Breaking

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ
Monday, 03 Aug 2026 | 3:17 pm

+91 90915 01313 , +91 90916 01313

punjabbanni@gmail.com
punjabbani@yahoo.com

 ਪਟਿਆਲਾ ਫ਼ੋਕਲ ਪੁਆਇੰਟ ਦੀ ਬਦਲੇਗੀ ਨੁਹਾਰ : ਵਪਾਰੀ ਭਾਈਚਾਰੇ ਦੀ ਲੰਬੇ ਸਮੇਂ ਦੀ ਮੰਗ ਹੋਈ ਪੂਰੀ

 ਪਟਿਆਲਾ ਫ਼ੋਕਲ ਪੁਆਇੰਟ ਦੀ ਬਦਲੇਗੀ ਨੁਹਾਰ : ਵਪਾਰੀ ਭਾਈਚਾਰੇ ਦੀ ਲੰਬੇ ਸਮੇਂ ਦੀ ਮੰਗ ਹੋਈ ਪੂਰੀ

ਪਟਿਆਲਾ, 28 ਫ਼ਰਵਰੀ  – ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਕੀਤੇ ਜਾ ਰਹੇ ਯਤਨਾਂ ਦੇ ਤਹਿਤ ਅੱਜ ਪਟਿਆਲਾ ਦੇ ਫ਼ੋਕਲ ਪੁਆਇੰਟ ਵਿਖੇ ਵਿਕਾਸ ਕਾਰਜਾਂ ਦੀ ਵੱਡੀ ਸ਼ੁਰੂਆਤ ਕੀਤੀ ਗਈ। ਹਲਕਾ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਅਤੇ ਮੇਅਰ ਕੁੰਦਨ ਗੋਗੀਆ ਪਟਿਆਲਾ ਨੇ ਸਾਂਝੇ ਤੌਰ ‘ਤੇ ਫ਼ੋਕਲ ਪੁਆਇੰਟ ਦੀਆਂ ਖ਼ਸਤਾ ਹਾਲ ਸੜਕਾਂ ਨੂੰ ਨਵੇਂ ਸਿਰੇ ਤੋਂ ਬਣਾਉਣ ਲਈ ਕਰੀਬ ਢਾਈ ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ।

ਇਸ ਮੌਕੇ ਪ੍ਰਦੀਪ ਜੋਸਨ ਪ੍ਰਧਾਨ ਨਗਰ ਕੌਂਸਲ ਸਨੌਰ, ਹਰਪ੍ਰੀਤ ਸਿੰਘ ਘੁਮਾਣ ਬਲਾਕ ਪ੍ਰਧਾਨ, ਗੁਰਪ੍ਰੀਤ ਸਿੰਘ ਸਰਪੰਚ ਅਤੇ ਬਲਾਕ ਪ੍ਰਧਾਨ, ਅਸ਼ੋਕ ਸਿੰਗਲਾ ਚੇਅਰਮੈਨ, ਅਰੁਣ ਗੁਪਤਾ ਵਾਈਸ ਚੇਅਰਮੈਨ, ਲਾਲੀ ਵਾਈਸ ਚੇਅਰਮੈਨ , ਕਮਲ ਜਰਨਲ ਸੈਕਟਰੀ, ਰਾਹੁਲ ਤਹਿਲ ਜੋਇੰਟ ਸੈਕਟਰੀ, ਅਸ਼ਵਨੀ ਕੁਮਾਰ ਪ੍ਰਧਾਨ, ਕਪਿਲ ਗੁਪਤਾ ਵਾਈਸ ਪ੍ਰਧਾਨ, ‘ਆਮ ਆਦਮੀ ਪਾਰਟੀ’ ਦੇ ਸੀਨੀਅਰ ਆਗੂ, ਵਪਾਰ ਮੰਡਲ ਦੇ ਨੁਮਾਇੰਦੇ, ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

