Breaking News ਜੋ ਕੰਮ ਰਵਾਇਤੀ ਪਾਰਟੀਆਂ ਨਾ ਕਰ ਸਕੀਆਂ ਉਹ ਕੁਝ ਸਾਲ ਪਹਿਲਾਂ ਹੋਂਦ 'ਚ ਆਈ ਇਨਕਲਾਬੀ ਪਾਰਟੀ ਦੀ ਸਰਕਾਰ ਨੇ ਕਰ ਵਿਖਾਇਆ : ਪਠਾਣਮਾਜਰਾਸਰਕਾਰੀ ਹਸਪਤਾਲ ਭੁਲੱਥ ਵਿਖੇ ਵਿਜੀਲੈਂਸ ਨੇ ਕੀਤਾ ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਦੇ ਮਾਮਲੇ ਦਾ ਪਰਦਾ ਫਾਸ਼ਸਕੂਲ ਦੇ ਅਧਿਆਪਕ ਨੇ ਹੀ ਬਣਾਇਆ ਵਿਦਿਆਰਥਣ ਨੂੰ ਆਪਣੀ ਹਵਸ ਦਾ ਸ਼ਿਕਾਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਸਿਵਲ ਹਸਪਤਾਲ ਰਾਜਪੁਰਾ ਦਾ ਅਚਨਚੇਤ ਕੀਤਾ ਦੌਰਾਵਿਧਾਇਕ ਨੀਨਾ ਮਿੱਤਲ ਵੱਲੋਂ ਸੈਕੰਡਰੀ ਸਕੂਲ ਧੂੰਮਾਂ 'ਚ ਵਿਕਾਸ ਕਾਰਜਾਂ ਦਾ ਉਦਘਾਟਨਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਕੀਤੇ ਫੈਸਲੇ ਹੋਰ ਰਾਜ ਵੀ ਅਪਨਾਉਣਗੇ-ਵਿਧਾਇਕ ਅਜੀਤਪਾਲ ਸਿੰਘ ਕੋਹਲੀਮਾਨ ਸਰਕਾਰ ਨੇ ਫੜੀ ਪੰਜਾਬ 'ਚ ਅਨੁਸੂਚਿਤ ਜਾਤੀਆਂ ਤੇ ਜਨਜਾਤੀਆਂ ਦੀ ਬਾਂਹ-ਨੀਨਾ ਮਿੱਤਲ

ਸੁਖਬੀਰ ਬਾਦਲ ਵੱਲੋਂ ਪਾਰਟੀ ਦੇ 15 ਜ਼ਿਲ੍ਹਾ ਪ੍ਰਧਾਨਾਂ ਦੀ ਪਹਿਲੀ ਲਿਸਟ ਜਾਰੀ

ਦੁਆਰਾ: Punjab Bani ਪ੍ਰਕਾਸ਼ਿਤ :Wednesday, 30 August, 2023, 06:45 PM

ਸੁਖਬੀਰ ਬਾਦਲ ਵੱਲੋਂ ਪਾਰਟੀ ਦੇ 15 ਜ਼ਿਲ੍ਹਾ ਪ੍ਰਧਾਨਾਂ ਦੀ ਪਹਿਲੀ ਲਿਸਟ ਜਾਰੀ

ਚੰਡੀਗੜ੍ਹ 30 ਅਗਸਤ 2023 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਪਾਰਟੀ ਦੇ 15 ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਸੂਚੀ ਅਨੁਸਾਰ ਜਿਹਨਾਂ ਆਗੂਆਂ ਨੂੰ ਜ਼ਿਲ੍ਹਾਵਾਰ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਬਾਬਾ ਟੇਕ ਸਿੰਘ ਧਨੌਲਾ ਨੂੰ ਜ਼ਿਲ੍ਹਾ ਬਰਨਾਲਾ, ਤਜਿੰਦਰ ਸਿੰਘ ਸੰਘਰੇੜੀ ਨੂੰ ਜ਼ਿਲ੍ਹਾ ਸੰਗਰੂਰ, ਤਰਲੋਚਨ ਸਿੰਘ ਧਲੇਰ ਨੂੰ ਜ਼ਿਲ੍ਹਾ ਮਲੇਰਕੋਟਲਾ, ਬਲਕਾਰ ਸਿੰਘ ਗੋਨਿਆਣਾ ਨੂੂੰ ਜ਼ਿਲ੍ਹਾ ਬਠਿੰਡਾ, ਗੁਰਮੇਲ ਸਿੰਘ ਫਫੜੇ ਭਾਈਕੇ ਨੂੰ ਜ਼ਿਲ੍ਹਾ ਮਾਨਸਾ, ਪ੍ਰੀਤਇੰਦਰ ਸਿੰਘ ਸੰਮੇਵਾਲੀ ਨੂੰ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਸ਼ਰਨਜੀਤ ਸਿੰਘ ਚਨਾਰਥਲ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ, ਲਖਵਿੰਦਰ ਸਿੰਘ ਲੱਖੀ ਨੂੰ ਜ਼ਿਲ੍ਹਾ ਹੁਸ਼ਿਆਰਪੁਰ, ਜਰਨੈਲ ਸਿੰਘ ਬੌਂਦਲੀ ਨੂੂੰ ਪੁਲਿਸ ਜ਼ਿਲ੍ਹਾ ਖੰਨਾ, ਸੁਖਦੀਪ ਸਿੰਘ ਸੁਕਾਰ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਅਮਰਜੀਤ ਸਿੰਘ ਲੰਢੇਕੇ ਨੂੰ ਜ਼ਿਲ੍ਹਾ ਮੋਗਾ, ਭੁਪਿੰਦਰ ਸਿੰਘ ਭਿੰਦਾ ਨੂੂੰ ਜ਼ਿਲ੍ਹਾ ਲੁਧਿਆਣਾ (ਸ਼ਹਿਰੀ), ਸਰਵਣ ਸਿੰਘ ਕੁਲਾਰ ਨੂੰ ਜ਼ਿਲ੍ਹਾ ਕਪੂਰਥਲਾ, ਚਮਕੌਰ ਸਿੰਘ ਟਿੱਬੀ ਜ਼ਿਲ੍ਹਾ ਫਿਰੋਜਪੁਰ ਅਤੇ ਸ਼ਤੀਸ਼ ਕੁਮਾਰ ਗਰੋਵਰ ਨੂੂੰ ਜ਼ਿਲ੍ਹਾ ਪ੍ਰਧਾਨ ਫਰੀਦਕੋਟ (ਸ਼ਹਿਰੀ) ਬਣਾਇਆ ਗਿਆ ਹੈ।