Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Tuesday, 11 Aug 2026 | 1:11 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦੇ ਛੇ ਸਾਥੀ ਗ੍ਰਿਫ਼ਤਾਰ; ਪੰਜ ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦੇ ਛੇ ਸਾਥੀ ਗ੍ਰਿਫ਼ਤਾਰ; ਪੰਜ ਪਿਸਤੌਲ ਬਰਾਮਦ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਰਿੰਦਾ ਦੇ ਛੇ ਸਾਥੀ ਗ੍ਰਿਫ਼ਤਾਰ; ਪੰਜ ਪਿਸਤੌਲ ਬਰਾਮਦ
– ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਵਿੱਚ ਸੰਗਠਿਤ ਅਪਰਾਧ ਦੇ ਖ਼ਾਤਮੇ ਲਈ ਵਚਨਬੱਧ
ਗ੍ਰਿਫ਼ਤਾਰ ਮੁਲਜ਼ਮ ਅਰਸ਼ਵੀਰ ਸਿੰਘ ਪਟਿਆਲਾ ਦੋਹਰੇ ਕਤਲ ਕੇਸ ਵਿੱਚ ਸੀ ਲੋੜੀਂਦਾ: ਡੀਜੀਪੀ ਗੌਰਵ ਯਾਦਵ
– ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੂਬੇ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਹੇ ਸਨ: ਏਆਈਜੀ ਏਜੀਟੀਐਫ ਸੰਦੀਪ ਗੋਇਲ

ਚੰਡੀਗੜ੍ਹ, 31 ਅਗਸਤ:

ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਆਈਐਸਆਈ ਦੀ ਹਮਾਇਤ ਪ੍ਰਾਪਤ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ 6 ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਪਿਸਤੌਲਾਂ ਸਮੇਤ ਗੋਲੀ-ਸਿੱਕਾ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਸ਼ਨ ਕੁਮਾਰ, ਸੌਰਬ ਕੁਮਾਰ, ਵਿਕਰਮ ਕੁਮਾਰ, ਅਮਰਿੰਦਰ ਸਿੰਘ ਉਰਫ਼ ਬਿੱਲੀ, ਅਰਸ਼ਵੀਰ ਸਿੰਘ ਅਤੇ ਸੰਨੀ, ਸਾਰੇ ਵਾਸੀ ਪਟਿਆਲਾ, ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਕਤਲ, ਇਰਾਦਾ ਕਤਲ, ਜਬਰੀ ਵਸੂਲੀ, ਡਕੈਤੀ, ਹਥਿਆਰਾਂ ਦੀ ਅੰਤਰਰਾਜੀ ਤਸਕਰੀ ਆਦਿ ਸਮੇਤ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਸਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਚਨਾ ਦੇ ਆਧਾਰ ‘ਤੇ ਏਡੀਜੀਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਜ਼ੀਰਕਪੁਰ ਖੇਤਰ ਤੋਂ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦੋਂ ਉਹ ਆਪਣੀ ਹੁੰਡਈ ਵਰਨਾ ਕਾਰ ਵਿੱਚ ਜਾ ਰਹੇ ਸਨ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਪੰਜ ਪਿਸਤੌਲਾਂ ਸਮੇਤ 20 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਅਰਸ਼ਵੀਰ ਸਿੰਘ ਪਟਿਆਲਾ ਦੋਹਰੇ ਕਤਲ ਕੇਸ ਵਿੱਚ ਲੋੜੀਂਦਾ ਸੀ। ਇਸ ਕੇਸ ਵਿੱਚ ਇਸੇ ਸਾਲ ਅਪ੍ਰੈਲ ਮਹੀਨੇ ਵਿੱਚ ਦੋ ਨੌਜਵਾਨਾਂ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਏਜੀਟੀਐਫ ਸੰਦੀਪ ਗੋਇਲ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੂਬੇ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ।
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਸੰਨੀ ਅਤੇ ਅਰਸ਼ਵੀਰ ਇਸ ਤੋਂ ਪਹਿਲਾਂ ਸਪੈਸ਼ਲ ਸੈੱਲ ਦਿੱਲੀ ਵੱਲੋਂ ਜਨਵਰੀ 2023 ਵਿੱਚ ਫੜੇ ਗਏ ਸਨ ਅਤੇ ਉਨ੍ਹਾਂ ਕੋਲੋਂ 18 ਪਿਸਤੌਲ ਬਰਾਮਦ ਕੀਤੇ ਗਏ ਸਨ। ਉਨ੍ਹਾਂ ਅੱਗੇ ਦੱਸਿਆ ਕਿ ਜ਼ਮਾਨਤ ‘ਤੇ ਬਾਹਰ ਆਉਣ ਤੋਂ ਬਾਅਦ ਦੋਵੇਂ ਮੁਲਜ਼ਮਾਂ ਨੇ ਮੁੜ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦੇਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 382, 384, 473, 148 ਅਤੇ 149 ਅਤੇ ਅਸਲਾ ਐਕਟ ਦੀ ਧਾਰਾ 25 (6) ਅਤੇ 25 (7) ਅਧੀਨ ਥਾਣਾ ਜ਼ੀਰਕਪੁਰ, ਐਸ.ਏ.ਐਸ.ਨਗਰ ਵਿਖੇ ਐਫਆਈਆਰ ਨੰਬਰ 247 ਮਿਤੀ 27-8-2023 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Advertisement
Advertisement
Advertisement
Advertisement
Scroll to Top