Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 6:06 pm

+91 90915 01313 , +91 90916 01313

punjabbanni@gmail.com
punjabbani@yahoo.com

ਸਿੱਖਿਆ ਕ੍ਰਾਂਤੀ ਤਹਿਤ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਬਰਾਂ ਦੀ ਡੀਈਓ ਸੈਕੰਡਰੀ ਪਟਿਆਲਾ ਨਾਲ ਅਹਿਮ ਮੀਟਿੰਗ

ਸਿੱਖਿਆ ਕ੍ਰਾਂਤੀ ਤਹਿਤ ਸਕੂਲ ਮੈਨੇਜਮੈਂਟ ਕਮੇਟੀਆਂ ਦੇ ਮੈਬਰਾਂ ਦੀ ਡੀਈਓ ਸੈਕੰਡਰੀ ਪਟਿਆਲਾ ਨਾਲ ਅਹਿਮ ਮੀਟਿੰਗ

ਪਟਿਆਲਾ, 26 ਫਰਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲਾਂ ਵਿੱਚ ਚੱਲ ਰਹੇ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪਟਿਆਲਾ ਦੇ ਸਕੂਲ ਮੈਨੇਜਮੈਂਟ ਕਮੇਟੀ ਨੁਮਾਇੰਦਿਆਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਸਿੱਖਿਆ ਪਟਿਆਲਾ ਨਾਲ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਵਿਖੇ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਸਕੂਲਾਂ ਵਿੱਚ ਚੱਲ ਰਹੀਆਂ ਸਿਵਲ ਵਰਕਸ ਗ੍ਰਾਂਟਾਂ ਦੇ ਅਧੀਨ ਕਾਰਜਾਂ, ਸਕੂਲਾਂ ਵਿੱਚ ਆ ਰਹੇ ਕੰਪਿਊਟਰਾਂ ਅਤੇ ਇੰਟਰੈਕਟਿਵ ਪੈਨਲਾਂ, ਸਕੂਲਾਂ ਦੀ ਸਵੱਛਤਾ ਸਮੇਤ ਹੋਰ ਅਹਿਮ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਵਿੱਚ ਰਾਜਪੁਰਾ ਤੋਂ ਵਿਜੇ ਮੈਨਰੋ ਜ਼ਿਲ੍ਹਾ ਇੰਚਾਰਜ ਸਿੱਖਿਆ ਪਟਿਆਲਾ ਦਿਹਾਤੀ, ਪਟਿਆਲਾ ਤੋ ਗੁਰਦੇਵ ਟਿਵਾਣਾ ਜ਼ਿਲ੍ਹਾ ਇੰਚਾਰਜ ਸਿੱਖਿਆ ਪਟਿਆਲਾ ਸ਼ਹਿਰੀ,ਗੁਰਪ੍ਰੀਤ ਸਿੰਘ ਸੇਖੋਂ ਸਨੌਰ,ਰਮਨਦੀਪ ਸ਼ਰਮਾ ਸਮਾਣਾ ਆਦਿ ਨੇ ਆਪਣੇ ਸੁਝਾਅ ਮੀਟਿੰਗ ਵਿੱਚ ਰੱਖੇ।ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਜੀਵ ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਡਿਜੀਟਲ ਸਿੱਖਿਆ ਪ੍ਰਦਾਨ ਕਰਨ ਲਈ ਜ਼ਿਲ੍ਹੇ ਦੇ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਤਹਿਤ ਜਲਦ ਹੀ ਕੰਪਿਊਟਰ ਅਤੇ ਇੰਟਰੈਕਟਿਵ ਪੈਨਲ ਉਪਲਬਧ ਕਰਵਾਏ ਜਾ ਰਹੇ ਹਨ।ਇਸ ਉਪਰੰਤ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਵੱਲੋਂ ਖੁਸ਼ੀ ਦਾ ਇਜ਼ਹਾਰ ਵੀ ਕੀਤਾ ਗਿਆ।

ਮੀਟਿੰਗ ਦੌਰਾਨ ਹੀ ਡੀਈਓ ਸੈਕੰਡਰੀ ਸਿੱਖਿਆ ਅਤੇ ਡੀਈਓ ਐਲੀਮੈਂਟਰੀ ਸਿੱਖਿਆ ਪਟਿਆਲਾ ਨੇ ਮਿਲੇ ਸੁਝਾਵਾਂ ਤੇ ਤੁਰੰਤ ਕਾਰਵਾਈ ਕਰਦਿਆਂ ਬਲਾਕ ਨੋਡਲ ਅਫਸਰਾਂ ਅਤੇ ਬੀਪੀਈਓਜ਼ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ।ਇਸ ਮੌਕੇ ਸੰਜੀਵ ਸ਼ਰਮਾ ਡੀਈਓ ਸੈਕੰਡਰੀ ਸਿੱਖਿਆ, ਸ਼ਾਲੂ ਮਹਿਰਾ ਡੀਈਓ ਐਲੀਮੈਂਟਰੀ ਸਿੱਖਿਆ,ਡਾ. ਰਵਿੰਦਰਪਾਲ ਸਿੰਘ ਡਿਪਟੀ ਡੀਈਓ,ਮਨਵਿੰਦਰ ਕੌਰ ਭੁੱਲਰ ਡਿਪਟੀ ਡੀਈਓ,ਰਾਜਿੰਦਰ ਸਿੰਘ ਖਹਿਰਾ ਡੀ.ਐੱਸ.ਐੱਮ., ਲਖਵਿੰਦਰ ਸਿੰਘ,ਜਸਪਾਲ ਸ਼ਰਮਾ,ਰਾਜਿੰਦਰ ਸਿੰਘ ਚਾਨੀ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਰਹੇ।ਮੀਟਿੰਗ ਦੇ ਸਾਰਥਕ ਨਤੀਜਿਆਂ ਤੋਂ ਪ੍ਰਸੰਨ ਹੋ ਕੇ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਅਜਿਹੀਆਂ ਮੀਟਿੰਗਾਂ ਹਰ ਮਹੀਨੇ ਆਯੋਜਿਤ ਕਰਨ ਦੀ ਅਪੀਲ ਵੀ ਕੀਤੀ।

Advertisement
Advertisement
Advertisement
Advertisement
Scroll to Top