Breaking

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ
Tuesday, 04 Aug 2026 | 4:51 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲਾ: ਸਕੂਲਾਂ ਤੇ ਕਾਲਜਾਂ ਦੇ ਸੱਭਿਆਚਾਰਕ ਮੁਕਾਬਲੇ

ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲਾ: ਸਕੂਲਾਂ ਤੇ ਕਾਲਜਾਂ ਦੇ ਸੱਭਿਆਚਾਰਕ ਮੁਕਾਬਲੇ

ਪਟਿਆਲਾ 28 ਫ਼ਰਵਰੀ : ਇੱਥੇ ਸ਼ੀਸ ਮਹਿਲ ਵਿਖੇ ਪੰਜਾਬ ਸਰਕਾਰ ਦੀ ਅਗਵਾਈ ’ਚ ਅਤੇ ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਵਰਜੀਤ ਵਾਲੀਆ ਦੀ ਸਰਪ੍ਰਸਤੀ ’ਚ ਲਗਾਏ ਜਾ ਰਹੇ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ ਦੌਰਾਨ ਅੱਜ ਕਾਲਜਾਂ ਦੇ ਵਿਿਦਆਰਥੀਆਂ ਦੇ ਗੁੱਤਾਂ ਗੰੁਦਣ ਤੇ ਲੋਕ ਨਾਚਾਂ ਦੇ ਮੁਕਾਬਲੇ ਕਰਵਾਏ ਗਏ। ਵਧੀਕ ਡਿਪਟੀ ਕਮਿਸ਼ਨਰ ਕਮ ਮੇਲਾ ਅਫ਼ਸਰ ਦਮਨਜੀਤ ਸਿੰਘ ਮਾਨ, ਸਹਾਇਕ ਮੇਲਾ ਅਫ਼ਸਰ ਨਮਨ ਮੜਕਨ ਐਸ.ਡੀ.ਐਮ. ਰਾਜਪੁਰਾ ਤੇ ਅਸ਼ੋਕ ਕੁਮਾਰ ਐਸ.ਡੀ.ਐਮ. ਪਾਤੜਾ ਦੀ ਦੇਖ-ਰੇਖ ’ਚ ਹੋਏ ਇਨ੍ਹਾਂ ਮੁਕਾਬਲਿਆਂ ’ਚ ਵਿਿਦਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ।
ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਿਦਆਰਥੀਆਂ ਨੇ ਪ੍ਰਰਦਰਸ਼ਨੀ (ਗੈਸਟ ਆਈਟਮ) ਦੇ ਤੌਰ ’ਤੇ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ। ਜੇਤੂਆਂ ਨੂੰ ਇਨਾਮ ਵੰਡਣ ਦੀ ਰਸਮ ਬਾਲ ਸੁਰੱਖਿਆ ਅਫ਼ਸਰ ਰੂਪਵੰਤ ਕੌਰ, ਭਾਸ਼ਾ ਵਿਭਾਗ ਪੰਜਾਬ ਦੇ ਖੋਜ ਅਫ਼ਸਰ ਡਾ. ਸੁਖਦਰਸ਼ਨ ਸਿੰਘ ਚਹਿਲ, ਡਾ. ਨਰਿੰਦਰ ਸਿੰਘ ਤੇਜਾ, ਪ੍ਰੋ. ਸੇਵਕ ਸ਼ੇਰਗੜ੍ਹ ਨੇ ਅਦਾ ਕੀਤੀ।
