿਕਾਂ ਦੇ ਟੈਕਸ ਦਾ ਹਰ ਪੈਸਾ ਲੋਕਾਂ ਦੇ ਹਿੱਤ ਵਿੱਚ ਵਰਤਿਆ ਜਾਵੇਗਾ। ਅਸੀਂ ਚਾਹੁੰਦੇ ਹਾਂ ਕਿ ਤ੍ਰਿਪੜੀ ਵਰਗੇ ਖੇਤਰਾਂ ਵਿੱਚ ਸੁਵਿਧਾਵਾਂ ਜਲਦੀ ਲੋਕਾਂ ਤੱਕ ਪਹੁੰਚਣ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਨਹਿਰੀ ਪਾਣੀ ਲਈ ਤ੍ਰਿਪੜੀ ਵਿੱਚ ਪਾਈਆਂ ਜਾ ਰਹੀਆਂ ਪਾਈਪਾਂ ਦੀ ਦੇਖਰੇਖ ਦਾ ਕੰਮ ਨਗਰ ਨਿਗਮ ਦੇ ਅਧੀਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਮੈਦਾਨੀ ਨਿਗਰਾਨੀ ਤੇ ਧਿਆਨ ਦੇਣ ਅਤੇ ਜਿੱਥੇ ਕੰਮ ਧੀਮਾ ਹੈ, ਉੱਥੇ ਤੁਰੰਤ ਕਾਰਵਾਈ ਕਰਨ ਦੀ ਹਦਾਇਤ ਦਿੱਤੀ।
ਵਿਜ਼ਿਟ ਦੌਰਾਨ ਤ੍ਰਿਪੜੀ ਅਤੇ ਆਸ-ਪਾਸ ਦੇ ਮਾਰਕੀਟ ਮੈਂਬਰ ਚਿੰਟੂ ਨਾਸਰਾ, ਸੁਭਾਸ਼ ਵਲੇਚਾ, ਭੂਸ਼ਨ ਕੁਮਾਰ, ਅਸ਼ੋਕ ਚਾਵਲਾ, ਪ੍ਰਵੀਨ ਕਾਲੜਾ, ਸੁਰਧੀਰ ਅਹੂਜਾ, ਕ੍ਰਿਸ਼ਨ ਸਿੰਧੀ, ਲਵਲੀ ਦਵਨ, ਪਰਮਿੰਦਰ ਕੋਹਲੀ, ਡਾ. ਕੁਲਜੀਤ ਸਾਹਨੀ, ਲਛਮਣ ਦਾਸ ਆਹੂਜਾ, ਜਵਾਰ ਵਰਮਾ, ਯਸ਼ਪਾਲ ਕਾਲੜਾ, ਦਰਸ਼ਨ ਲਾਲ, ਸੁਰੇਸ਼ ਧਵਨ, ਬੰਟੀ, ਹੰਸਰਾਜ, ਜਤਿਨ ਅਰੋੜਾ, ਬੰਸੀ ਲਾਲ, ਬਿਹਾਰੀ ਲਾਲ ਆਦਿ ਮੌਜੂਦ ਸਨ।
ਮੇਅਰ ਨੇ ਸਪਸ਼ਟ ਕਿਹਾ ਕਿ ਨਿਯਮਤ ਤੌਰ ‘ਤੇ ਇਸ ਤਰ੍ਹਾਂ ਦੀਆਂ ਸਮੀਖਿਆ ਮੀਟਿੰਗਾਂ ਕਰਕੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੇਗੀ। ਉਨ੍ਹਾਂ ਦਾ ਕਹਿਣਾ ਸੀ ਕਿ ਨਗਰ ਨਿਗਮ ਦੀਆਂ ਕੋਸ਼ਿਸ਼ਾਂ ਨਾਲ ਤ੍ਰਿਪੜੀ ਖੇਤਰ ਵਿੱਚ ਨਾਗਰਿਕਾਂ ਲਈ ਪਾਣੀ, ਸੜਕਾਂ ਅਤੇ ਹੋਰ ਸੁਵਿਧਾਵਾਂ ਜਲਦ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਉਪਲਬਧ ਹੋਣਗੀਆਂ।
Advertisement
Advertisement
Advertisement
Advertisement
Scroll to Top