Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Monday, 03 Aug 2026 | 10:07 am

+91 90915 01313 , +91 90916 01313

punjabbanni@gmail.com
punjabbani@yahoo.com

ਸ੍ਰੀਨਗਰ-ਬਾਰਾਮੂਲਾ ਮਾਰਗ ’ਤੇ ਵੱਡਾ ਖਤਰਾ ਟਲਿਆ, ਸੁਰੱਖਿਆ ਬਲਾਂ ਵੱਲੋਂ ਆਈਈਡੀ ਨਿਸ਼ਕ੍ਰਿਆ

ਸ੍ਰੀਨਗਰ-ਬਾਰਾਮੂਲਾ ਮਾਰਗ ’ਤੇ ਵੱਡਾ ਖਤਰਾ ਟਲਿਆ, ਸੁਰੱਖਿਆ ਬਲਾਂ ਵੱਲੋਂ ਆਈਈਡੀ ਨਿਸ਼ਕ੍ਰਿਆ

ਸ੍ਰੀਨਗਰ, 13 ਫਰਵਰੀ : ਜੰਮੂ ਅਤੇ ਕਸ਼ਮੀਰ ਵਿਚ ਅੱਜ ਸੁਰਖਿਆ ਬਲਾਂ ਨੇ ਇਸ ਸਮੇ ਵੱਡੇ ਖਤਰੇ ਨੂੰ ਟਾਲ ਦਿਤਾ, ਜਦੋ ਉਨਾ ਸ੍ਰੀਨਗਰ-ਬਾਰਾਮੂਲਾ ਹਾਈਵੇ ਉਪਰ ਮਿਲੇ ਇਕ ਆਈਈਡੀ ਨੂੰ ਨਿਸ਼ਕ੍ਰਿਆ ਕਰਦਿਤਾ। ਜਾਣਕਾਰੀ ਦੇ ਅਨੁਸਾਰ ਬੁੱਧਵਾਰ ਸਵੇਰੇ ਸੁਰੱਖਿਆ ਬਲਾਂ ਨੇ ਚੌਕਸੀ ਦਿਖਾਉਂਦਿਆਂ ਇੱਕ ਸੰਭਾਵਿਤ ਵੱਡੀ ਘਟਨਾ ਨੂੰ ਟਾਲ ਦਿੱਤਾ।

ਜਿਕਰਯੋਗ ਹੈ ਕਿ ਅਧਿਕਾਰੀਆਂ ਮੁਤਾਬਕ ਕਰੀਬ ਸਵੇਰੇ 7 ਵਜੇ ਗਸ਼ਤ ਦੌਰਾਨ ਇਹ ਸ਼ੱਕੀ ਵਸਤੂ ਨਜ਼ਰ ਆਈ। ਖਤਰੇ ਦੀ ਸੰਭਾਵਨਾ ਦੇ ਮੱਦੇਨਜ਼ਰ ਤੁਰੰਤ ਇਲਾਕੇ ਨੂੰ ਘੇਰ ਲਿਆ ਗਿਆ ਅਤੇ ਹਾਈਵੇਅ ’ਤੇ ਆਵਾਜਾਈ ਅਸਥਾਈ ਤੌਰ ’ਤੇ ਰੋਕ ਦਿੱਤੀ ਗਈ।

ਬਾਅਦ ਵਿੱਚ ਬੰਬ ਨਿਰੋਧਕ ਦਸਤੇ ਨੂੰ ਮੌਕੇ ’ਤੇ ਸੱਦਿਆ ਗਿਆ, ਜਿਸ ਨੇ ਜਾਂਚ ਦੌਰਾਨ ਬ੍ਰੀਫਕੇਸ ਵਿੱਚ ਲਗਾਈ ਗਈ ਆਈਈਡੀ (ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ) ਦੀ ਪੁਸ਼ਟੀ ਕੀਤੀ। ਤਜਰਬੇਕਾਰ ਟੀਮ ਨੇ ਸੁਚੱਜੀ ਕਾਰਵਾਈ ਕਰਦਿਆਂ ਬਿਨਾਂ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੇ ਧਮਾਕੇਖੇਜ਼ ਯੰਤਰ ਨੂੰ ਨਿਸ਼ਕ੍ਰਿਆ ਕਰ ਦਿੱਤਾ।
ਇਸ ਮਾਮਲੇ ਨੂੰ ਲੈ ਕੇ ਅਧਿਕਾਰੀਆਂ ਵਲੋ ਜਾਂਚ ਪੜਤਾਲ ਵੀ ਕੀਤੀ ਜਾ ਰਹੀ ਹੈ।

Scroll to Top