Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 4:54 am

+91 90915 01313 , +91 90916 01313

punjabbanni@gmail.com
punjabbani@yahoo.com

ਟੈਲੀ-ਮਾਨਸ ਲੋਕਾਂ ਲਈ ਵਰਦਾਨ ਸਾਬਿਤ ਹੋਇਆ

ਟੈਲੀ-ਮਾਨਸ ਲੋਕਾਂ ਲਈ ਵਰਦਾਨ ਸਾਬਿਤ ਹੋਇਆ

ਪਟਿਆਲਾ 18 ਫਰਵਰੀ – ਸਿਵਲ ਸਰਜਨ ਪਟਿਆਲਾ ਡਾ.ਜਸਵਿੰਦਰ ਸਿੰਘ ਨੇ ਟੈਲੀ ਮਾਨਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਸਿਕ ਸਿਹਤ ਬਾਰੇ ਜਾਗਰੂਕਤਾ ਪੈਦਾ ਕਰਨ ਤੇ ਮਾਨਸਿਕ ਤੰਦਰੁਸਤੀ ਵਿਚ ਵਾਧਾ ਕਰਨ ਲਈ ਭਾਰਤ ਸਰਕਾਰ ਨੇ 10 ਅਕਤੂਬਰ, 2022 ਨੂੰ ਟੈਲੀ-ਮਾਨਸ ਪ੍ਰੋਜੈਕਟ ਸ਼ੁਰੂ ਕੀਤਾ ਸੀ। ਉਨ੍ਹਾਂ ਕਿਹਾ ਕਿ ਟੈਲੀ-ਮਾਨਸ ਇਕ ਟੋਲ ਫ੍ਰੀ ਹੈਲਪਲਾਈਨ ਹੈ, ਜੋ ਪੂਰੇ ਭਾਰਤ ਵਿਚ 24*7 ਮੁਫਤ ਮਾਨਸਿਕ ਸਿਹਤ ਸਲਾਹ ਪ੍ਰਦਾਨ ਕਰਦੀ ਹੈ। ਇਹ 20 ਤੋਂ ਵੱਧ ਭਾਸ਼ਾਵਾਂ ਵਿਚ ਉਪਲਬਧ ਹੈ।

ਉਪਭੋਗਤਾ ਟੋਲ ਫ੍ਰੀ ਹੈਲਪਲਾਈਨ ਨੰਬਰ 1800-89-14416 ਜਾਂ 14416 ਰਾਹੀ ਟੈਲੀ-ਮਾਨਸ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਉਪਭੋਗਤਾ ਘਰ ਬੈਠੇ ਆਪਣੇ ਫੋਨ ਤੇ ਇਸ ਸੇਵਾ ਦਾ ਆਸਾਨੀ ਨਾਲ ਲਾਭ ਉਠਾ ਸਕਦੇ ਹਨ। ਡਾ. ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕਾਲਰ ਦੀ ਸਾਰੀ ਜਾਣਕਾਰੀ ਗੁਪਤ ਰੱਖੀ ਜਾਂਦੀ ਹੈ। ਟੈਲੀ-ਮਾਨਸ ਦੀ ਆਪਣੀ ਇਕ ਮੋਬਾਈਲ ਐਪ ਹੈ, ਜਿਸ ਵਿਚ ਕਈ ਤਰ੍ਹਾਂ ਦੇ ਮੁੱਦਿਆ ਜਿਵੇਂ ਕਿ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਚਿੰਤਾ, ਪ੍ਰੀਖਿਆ, ਭਣਾਅ, ਡਿਪਰੈਸ਼ਨ, ਵਿੱਤੀ ਤਣਾਅ, ਸੰਕਟ ਪ੍ਰਬੰਧਨ ਤੇ ਪਰਿਵਾਰਕ ਮੁੱਦਿਆਂ ਬਾਰੇ ਸਲਾਹ-ਮੁਸ਼ਵਰਾ ਕਾਲ ਤੇ ਪ੍ਰਦਾਨ ਕੀਤਾ ਜਾਂਦਾ ਹੈ।

ਟੈਲੀ-ਮਾਨਸ ਪੰਜਾਬ ਨੂੰ ਇਸ ਸਾਲ 35000 ਤੋਂ ਵੱਧ ਕਾਲਾਂ ਪ੍ਰਾਪਤ ਹੋਈਆਂ ਹਨ ਤੇ ਹਜਾਰਾਂ ਲੋਕਾਂ ਨੇ ਇਸ ਤੋਂ ਲਾਭ ਉਠਾਇਆ ਹੈ। ਟੈਲੀ ਮਾਨਸ ਲੋੜ ਪੈਣ ਤੇ ਵਿਅਕਤੀਗਤ ਤੌਰ ਤੇ ਵੀ ਸੇਵਾ ਪ੍ਰਦਾਨ ਕਰਦਾ ਹੈ। ਇਸ ਵਿੱਚ ਵੀਡੀਉ ਕਾਲ ਰਾਹੀ ਦਵਾਈ ਬਾਰੇ ਜਾਣਕਾਰੀ ਲਈ ਜਾ ਸਕਦੀ ਹੈ।

Advertisement
Advertisement
Advertisement
Advertisement
Scroll to Top