Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 6:17 pm

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਮੰਤਰੀ ਨੇ ਨਵੇਂ ਚੁਣੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ

ਸਿਹਤ ਮੰਤਰੀ ਨੇ ਨਵੇਂ ਚੁਣੇ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ

ਪਟਿਆਲਾ, 27 ਫਰਵਰੀ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ ਨਵੇਂ ਚੁਣੇ ਗਏ ਜ਼ਿਲ੍ਹਾ ਪਰਿਸ਼ਦ ਦੇ 23 ਅਤੇ 10 ਬਲਾਕ ਸੰਮਤੀਆਂ ਦੇ 184 ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਗੁਰਦੇਵ ਸਿੰਘ ਦੇਵ ਮਾਨ ਤੇ ਗੁਰਲਾਲ ਘਨੌਰ ਸਮੇਤ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਅਤੇ ਏ.ਡੀ.ਸੀ. ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ ਵੀ ਮੌਜੂਦ ਸਨ। ਉਨ੍ਹਾਂ ਨਵੇਂ ਮੈਂਬਰਾਂ ਨੂੰ ਸੱਦਾ ਦਿੱਤਾ ਕਿ ਉਹ ਲੋਕਾਂ ਵਿੱਚ ਜਾਣ ਤੇ ਸਰਕਾਰ ਦੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜ ਕਰਨ ਸਮੇਤ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਅੱਗੇ ਆਉਣ।

ਪੰਜਾਬੀ ਯੂਨੀਵਰਸਿਟੀ ਦੇ ਗੁਰੂ ਤੇਗ ਬਹਾਦਰ ਹਾਲ ਵਿਖੇ ਹੋਏ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਨਵੇਂ ਚੁਣੇ ਮੈਂਬਰਾਂ ਨੂੰ ਮੁਬਾਰਬਾਦ ਦਿੰਦਿਆਂ ਕਿਹਾ ਕਿ ਹੁਣ ਸਾਰੇ ਮੈਂਬਰ, ਭਾਵੇਂ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਣ ਉਨ੍ਹਾਂ ਲਈ ਹੁਣ ਪਾਰਟੀਬਾਜੀ ਤੋਂ ਉਪਰ ਉਠ ਕੇ ਪਿੰਡਾਂ ਦਾ ਵਿਕਾਸ ਤਰਜੀਹ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਦੀ 73ਵੀਂ ਸੋਧ ਨਾਲ ਮਿਲੀ ਤਾਕਤ ਸਦਕਾ ਬਲਾਕ ਸੰਮਤੀ ਤੇ ਜ਼ਿਲ੍ਹਾ ਪਰਿਸ਼ਦ ਮੈਂਬਰਾਂ ਕੋਲ 30 ਫੀਸਦੀ ਵਿਕਾਸ ਦੇ ਫੰਡ ਆਉਂਦੇ ਹਨ, ਜਿਸ ਲਈ ਕੋਈ ਵੀ ਮੈਂਬਰ ਆਪਣੇ ਪਿੰਡਾਂ ਦੇ ਵਿਕਾਸ ਲਈ ਤਜਵੀਜ਼ ਲੈ ਕੇ ਆਵੇਗਾ, ਉਸ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਹਰ ਪੱਖੋਂ ਸਹਿਯੋਗ ਦਿੱਤਾ ਜਾਵੇਗਾ।

ਸਿਹਤ ਮੰਤਰੀ ਨੇ ਦੱਸਿਆ ਕਿ ਸਿਹਤ ਕਰਾਂਤੀ ਨੂੰ ਅੱਗੇ ਵਧਾਉਂਦਿਆਂ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸੂਬੇ ਦੇ 2500 ਹੋਰ ਪਿੰਡਾਂ ਵਿੱਚ ਡਾਕਟਰ ਤੇ ਦਵਾਈਆਂ ਭੇਜੀਆਂ ਜਾਣ, ਜਿਸ ਲਈ ਇਨ੍ਹਾਂ ਪਿੰਡਾਂ ਦੀ ਚੋਣ ਕਰ ਲਈ ਗਈ ਹੈ, ਜਦਕਿ ਸਰਕਾਰ ਨੇ ਰਾਜ ਦੇ 65 ਲੱਖ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਪਹਿਲਾਂ ਹੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋੜਵੰਦ ਲੋਕਾਂ ਦੀ ਸਾਰ ਲੈਂਦਿਆਂ ਉਨ੍ਹਾਂ ਨੂੰ ਕਣਕ ਦੇ ਨਾਲ ਚੀਨੀ, ਹਲਦੀ, ਤੇਲ ਤੇ ਦਾਲਾਂ ਵੀ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਚਲਾ ਕੇ ਚੀਨੀ ਵੀ ਪੰਜਾਬ ‘ਚ ਪੈਦਾ ਕੀਤੀ ਜਾਵੇਗੀ ਤੇ ਦਾਲਾਂ ਤੇ

ਤੇਲ ਬੀਜਾਂ ਦੀ ਪੈਦਾਵਾਰ ਵੀ ਸੂਬੇ ਵਿੱਚ ਹੀ ਵਧਾਈ ਜਾਵੇਗੀ।

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਗੁਰਲਾਲ ਘਨੌਰ, ਗੁਰਦੇਵ ਸਿੰਘ ਦੇਵ ਮਾਨ ਤੇ ਰਣਜੋਧ ਸਿੰਘ ਹਡਾਣਾ ਨੇ ਵੀ ਸਾਰੇ ਨਵੇਂ ਚੁਣੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਰੇ ਹਲਕਿਆਂ ਤੇ ਪਿੰਡਾਂ ਸ਼ਹਿਰਾਂ ਦਾ ਬਿਨ੍ਹਾਂ ਵਿਤਕਰੇ ਤੋਂ ਵਿਕਾਸ ਕਰ ਰਹੀ ਹੈ, ਜਿਸ ਲਈ ਸਾਰੇ ਮੈਂਬਰ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਲੈ ਕੇ ਜਾਣ ਨੂੰ ਤਰਜੀਹ ਦੇਣ।

ਏ.ਡੀ.ਸੀ. ਦਮਨਜੀਤ ਸਿੰਘ ਮਾਨ ਨੇ ਸਵਾਗਤ ਕਰਦਿਆਂ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਅਗਵਾਈ ਹੇਠ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀਆਂ ਦੇ ਮੈਂਬਰਾਂ ਨੂੰ ਹਰ ਪੱਖੋਂ ਸਹਿਯੋਗ ਕਰੇਗਾ। ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਚੇਅਰਮੈਨ ਬਲਾਕ ਸੰਮਤੀ ਸਮਾਣਾ ਬਲਕਾਰ ਸਿੰਘ ਗੱਜੂਮਾਜਰਾ, ਜ਼ਿਲ੍ਹਾ ਪਰਿਸ਼ਦ ਦੇ ਡਿਪਟੀ ਸੀਈਓ ਅਮਨਦੀਪ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮਹਿੰਦਰਜੀਤ ਸਿੰਘ ਸਮੇਤ ਸਾਰੇ ਬੀ.ਡੀ.ਪੀ.ਓਜ ਤੇ ਹੋਰ ਪਤਵੰਤੇ ਮੌਜੂਦ ਸਨ।

Advertisement
Advertisement
Advertisement
Advertisement
Scroll to Top