ਐਨਕਾਊਂਟਰ ਦੌਰਾਨ ਗੈਂਗਸਟਰ ਅਨਿਲ ਬਿਸ਼ਨੋਈ ਦੇ ਪੈਰ 'ਤੇ ਲੱਗੀ ਗੋਲੀ, ਗ੍ਰਿਫਤਾਰ

ਦੁਆਰਾ: Punjab Bani ਪ੍ਰਕਾਸ਼ਿਤ :Wednesday, 30 August, 2023, 06:42 PM

ਐਨਕਾਊਂਟਰ ਦੌਰਾਨ ਗੈਂਗਸਟਰ ਅਨਿਲ ਬਿਸ਼ਨੋਈ ਦੇ ਪੈਰ ‘ਤੇ ਲੱਗੀ ਗੋਲੀ, ਗ੍ਰਿਫਤਾਰ
ਮੋਹਾਲੀ ਪੁਲਿਸ ਨੇ ਗੈਂਗਸਟਰ ਅਨਿਲ ਬਿਸ਼ਨੋਈ ਨੂੰ ਗ੍ਰਿਫਤਾਰ ਕਰ ਲਿਆ ਹੈ। ਮੰਗਵਾਲ ਸ਼ਾਮ ਮੋਹਾਲੀ ਪੁਲਿਸ ਅਤੇ ਅਨਿਲ ਬਿਸ਼ਨੋਈ ਵਿਚਕਾਰ ਐਨਕਾਊਂਟਰ ਹੋਇਆ, ਜਿਸ ਦੌਰਾਨ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ। ਗੈਂਗਸਟਰ ਨੂੰ ਮੁਹਾਲੀ ਦੇ ਫੇਜ਼ 6 ਹਸਪਤਾਲ ਵਿੱਚ ਭਾਰਤੀ ਕਰਵਾਇਆ ਗਿਆ ਹੈ।ਮੋਹਾਲੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਅਨਿਲ ਬਿਸ਼ਨੋਈ ਇਕ ਜਗ੍ਹਾ ‘ਤੇ ਲੁਕਿਆ ਹੋਇਆ ਹੈ। ਅਨਿਲ ਬਿਸ਼ਨੋਈ ਕਤਲ ਦੇ ਇਰਾਦੇ ਨਾਲ ਹਮਲਾ ਕਰਨ ਦੇ ਇੱਕ ਮਾਮਲੇ ਵਿੱਚ ਪੁਲਿਸ ਨੂੰ ਤਲਾਸ਼ ਸੀ। ਸੂਚਨਾ ਮਿਲਦੇ ਹੀ ਪੁਲਸ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ। ਮੌਕੇ ‘ਤੇ ਮੌਜੂਦ ਪੁਲਿਸ ਟੀਮ ਨੇ ਜਦੋਂ ਅਨਿਲ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਉਸ ਨੇ ਸਾਹਮਣੇ ਤੋਂ ਗੋਲੀਬਾਰੀ ਸ਼ੁਰੂ ਕਰ ਦਿੱਤੀ। ਅਜਿਹੇ ‘ਚ ਪੁਲਸ ਨੂੰ ਵੀ ਜਵਾਬੀ ਕਾਰਵਾਈ ਕਰਨੀ ਪਈ। ਦੱਸ ਦੇਈਏ ਕਿ ਅਨਿਲ ਬਿਸ਼ਨੋਈ ਪੰਜਾਬ ਦੇ ਮਸ਼ਹੂਰ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਗੈਂਗ ਨਾਲ ਜੁੜਿਆ ਹੋਇਆ ਹੈ ਅਤੇ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਡੱਬਵਾਲੀ ਦਾ ਰਹਿਣ ਵਾਲਾ ਹੈ।