Breaking

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ
Monday, 03 Aug 2026 | 4:14 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਦੇ ਹੋਸਟਲ ਵੱਲੋਂ ਕਰਵਾਇਆ ਗਿਆ ਸਮਾਗਮ 'ਮੇਲਾ ਮੇਲਣਾਂ ਦਾ

ਪੰਜਾਬੀ ਯੂਨੀਵਰਸਿਟੀ ਦੇ ਹੋਸਟਲ ਵੱਲੋਂ ਕਰਵਾਇਆ ਗਿਆ ਸਮਾਗਮ 'ਮੇਲਾ ਮੇਲਣਾਂ ਦਾ

ਪਟਿਆਲਾ, 27 ਫਰਵਰੀ – ਪੰਜਾਬੀ ਯੂਨੀਵਰਸਿਟੀ ਦੇ ਬੀਬੀ ਸਾਹਿਬ ਕੌਰ ਹੋਸਟਲ ਵੱਲੋਂ ਪੰਜਾਬੀ ਸੱਭਿਆਚਾਰ ਅਤੇ ਰਵਾਇਤਾਂ ਨੂੰ ਸਮਰਪਿਤ ਸੱਭਿਆਚਾਰਕ ਸਮਾਗਮ ‘ਮੇਲਾ ਮੇਲਣਾਂ  ਦਾ’ ਕਰਵਾਇਆ ਗਿਆ। ਇਸ ਸਮਾਗਮ ਵਿੱਚ ਹੋਸਟਲ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ਼ ਭਾਗ ਲੈਂਦਿਆਂ ਗਿੱਧਾ, ਨਾਟੀ ਅਤੇ ਪੰਜਾਬੀ ਸਕਿੱਟ ਵਰਗੀਆਂ ਰੰਗਾ-ਰੰਗ ਵੰਨਗੀਆਂ ਪੇਸ਼ ਕੀਤੀਆਂ। ਵਿਦਿਆਰਥਣਾਂ ਵੱਲੋਂ ਪਰੰਪਰਾਗਤ ਪਹਿਰਾਵੇ ਧਾਰਨ ਕਰ ਕੇ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੀਆਂ ਅਮੀਰ ਵਿਰਾਸਤੀ ਜੜ੍ਹਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ  ਵਿਦਿਆਰਥਣਾਂ ਦੀ ਪੇਸ਼ਕਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜੋਕੇ ਦੌਰ ਵਿੱਚ, ਜਿੱਥੇ ਪੱਛਮੀ ਸੱਭਿਆਚਾਰ ਦਾ ਪ੍ਰਭਾਵ ਵਧ ਰਿਹਾ ਹੈ, ਉੱਥੇ ਆਪਣੀ ਬੋਲੀ, ਪਹਿਰਾਵੇ ਅਤੇ ਲੋਕ-ਨਾਚਾਂ ਨੂੰ ਸੰਭਾਲਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵੱਖ-ਵੱਖ ਰੂਪਾਂ ਵਿੱਚ ਵਿਰਾਸਤ ਨੂੰ ਸੰਭਾਲਣ ਦੀ ਜ਼ਿੰਮੇਵਾਰੀ ਬਾਖ਼ੂਬੀ ਨਿਭਾ ਰਹੀ ਹੈ।
ਇਸ ਮੌਕੇ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਅਤੇ ਰਜਿਸਟਰਾਰ ਡਾ. ਦਵਿੰਦਰ ਪਾਲ ਸਿੰਘ ਸਿੱਧੂ ਵੱਲੋਂ ਵੀ ਸੰਬੋਧਨ ਕਰਦਿਆਂ  ਵਿਦਿਆਰਥਣਾਂ ਨੂੰ ਅਕਾਦਮਿਕ ਗਤੀਵਿਧੀਆਂ ਦੇ ਨਾਲ-ਨਾਲ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ।
ਡੀਨ ਵਿਦਿਆਰਥੀ ਭਲਾਈ ਡਾ. ਮਮਤਾ ਸ਼ਰਮਾ ਤੋਂ ਇਲਾਵਾ ਸੀਨੀਅਰ ਵਾਰਡਨ ਅਤੇ ਸਮੂਹ ਹੋਸਟਲਾਂ ਦੇ ਵਾਰਡਨ ਇਸ ਮੌਕੇ ਹਾਜ਼ਰ ਰਹੇ।
ਹੋਸਟਲ ਦੇ  ਸੀਨੀਅਰ ਵਾਰਡਨ ਸ਼੍ਰੀਮਤੀ ਹਰਪ੍ਰੀਤ ਕੌਰ ਨੇ ਸਮਾਗਮ ਵਿੱਚ ਪਹੁੰਚਣ ਲਈ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਇਸ ਸਮਾਗਮ ਦੀ ਸਫਲਤਾ ਲਈ ਵਿਦਿਆਰਥਣਾਂ ਅਤੇ ਹੋਸਟਲ ਸਟਾਫ਼ ਦੇ ਯਤਨਾਂ ਦੀ ਸ਼ਲਾਘਾ ਕੀਤੀ।।
Scroll to Top