Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 26 Sep 2026 | 4:44 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਸਿਹਤ ਬੀਮਾ ਯੋਜਨਾ ਦੀ ਸਮੀਖਿਆ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਸਿਹਤ ਬੀਮਾ ਯੋਜਨਾ ਦੀ ਸਮੀਖਿਆ

ਪਟਿਆਲਾ, 19 ਫਰਵਰੀ : ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲੈਣ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਾਰਡ ਨੰ. 32, 33 ਅਤੇ 41 ਵਿੱਚ ਪਹੁੰਚੇ ।  ਅਜੀਤਪਾਲ ਸਿੰਘ ਕੋਹਲੀ ਨੇ ਲਾਭਪਾਤਰੀਆਂ ਨਾਲ ਗੱਲਬਾਤ ਕਰਦੇ ਹੋਏ ਯੋਜਨਾ ਦੇ ਫਾਇਦਿਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਰਜਿਸਟ੍ਰੇਸ਼ਨ ਕਾਰਜ ਨੂੰ ਤੇਜ਼ ਅਤੇ ਸੁਚਾਰੂ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ।

ਵਿਧਾਇਕ  ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਯੋਗ ਪਰਿਵਾਰ ਦਾ ਰਜਿਸਟ੍ਰੇਸ਼ਨ ਕਰਵਾਉਣਾ ਸਰਕਾਰ ਦੀ ਪਹਿਲ  ਹੈ ਤਾਂ ਜੋ ਲੋਕਾਂ ਨੂੰ ਇਲਾਜ ਦੌਰਾਨ ਆਰਥਿਕ ਬੋਝ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਕਦਮ ਚੁੱਕੇ ਜਾ ਰਹੇ ਹਨ ਅਤੇ ਇਸ ਯੋਜਨਾ ਰਾਹੀਂ ਹਜ਼ਾਰਾਂ ਪਰਿਵਾਰਾਂ ਨੂੰ ਲਾਭ ਮਿਲੇਗਾ।

ਵਿਧਾਇਕ ਨੇ ਸਥਾਨਕ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜਿਹੜੇ ਵੀ ਯੋਗ ਹਨ, ਉਹ ਤੁਰੰਤ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਤਾਂ ਜੋ ਸਰਕਾਰ ਦੀ ਇਸ ਲੋਕ-ਭਲਾਈ ਸਕੀਮ ਦਾ ਪੂਰਾ ਲਾਭ ਲਿਆ ਜਾ ਸਕੇ।

ਇਸ ਮੌਕੇ ਵਾਰਡ ਨੰਬਰ 32 ਤੋਂ ਐਮ.ਸੀ. ਰਣਜੀਤ ਸਿੰਘ, ਵਾਰਡ ਨੰਬਰ 33 ਤੋਂ ਗੀਤਾ ਰਾਣੀ ਅਤੇ ਵਾਰਡ ਨੰਬਰ 41 ਤੋਂ ਅਮਨਪ੍ਰੀਤ ਕੌਰ ਵੀ ਮੌਜੂਦ ਸਨ। ਉਨ੍ਹਾਂ ਨੇ ਵਿਧਾਇਕ ਨੂੰ ਵਿਸ਼ਵਾਸ ਦਵਾਇਆ ਕਿ ਵਾਰਡ ਪੱਧਰ ‘ਤੇ ਵੱਧ ਤੋਂ ਵੱਧ ਲੋਕਾਂ ਨੂੰ ਯੋਜਨਾ ਨਾਲ ਜੋੜਨ ਲਈ ਜਾਗਰੂਕਤਾ ਮੁਹਿੰਮ ਜਾਰੀ ਰਹੇਗੀ।

Advertisement
Advertisement
Advertisement
Advertisement
Scroll to Top