ਨੀਂਹ ਪੱਥਰ ਰੱਖਣ ਉਪਰੰਤ ਉਦਯੋਗਪਤੀਆਂ ਅਤੇ ਵਪਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਰਣਜੋਧ ਸਿੰਘ ਹਡਾਣਾ ਅਤੇ ਮੇਅਰ ਕੁੰਦਨ ਗੋਗੀਆ ਨੇ ਸਾਂਝੇ ਰੂਪ ਵਿੱਚ ਕਿਹਾ ਕਿ ਫ਼ੋਕਲ ਪੁਆਇੰਟ ਦੀਆਂ ਸੜਕਾਂ ਪਿਛਲੇ ਲੰਬੇ ਸਮੇਂ ਤੋਂ ਟੁੱਟੀਆਂ ਹੋਈਆਂ ਸਨ, ਜਿਸ ਕਾਰਨ ਇੱਥੇ ਕੰਮ ਕਰਦੇ ਵਪਾਰੀਆਂ ਅਤੇ ਮਜ਼ਦੂਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਵਪਾਰੀ ਭਾਈਚਾਰਾ ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਉਨ੍ਹਾਂ ਨੂੰ ਬਿਹਤਰ ਸੜਕੀ ਸੰਪਰਕ ਤੇ ਬੁਨਿਆਦੀ ਸਹੂਲਤਾਂ ਦੇਣਾ ਸਰਕਾਰ ਦੀ ਮੁਢਲੀ ਜ਼ਿੰਮੇਵਾਰੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਮਾਨ ਸਰਕਾਰ ਵੱਲੋਂ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਲਈ ਵਿਸ਼ੇਸ਼ ਨੀਤੀਆਂ ਬਣਾਈਆਂ ਗਈਆਂ ਹਨ। ਫ਼ੋਕਲ ਪੁਆਇੰਟ ਪਟਿਆਲਾ ਵਿਖੇ ਢਾਈ ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ ਇਹ ਸੜਕਾਂ ਨਾ ਸਿਰਫ਼ ਆਵਾਜਾਈ ਨੂੰ ਸੁਖਾਲਾ ਬਣਾਉਣਗੀਆਂ, ਸਗੋਂ ਇੱਥੇ ਨਵੇਂ ਨਿਵੇਸ਼ ਅਤੇ ਰੁਜ਼ਗਾਰ ਦੇ ਮੌਕੇ ਵੀ ਪੈਦਾ ਕਰਨਗੀਆਂ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਸੜਕਾਂ ਦੇ ਨਿਰਮਾਣ ਵਿੱਚ ਵਰਤੇ ਜਾਣ ਵਾਲੇ ਮਟੀਰੀਅਲ ਦੀ ਗੁਣਵੱਤਾ ਵਿੱਚ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਕੰਮ ਨੂੰ ਮਿੱਥੇ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ।

ਉਨ੍ਹਾਂ ਅੱਗੇ ਕਿਹਾ ਕਿ ਨਗਰ ਨਿਗਮ ਅਤੇ ਸਰਕਾਰ ਮਿਲ ਕੇ ਪਟਿਆਲਾ ਸ਼ਹਿਰ ਦੇ ਹਰ ਕੋਨੇ ਨੂੰ ਵਿਕਾਸ ਦੀ ਲੀਹ ‘ਤੇ ਲਿਆ ਰਹੇ ਹਨ। ਉਨ੍ਹਾਂ ਕਿਹਾ ਕਿ ਫ਼ੋਕਲ ਪੁਆਇੰਟ ਦੇ ਵਪਾਰੀਆਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ ‘ਤੇ ਸੁਣਿਆ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇੱਥੇ ਸਟਰੀਟ ਲਾਈਟਾਂ ਅਤੇ ਸਾਫ਼-ਸਫ਼ਾਈ ਦੇ ਪ੍ਰਬੰਧਾਂ ਵਿੱਚ ਵੀ ਵੱਡਾ ਸੁਧਾਰ ਵੀ ਦੇਖਣ ਨੂੰ ਮਿਲੇਗਾ। ਸਮਾਗਮ ਦੌਰਾਨ ਫ਼ੋਕਲ ਪੁਆਇੰਟ ਦੇ ਵਪਾਰੀ ਆਗੂਆਂ ਨੇ ਰਣਜੋਧ ਹਡਾਣਾ ਅਤੇ ਮੇਅਰ ਕੁੰਦਨ ਗੋਗੀਆ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਜੋ ਕੰਮ ਪਿਛਲੀਆਂ ਸਰਕਾਰਾਂ ਕਈ ਸਾਲਾਂ ਵਿੱਚ ਨਹੀਂ ਕਰ ਸਕੀਆਂ, ਉਹ ਮਾਨ ਸਰਕਾਰ ਨੇ ਕੁਝ ਹੀ ਸਮੇਂ ਵਿੱਚ ਕਰ ਵਿਖਾਇਆ ਹੈ।

Scroll to Top