Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 8:30 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ - ਡਾ ਬਲਬੀਰ ਸਿੰਘ

ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ - ਡਾ ਬਲਬੀਰ ਸਿੰਘ

ਪਟਿਆਲਾ 27 ਫਰਵਰੀ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ  ਵੱਲੋਂ ਪਟਿਆਲਾ ਦਿਹਾਤੀ ਦੇ ਪਿੰਡ ਸਿੰਬੜੋ ਤੋਂ ਸੰਗਤ ਨੂੰ ਪਵਿੱਤਰ ਧਰਤੀ ਸ੍ਰੀ ਦਰਬਾਰ ਸਾਹਿਬ ਜੀ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਉਨ੍ਹਾਂ ਸੰਗਤ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸੁਖਮਈ ਅਤੇ ਸੁਰੱਖਿਅਤ ਯਾਤਰਾ ਲਈ ਅਰਦਾਸ ਕੀਤੀ।ਓਹਨਾ ਦਸਿਆ ਕਿ  ਇਹ ਯਾਤਰੀ ਅੰਮ੍ਰਿਤਸਰ ਵਿਖੇ ਸਥਿਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣਗੇ। ਮੰਤਰੀ ਨੇ ਕਿਹਾ ਕਿ ਇਹ ਯਾਤਰਾ ਸਿਰਫ ਧਾਰਮਿਕ ਹੀ ਨਹੀਂ ਸਗੋਂ ਸਮਾਜਿਕ ਏਕਤਾ ਅਤੇ ਸਾਂਝੇਪਣ ਦੀ ਮਜ਼ਬੂਤੀ ਦਾ ਪ੍ਰਤੀਕ ਵੀ ਹੈ।

ਇਸ ਉਪਰੰਤ ਸਿਹਤ ਮੰਤਰੀ ਨੇ ਤ੍ਰਿਪੜੀ ਵਿੱਚ ਕੋਹਲੀ ਸਵੀਟ ਵਿਖੇ ਮਾਰਕੀਟ ਐਸੋਸੀਏਸ਼ਨ ਦੇ ਵਪਾਰੀਆਂ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ। ਇਸ ਦੌਰਾਨ ਦੁਕਾਨਦਾਰਾਂ ਨੇ ਖੇਤਰ ਨਾਲ ਜੁੜੀਆਂ ਸਮਸਿਆਵਾਂ ਬਾਰੇ ਖੁੱਲ੍ਹ ਕੇ ਚਰਚਾ ਕੀਤੀ। ਡਾ. ਬਲਬੀਰ ਸਿੰਘ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵਪਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਵੇਖ ਰਹੀ ਹੈ ਅਤੇ ਸਮੱਸਿਆਵਾਂ ਦਾ ਹੱਲ ਤਰਜੀਹੀ ਅਧਾਰ ‘ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਤ੍ਰਿਪੜੀ ਖੇਤਰ ਵਿੱਚ ਸੀਵਰੇਜ ਅਤੇ ਸੜਕਾਂ ਦੇ ਵਿਕਾਸ ਕਾਰਜ ਪਹਿਲ ਦੇ ਅਧਾਰ ‘ਤੇ ਕਰਵਾਏ ਜਾ ਰਹੇ ਹਨ। ਬੁਨਿਆਦੀ ਢਾਂਚੇ ਦੀ ਮਜ਼ਬੂਤੀ ਨਾਲ ਨਾ ਸਿਰਫ ਵਪਾਰ ਨੂੰ ਬਲ ਮਿਲੇਗਾ, ਸਗੋਂ ਆਮ ਲੋਕਾਂ ਨੂੰ ਵੀ ਸੁਵਿਧਾਵਾਂ ਪ੍ਰਾਪਤ ਹੋਣਗੀਆਂ। ਮੰਤਰੀ ਨੇ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਕੰਮਾਂ ਦੀ ਗੁਣਵੱਤਾ ਅਤੇ ਸਮੇਂ-ਬੱਧ ਪੂਰਾ ਹੋਣਾ ਯਕੀਨੀ ਬਣਾਇਆ ਜਾਵੇ।

ਇਸ ਤੋਂ ਇਲਾਵਾ ਡਾ. ਬਲਬੀਰ ਸਿੰਘ ਨੇ ਵਾਰਡ ਨੰਬਰ 6 ਵਿੱਚ ਤਿਕੋਣੇ ਪਾਰਕ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਦੇ ਕੰਮ ਦੀ ਸ਼ੁਰੂਆਤ ਵੀ ਕੀਤੀ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਹਰਿਆਵਲ ਅਤੇ ਸਾਫ-ਸੁਥਰਾ ਵਾਤਾਵਰਣ ਯਕੀਨੀ ਬਣਾਉਣਾ ਸਰਕਾਰ ਦੀ ਪਹਿਲ ਹੈ। ਪਾਰਕ ਦੇ ਵਿਕਾਸ ਨਾਲ ਇਲਾਕਾ ਨਿਵਾਸੀਆਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ।

ਅੰਤ ਵਿੱਚ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ-ਭਲਾਈ ਦੇ ਕੰਮਾਂ ਲਈ ਪੂਰੀ ਤਰ੍ਹਾਂ ਸਮਰਪਿਤ ਹੈ ਅਤੇ ਹਰ ਖੇਤਰ ਦੇ ਸੰਤੁਲਿਤ ਵਿਕਾਸ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਅਤੇ ਵਿਕਾਸ ਕਾਰਜਾਂ ਵਿੱਚ ਆਪਣਾ ਸਹਿਯੋਗ ਦੇਣ।ਇਸ ਮੌਕੇ ਐਮ ਸੀ ਜਸਬੀਰ ਸਿੰਘ ਗਾਂਧੀ , ਸੁਰੇਸ਼ ਰਾਏ ਤੋਂ ਇਲਾਵਾ ਨਗਰ ਨਿਗਮ ਅਤੇ ਸੀਵਰੇਜ ਬੋਰਡ ਦੇ ਅਧਿਕਾਰੀ ਮੌਜੂਦ ਸਨ।

Advertisement
Advertisement
Advertisement
Advertisement
Scroll to Top