Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 7:08 am

+91 90915 01313 , +91 90916 01313

punjabbanni@gmail.com
punjabbani@yahoo.com

ਅਦਾਕਾਰਾ ਪ੍ਰਵੀਨਾ ਦੇਸ਼ਪਾਂਡੇ ਦਾ ਹੋਇਆ ਦੇਹਾਂਤ

ਅਦਾਕਾਰਾ ਪ੍ਰਵੀਨਾ ਦੇਸ਼ਪਾਂਡੇ ਦਾ ਹੋਇਆ ਦੇਹਾਂਤ

ਮੁੰਬਈ, 19 ਫਰਵਰੀ : ਮਸ਼ਹੂਰ ਅਦਾਕਾਰਾ ਪ੍ਰਵੀਨਾ ਦੇਸ਼ਪਾਂਡੇ ਦਾ ਬੀਤੇ ਦਿਨੀ ਕੈਸਰ ਵਰਗੀ ਨਾਮੁਰਾਦ ਬਿਮਾਰੀ ਨਾਲ ਜੂਝਣ ਤੋ ਬਾਅਦ 60 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ, ਜਿਸ ਕਾਰਨ ਉਨਾ ਦੇ ਪਰਿਵਾਰ ਅਤੇ ਉਨਾ ਦੇ ਫੈਨਜ ਵਿਚ ਭਾਰੀ ਸ਼ੋਕ ਦੀ ਲਹਿਰ ਦੌੜ ਪਈ ਹੈ। ਇਸ ਸਬੰਧੀ ਜਾਣਕਾਰੀ ਪਰਿਵਾਰ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੋਸਟ ਜਾਰੀ ਕਰਦਿਆਂ ਜਾਣਕਾਰੀ ਦਿੱਤੀ ਗਈ ਹੈ।

ਜਿਕਰਯੋਗ ਹੈ ਕਿ ਪ੍ਰਵੀਨਾ ਦੇਸ਼ਪਾਂਡੇ ਨੇ ਮਰਾਠੀ ਰੰਗਮੰਚ, ਨਾਟਕਾਂ ਅਤੇ ਫਿਲਮਾਂ ਵਿੱਚ ਆਪਣੀ ਵੱਖਰੀ ਪਛਾਣ ਬਣਾਈ। ਉਨ੍ਹਾਂ ਨੇ ਹਿੰਦੀ ਫਿਲਮਾਂ ਜਿਵੇਂ ਰੈਡੀ, ਗਬਰ ਇਜ ਬੈਕ ਅਤੇ ਡੀ-ਡੇ ਵਿੱਚ ਵੀ ਮਹੱਤਵਪੂਰਨ ਭੂਮਿਕਾਵਾਂ ਨਿਭਾਈਆਂ। ਉਹ ਆਖ਼ਰੀ ਵਾਰ ਨੈਟਫਲਿਕਸ ਦੀ ਸੀਰੀਜ਼ ‘ਤਸਕਰੀ: ਦਿ ਸਮਗਲਰ ਵੈੱਬ’ ਵਿੱਚ ਨਜ਼ਰ ਆਈ ਸੀ।
ਉਧਰ ਦੂਸਰੇ ਪਾਸੇ ਉਨਾ ਦੇ ਪਰਿਵਾਰ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਹ ਖ਼ਬਰ ਭਾਰੇ ਦਿਲ ਨਾਲ ਸਾਂਝੀ ਕੀਤੀ ਜਾ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਅਦਾਕਾਰਾ ਕਾਫ਼ੀ ਸਮੇਂ ਤੋਂ ਖੂਨ ਦੇ ਕੈਂਸਰ ਨਾਲ ਸੰਘਰਸ਼ ਕਰ ਰਹੀ ਸੀ। ਉਨ੍ਹਾਂ ਦੇ ਪਰਿਵਾਰ ਵਿੱਚ ਪਤੀ ਅਤੇ ਦੋ ਬੱਚੇ ਹਨ।

Advertisement
Advertisement
Advertisement
Advertisement
Scroll to Top