Breaking

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ
Monday, 03 Aug 2026 | 3:13 pm

+91 90915 01313 , +91 90916 01313

punjabbanni@gmail.com
punjabbani@yahoo.com

ਮੈਕਸੀਕੋ ਵਿੱਚ ਡਰੱਗ ਕਾਰਟੇਲ ਮੁਖੀ ਦੀ ਮੌਤ ਤੋਂ ਬਾਅਦ ਹਿੰਸਾ

ਮੈਕਸੀਕੋ ਵਿੱਚ ਡਰੱਗ ਕਾਰਟੇਲ ਮੁਖੀ ਦੀ ਮੌਤ ਤੋਂ ਬਾਅਦ ਹਿੰਸਾ

ਦਿੱਲੀ, 19 ਫਰਵਰੀ : ਮੈਕਸੀਕੋ ਵਿੱਚ ਦੇਸ਼ ਦੇ ਇੱਕ ਵੱਡੇ ਡਰੱਗ ਕਾਰਟੇਲ ਦੇ ਕਥਿਤ ਮੁਖੀ ‘ਐਲ ਮਾਂਚੋ’ ਦੇ ਫੌਜੀ ਕਾਰਵਾਈ ਦੌਰਾਨ ਮਾਰੇ ਜਾਣ ਤੋਂ ਬਾਅਦ ਉੱਥੇ ਕਈ ਥਾਵਾਂ ਤੇ ਭਾਰੀ ਹਿੰਸਾ ਤੇ ਅ਼ਸ਼ਾਂਤੀ ਦਾ ਮਾਹੌਲ ਬਣ ਗਿਆ ਹੈ, ਜਿਸ ਕਾਰਨ ਭਾਰਤੀ ਦੁਤਾਵਾਸ ਨੇ ਵੀ ਉਥੇ ਵਸਦੇ ਆਪਣੇ ਨਾਗਰਿਕਾਂ ਲਈ ਐਡਵਾਈਜਰੀ ਜਾਰੀ ਕੀਤੀ ਹੈ।

ਜਾਣਕਾਰੀ ਦੇ ਅਨੁਸਾਰ ਐਤਵਾਰ ਨੂੰ ਕੀਤੇ ਗਏ ਆਪ੍ਰੇਸ਼ਨ ਤੋਂ ਬਾਅਦ ਕੁਝ ਥਾਵਾਂ ’ਤੇ ਭੰਨਤੋੜ, ਅੱਗਜ਼ਨੀ ਅਤੇ ਸੜਕਾਂ ਦੀ ਨਾਕਾਬੰਦੀ ਵਰਗੀਆਂ ਘਟਨਾਵਾਂ ਵਾਪਰੀਆਂ। ਇਸ ਸਥਿਤੀ ਨੂੰ ਦੇਖਦੇ ਹੋਏ ਭਾਰਤੀ ਦੁਤਾਵਾਸ ਨੇ ਭਾਰਤੀ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਦੂਤਾਵਾਸ ਨੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਪੋਸਟ ਕਰਕੇ ਅਪੀਲ ਕੀਤੀ ਹੈ ਕਿ ਭਾਰਤੀ ਬੇਲੋੜੀ ਯਾਤਰਾ ਤੋਂ ਬਚਣ ਅਤੇ ਅਗਲੇ ਨੋਟਿਸ ਤੱਕ ਸੁਰੱਖਿਅਤ ਥਾਵਾਂ ’ਤੇ ਰਹਿਣ। ਦੂਤਾਵਾਸ ਨੇ ਭੀੜ ਵਾਲੇ ਇਲਾਕਿਆਂ ਤੋਂ ਦੂਰ ਰਹਿਣ, ਸੁਰੱਖਿਆ ਕਾਰਵਾਈਆਂ ਵਾਲੇ ਖੇਤਰਾਂ ਵਿੱਚ ਨਾ ਜਾਣ ਅਤੇ ਘਰ ਤੋਂ ਬਾਹਰ ਬੇਲੋੜੀ ਆਵਾਜਾਈ ਤੋਂ ਪਰਹੇਜ਼ ਕਰਨ ਦੀ ਵੀ ਅਪੀਲ ਕੀਤੀ ਹੈ।

Scroll to Top