 ਸਕੂਲ ਪੱਧਰ ਦੇ ਗੁੱਤਾਂ ਗੁੰਦਣ ਮੁਕਾਬਲਿਆਂ ’ਚ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਨੌਰ (ਲੜਕੀਆਂ) ਦੀ ਵਿਿਦਆਰਥਣ ਮਧੂਮਾਲਾ ਪਹਿਲੇ, ਇਸੇ ਸਕੂਲ ਦੀਆਂ ਅਰਸ਼ਪ੍ਰੀਤ ਕੌਰ ਤੇ ਖੁਸ਼ਪ੍ਰੀਤ ਕੌਰ ਨੇ ਸਾਂਝੇ ਤੌਰ ’ਤੇ ਦੂਸਰਾ ਅਤੇ ਸਰਕਾਰੀ ਮਾਡਲ ਸੈਕੰਡਰੀ ਸਕੂਲ ਸਿਵਲ ਲਾਈਨਜ਼ ਦੀ ਪਾਰਵਤੀ ਤੇ ਸਰਕਾਰੀ ਸੈਕੰਡਰੀ ਸਕੂਲ ਓਲਡ ਪੁਲਿਸ ਲਾਈਨਜ਼ ਪਟਿਆਲਾ ਦੀ ਪ੍ਰਿਯੰਕਾ ਨੇ ਸਾਂਝੇ ਤੌਰ ’ਤੇ ਤੀਸਰਾ ਸਥਾਨ ਹਾਸਿਲ ਕੀਤਾ। ਕਾਲਜ ਪੱਧਰ ਦੇ ਮੁਕਾਬਲਿਆਂ ’ਚ ਸਰਕਾਰੀ ਮਹਿੰਦਰਾ ਕਾਲਜ ਦੀ ਵਿਿਦਆਰਥਣ ਪ੍ਰੀਤੀ ਨੇ ਪਹਿਲਾ, ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਦੀ ਰਵਿੰਦਰ ਕੌਰ ਨੇ ਦੂਸਰਾ, ਸਰਕਾਰੀ ਮਹਿੰਦਰਾ ਕਾਲਜ ਦੀ ਸਿਮਰਨਪ੍ਰੀਤ ਕੌਰ ਤੇ ਸਰਕਾਰੀ ਬਿਕਰਮ ਕਾਲਜ ਪਟਿਆਲਾ ਦੀ ਕਿਰਨਦੀਪ ਕੌਰ ਨੇ ਸਾਂਝੇ ਤੌਰ ’ਤੇ ਤੀਸਰਾ ਸਥਾਨ ਹਾਸਿਲ ਕੀਤਾ। ਇਨ੍ਹਾਂ ਮੁਕਾਬਲਿਆਂ ਦੀ ਜੱਜਮੈਂਟ ਡਾ, ਮਨਿੰਦਰ ਕੌਰ, ਡਾ. ਬਲਦੀਪ ਕੌਰ ਤੇ ਪ੍ਰੋ. ਤੇਜਿੰਦਰ ਕੌਰ ਨੇ ਕੀਤੀ।
 ਲੋਕ ਨਾਚਾਂ ਦੇ ਮੁਕਾਬਲਿਆਂ ’ਚ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਦੀ ਗਿੱਧਾ ਟੀਮ ਪਹਿਲੇ ਤੇ ਇਸ ਕਾਲਜ ਦੀ ਗੜਵਾਲੀ ਲੋਕ ਨਾਚ ਦੀ ਪੇਸ਼ ਕਰਨ ਵਾਲੀ ਟੀਮ ਦੂਸਰੇ ਸਥਾਨ ’ਤੇ ਰਹੀ। ਇਨ੍ਹਾਂ ਮੁਕਾਬਲਿਆਂ ਦੀ ਜੱਜਮੈਂਟ ਜਸਕਰਨ ਸਿੰਘ, ਕੁਦਰਤ ਅਨੰਦ ਤੇ ਗੁਰਫਤਹਿ ਸਿੰਘ ਮਾਨ ਨੇ ਕੀਤੀ। ਸ੍ਰੀਮਤੀ ਰੂਪਵੰਤ ਕੌਰ ਦੀ ਨਿਗਰਾਨੀ ਹੇਠ ਸਮਾਗਮ ਦਾ ਮੰਚ ਸੰਚਾਲਨ ਡਾ. ਸੁਖਦਰਸ਼ਨ ਸਿੰਘ ਚਹਿਲ ਤੇ ਡਾ. ਨਰਿੰਦਰ ਸਿੰਘ ਤੇਜਾ ਨੇ ਬਾਖੂਬੀ ਕੀਤਾ। ਇਸ ਮੌਕੇ ਪ੍ਰਿੰ. ਕਰਮਜੀਤ ਕੌਰ, ਹੈਡਮਿਸਟ੍ਰੈਸ ਰਮਨਜੀਤ ਕੌਰ, ਹੈਡਮਾਸਟਰ ਜਗਮੀਤ ਸਿੰਘ, ਮਾ. ਕੁਲਦੀਪ ਸਿੰਘ, ਲਖਵਿੰਦਰ ਸਿੰਘ, ਭਾਵਨਾ ਸ਼ਰਮਾ, ਰੁਪਿੰਦਰ ਕੌਰ, ਕਿਰਨਾ ਦੇਵੀ, ਰੀਨਾ ਅਤੇ ਸਮੇਤ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਨੇ ਸਮਾਗਮ ਦੀ ਸਫ਼ਲਤਾ ਲਈ ਯੋਗਦਾਨ ਪਾਇਆ।
Scroll to Top